ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ , ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ 

By  Shanker Badra December 11th 2020 10:55 AM

ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ , ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 16ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਢ 'ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ।

Farmers Protest in Delhi against the Central Government's Farmers laws 2020 ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇਕਿਸਾਨ , ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਤਾਇਨਾਤ

ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਚੱਲ ਰਹੇ ਜ਼ੋਰਦਾਰ ਅੰਦੋਲਨ ਦੇ ਚੱਲਦਿਆਂ ਬਾਰਡਰ 'ਤੇ ਭਾਰੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਸਵੀਕਾਰ ਨਹੀਂ ਕਰਦੀ ,ਉਦੋਂ ਤੱਕ ਉਹ ਅੰਦੋਲਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਤਿੰਨੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਇਕ ਤੋਂ ਬਾਅਦ ਇਕ ਦਿੱਲੀ ਦੀਆਂ ਸੜਕਾਂ ਬੰਦ ਕੀਤੀਆਂ ਜਾਣਗੀਆਂ।

Farmers Protest in Delhi against the Central Government's Farmers laws 2020 ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇਕਿਸਾਨ , ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਤਾਇਨਾਤ

ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪੂਰੇ ਦੇਸ਼ 'ਚ ਅੰਦੋਲਨ ਤੇਜ਼ ਹੋਵੇਗਾ ਅਤੇ 12 ਦਸੰਬਰ ਤੋਂ ਪੂਰੇ ਦੇਸ਼ 'ਚ ਟੋਲ ਪਲਾਜ਼ੇ ਘੇਰੇ ਜਾਣਗੇ। ਉਨ੍ਹਾਂ ਕਿਹਾ ਕਿ 14 ਦਸੰਬਰ ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਸ਼ੁਰੂ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਪੂਰੇ ਭਾਰਤ ਵਿੱਚ ਰੇਲਵੇ ਟਰੈਕ ਰੋਕੇ ਜਾਣਗੇ,ਜਿਸ ਦੀ ਤਰੀਖ ਜਲਦ ਐਲਾਨ ਹੋਵੇਗੀ। ਕਿਸਾਨਾਂ ਵੱਲੋਂ ਰੇਲਵੇ ਲਾਇਨਾਂ 'ਤੇ ਮੁੜ ਧਰਨੇ ਸ਼ੁਰੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹਨ।

Farmers Protest in Delhi against the Central Government's Farmers laws 2020 ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇਕਿਸਾਨ , ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲਤਾਇਨਾਤ

ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਪਾਰਲੀਮੈਂਟ ਦਾ ਸੈਸ਼ਨ ਬੁਲਾ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਓਧਰ ਦੂਜੇ ਪਾਸੇ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਕੁੱਝ ਸੋਧਾਂ ਕਰਨ ਲਈ ਤਿਆਰ ਹੈ ,ਇਸ ਪ੍ਰਸਤਾਵ ਨੂੰ ਕਿਸਾਨ ਨੇਤਾਵਾਂ ਨੇ ਦੇਸ਼ ਦੇ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ ਹੈ। ਕੇਂਦਰ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਕਿਸਾਨਾਂ ਨੂੰ ਇਨ੍ਹਾਂ ਕਾਨੂੰਨਾਂ ਤੋਂ ਡਰਨ ਦੀ ਲੋੜ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ,ਉਹ ਧਰਨੇ ਉੱਤੇ ਬੈਠੇ ਰਹਿਣਗੇ।

-PTCNews

Related Post