ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ, ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਹੋਵੇਗੀ ਗੱਲਬਾਤ

By  Shanker Badra December 3rd 2020 10:43 AM

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ, ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਹੋਵੇਗੀ ਗੱਲਬਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਅੱਜ ਇੱਕ ਵਾਰ ਫ਼ਿਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਚੌਥੇ ਗੇੜ ਦੀ ਮੀਟਿੰਗ ਹੋਵੇਗੀ। 35 ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕੇਂਦਰ ਨਾਲ ਮੀਟਿੰਗ ਕਰਨਗੇ ਤੇ ਕਿਸਾਨ ਆਗੂ ਸਿੰਘੂ ਬਾਰਡਰ ਤੋਂ ਵਿਗਿਆਨ ਭਵਨ ਲਈ ਨਿਕਲ ਚੁੱਕੇ ਹਨ। ਇਸ ਤੋਂ ਕੁੱਝ ਸਮੇਂ ਬਾਅਦ ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਮੀਟਿੰਗ ਹੋਵੇਗੀ।

Farmers Protest in Delhi against the Central Government's Farm laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ, ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਹੋਵੇਗੀ ਗੱਲਬਾਤ

ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ।ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਪੜ੍ਹੇ ਲਿਖੇ ਹਾਂ, ਜਾਣਦੇ ਹਾਂ ਸਾਡੇ ਲਈ ਕੀ ਠੀਕ ਹੈ।ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਅੱਜ ਵੀ ਗੱਲਬਾਤ ਸਿਰੇ ਨਾ ਲੱਗੀ ਤਾਂ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਆਰ -ਪਾਰ ਦੀ ਲੜਾਈ ਵਿੱਢੀ ਜਾਵੇਗੀ।

Farmers Protest in Delhi against the Central Government's Farm laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ, ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਹੋਵੇਗੀ ਗੱਲਬਾਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾਂਦਾ ਹੈ ਕਿ ਦੋਵਾਂ ਆਗੂਆਂ ਵਿਚਾਲੇ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਚੌਥੇ ਗੇੜ ਦੀ ਮੀਟਿੰਗ ਤੋਂ ਪਹਿਲਾਂ ਮੁਲਾਕਾਤ ਹੋਵੇਗੀ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਹੈ ਕਿ ਅਸੀਂ ਖੇਤੀ ਕਾਨੂੰਨਾਂ ਦੇ ਇਕੱਲੇ ਇਕੱਲੇ ਪੁਆਇੰਟ ਤੇ ਕੇਂਦਰ ਨਾਲ ਗੱਲ ਕਰਾਂਗੇ , ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾਵੇਗੀ।

Farmers Protest in Delhi against the Central Government's Farm laws 2020 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਬਜ਼ਿੱਦ, ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੜ ਹੋਵੇਗੀ ਗੱਲਬਾਤ

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 7 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ। ਜਿਸ ਕਾਰਨ ਦਿੱਲੀ ਨੂੰ ਹੁਣ ਭਾਰੀਆਂ ਕਿੱਲਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ।ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

-PTCNews

Related Post