ਮੋਦੀ ਸਰਕਾਰ ਜਬਰ ਤੋਂ ਬਾਜ ਆਵੇ : BKU ਉਗਰਾਹਾਂ

By  Shanker Badra January 27th 2021 09:53 AM -- Updated: January 27th 2021 09:59 AM

ਨਵੀਂ ਦਿੱਲੀ :  ਬੀ.ਕੇ.ਯੂ ਏਕਤਾ (ਉਗਰਾਹਾਂ) ਨੇ ਅੱਜ ਦਿੱਲੀ ਅੰਦਰ ਮੋਦੀ ਹਕੂਮਤ ਵੱਲੋਂ ਕਿਸਾਨਾਂ 'ਤੇ ਜਬਰ ਕਰਨ ਤੇ ਯੂਪੀ ਦੇ ਨੌਜਵਾਨ ਕਿਸਾਨ ਨੂੰ ਗੋਲੀ ਮਾਰ ਕੇ ਸ਼ਹੀਦ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ। ਨਾਲ ਹੀ ਕਿਸਾਨਾਂ ਨੂੰ ਫ਼ਿਰਕੂ ਤੱਤਾਂ ਤੋਂ ਸੁਚੇਤ ਰਹਿਣ ਤੇ ਉਨ੍ਹਾਂ ਦੇ ਪਾਟਕ-ਪਾਊ ਮਨਸੂਬਿਆਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਮੋਦੀ ਸਰਕਾਰ ਨੂੰ ਸੁਣਵਾਈ ਕਰਦਿਆਂ ਕਿਹਾ ਕਿ ਅੱਜ ਦੀਆਂ ਘਟਨਾਵਾਂ ਕਿਸਾਨਾਂ ਅੰਦਰ ਫੈਲ ਰਹੇ ਤਿੱਖੇ ਰੋਹ ਵੱਲ ਸੰਕੇਤ ਕਰਦੀਆਂ ਹਨ ਤੇ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੋਂ ਮੁਨਕਰ ਹੋ ਕੇ ਇਸ ਰੋਹ ਨੂੰ ਵਿਸਫੋਟਕ ਹੋਣ ਵੱਲ ਧੱਕ ਰਹੀ ਹੈ।

Farmers Protest in Delhi against the Central Government's Farmers laws 2020 ਮੋਦੀ ਸਰਕਾਰ ਜਬਰ ਤੋਂ ਬਾਜ ਆਵੇ : BKU ਉਗਰਾਹਾਂ

ਪੜ੍ਹੋ ਹੋਰ ਖ਼ਬਰਾਂ : ਮੁਕਰਬਾ ਚੌਕ 'ਤੇ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਇਆ ਟਕਰਾਅ ,ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਮਿੱਥੇ ਅਨੁਸਾਰ ਅੱਜ ਦੇ ਰੋਸ ਮਾਰਚ ਨੂੰ ਅਨੁਸ਼ਾਸਨਬੱਧ ਤਰੀਕੇ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੜਕਾਂ 'ਤੇ ਰੋਸ ਮਾਰਚ ਕਰਨਾ ਲੋਕਾਂ ਦਾ ਬੁਨਿਆਦੀ ਜਮਹੂਰੀ ਹੱਕ ਹੈ ਤੇ ਮੋਦੀ ਹਕੂਮਤ ਇਸ ਹੱਕ ਨੂੰ ਕੁਚਲਣ ਲਈ ਕੋਈ ਨਾ ਕੋਈ ਬਹਾਨਾ ਤਲਾਸ਼ਦੀ ਆ ਰਹੀ ਹੈ। ਅੱਜ ਲੋਕਾਂ ਨੇ ਆਪਣਾ ਇਹ ਹੱਕ ਬੁਲੰਦ ਕੀਤਾ ਹੈ।

ਫ਼ਿਰਕੂ ਅਨਸਰਾਂ ਦੇ ਸੌੜੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ : ਜੋਗਿੰਦਰ ਸਿੰਘ ਉਗਰਾਹਾਂ

ਉਨ੍ਹਾਂ ਨਾਲ ਹੀ ਫ਼ਿਰਕੂ ਤੱਤਾਂ ਵੱਲੋਂ ਅੰਦੋਲਨ ਨੂੰ ਲੀਹੋਂ ਲਾਹੁਣ ਤੇ ਆਪਣੇ ਸੌੜੇ ਮੰਤਵਾਂ ਲਈ ਵਰਤਣ ਦੇ ਮਨਸੂਬਿਆਂ ਦੀ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸਾਨ ਮੰਗਾਂ ਲਈ ਲੜਿਆ ਜਾ ਰਿਹਾ ਸੰਘਰਸ਼ ਹੈ, ਜਿਸ ਨੂੰ ਸਮਾਜ ਦੇ ਸਭ ਧਰਮਾਂ-ਜਾਤਾਂ ਦੇ ਲੋਕ ਸਮਰਥਨ ਦੇ ਰਹੇ ਹਨ। ਇਸ ਅੰਦੋਲਨ ਨੂੰ ਧਰਮ ਆਧਾਰਤ ਰਾਜ ਬਣਾਉਣ ਦੇ ਮਕਸਦਾਂ ਲਈ ਵਰਤਣ ਦੀ ਇਜਾਜ਼ਤ ਕਦਾਚਿਤ ਨਹੀਂ ਦਿੱਤੀ ਜਾ ਸਕਦੀ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ 

Farmers Protest in Delhi against the Central Government's Farmers laws 2020 ਮੋਦੀ ਸਰਕਾਰ ਜਬਰ ਤੋਂ ਬਾਜ ਆਵੇ : BKU ਉਗਰਾਹਾਂ

ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਵੱਲੋਂ ਅਨੁਸ਼ਾਸਨਬੱਧ ਕੀਤੇ ਮਾਰਚ ਨੇ ਦੁਨੀਆ ਸਾਹਮਣੇ ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਤਾਂਘ ਨੂੰ ਦਰਸਾਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸੰਘਰਸ਼ ਦਾ ਧਰਮ ਨਿਰਪੱਖ ਤੇ ਜਮਹੂਰੀ ਕਿਰਦਾਰ ਸਲਾਮਤ ਰੱਖਣ ਲਈ ਜ਼ੋਰਦਾਰ ਯਤਨ ਜੁਟਾਉਣ ਦੀ ਲੋੜ ਹੈ ਤੇ ਅਜਿਹੇ ਅਨਸਰਾਂ ਨੂੰ ਸੰਘਰਸ਼ ਵਿੱਚੋਂ ਖਦੇੜਿਆ ਜਾਣਾ ਚਾਹੀਦਾ ਹੈ।

-PTCNews

Related Post