ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਅੱਜ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

By  Shanker Badra December 3rd 2020 08:51 AM -- Updated: December 3rd 2020 09:46 AM

ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਅੱਜ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ। ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਜਾਰੀ ਰਹੇਗਾ।

Farmers Protest in Delhi against the Central Government's Farm laws 2020 ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਅੱਜ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

ਇਸ ਦੌਰਾਨ ਕੇਂਦਰ ਸਰਕਾਰ ਇੱਕ ਵਾਰ ਫ਼ਿਰ ਕਿਸਾਨ ਅੰਦੋਲਨ ਅੱਗੇ ਝੁਕੀ ਹੈ ,ਜਿਸ ਕਰਕੇ ਕਿਸਾਨ ਆਗੂਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਮੁੜ ਗੱਲਬਾਤ ਹੋਵੇਗੀ। ਕੇਂਦਰ ਵੱਲੋਂ ਸੱਦੀ ਮੀਟਿੰਗ 'ਚ ਕਿਸਾਨ ਸ਼ਾਮਿਲ ਹੋਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਗਿਆ ਹੈ ਕਿ ਦੋਵਾਂ ਆਗੂਆਂ ਵਿਚਾਲੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਚੌਥੇ ਗੇੜ ਦੇ ਗੱਲਬਾਤ ਤੋਂ ਪਹਿਲਾਂ ਮੁਲਾਕਾਤ ਹੋ ਸਕਦੀ ਹੈ।

Centre to hold talks with farmers amid farmers protest at Delhi borders over the farm laws 2020 that affected the traffic movement of Delhi. ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਅੱਜ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਸਰਕਾਰ ਨੇ ਸਾਡੇ ਨਾਲ ਸਾਜਿਸ਼ ਕੀਤੀ ਹੈ , ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਸੂਬਿਆ ਦੇ ਵੱਡੇ ਲੀਡਰਾਂ ਦੀ ਮੀਟਿੰਗ ਕੀਤੀ ਗਈ ਹੈ ,ਹੁਣ ਦੇਸ਼ ਦੇ ਸਾਰੇ ਕਿਸਾਨ ਆਗੂ ਕੇਂਦਰ ਨਾਲ ਮੀਟਿੰਗ ਵਿੱਚ ਜਾਣਗੇ। ਸੰਯੁਕਤ ਕਿਸਾਨ ਮੋਰਚਾ ਅਗਵਾਈ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ 5 ਦਸੰਬਰ ਨੂੰ ਮੋਦੀ ,ਅੰਬਾਨੀ ਅਤੇ ਅਡਾਨੀ ਦਾ ਪੂਰੇ ਦੇਸ਼ ਵਿੱਚ ਪੁਤਲਾ ਫੂਕਿਆ ਜਾਵੇਗਾ।

Farmers Protest in Delhi against the Central Government's Farm laws 2020 ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਅੱਜ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਭੀੜ ਕੰਟਰੋਲ ਕਰਨ ਲਈ ਅੱਥਰੂ ਗੈਸ ਤੇ ਬਲ ਦਾ ਇਸਤੇਮਾਲ ਕੀਤਾ ਸੀ। ਕਿਸਾਨਾਂ ਨੇ ਦਿੱਲੀ 'ਚ ਦਾਖ਼ਲ ਹੋਣ ਵਾਲੇ ਤਿੰਨ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਇਨ੍ਹਾਂ ਬਾਰਡਰਾਂ 'ਤੇ ਅਣਗਿਣਤ ਕਿਸਾਨ ਡਟੇ ਹੋਏ ਹਨ। ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਥੇ ਹੀ ਗਾਜ਼ੀਆਬਾਦ ਬਾਰਡਰ 'ਤੇ ਵੀ ਸੈਂਕੜਿਆਂ ਦੀ ਤਾਦਾਤ 'ਚ ਕਿਸਾਨ ਡਟੇ ਹੋਏ ਹਨ।

-PTCNews

Related Post