ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

By  Shanker Badra December 17th 2020 05:36 PM -- Updated: December 17th 2020 05:47 PM

ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 22ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਇਸ ਦੌਰਾਨ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਸਾਡਾ ਅੰਦੋਲਨਦਿਨੋਂ -ਦਿਨ ਮਜ਼ਬੂਤੀ ਫੜ ਰਿਹਾ ਹੈ ਅਤੇ ਕੇਂਦਰ ਸਰਕਾਰ ਆਪਣੇ ਮਾਧਿਅਮ ਨਾਲ ਗ਼ਲਤ ਪ੍ਰਚਾਰ ਕਰ ਰਹੀ ਹੈ। ਇਹ ਅੰਦੋਲਨ ਤਦ ਤੱਕ ਖ਼ਤਮ ਨਹੀਂ ਹੋਵੇਗਾ ,ਜਦ ਤੱਕ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰੇਗੀ।

Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਕਿਸਾਨ ਜਥੇਬੰਦੀਆਂ ਨੇ ਚਿੱਲਾ ਬਾਰਡਰ 'ਤੇ ਇੱਕ ਵੱਡੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕੀਤੇ ਜਾਣ 'ਤੇ ਇਤਰਾਜ  ਜਤਾਇਆ ਹੈ।ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਤੇ ਹੋਰ ਸੂਬਿਆਂ ਤੋਂ ਆ ਰਹੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਜੇ ਸਰਕਾਰ ਨੇ ਅਜਿਹੀ ਕਾਰਵਾਈ ਬੰਦ ਨਾ ਕੀਤੀ ਤਾਂ ਅਸੀਂ ਜਵਾਬ ਦੇਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੰਤ ਬਾਬਾ ਰਾਮ ਸਿੰਘ ਜੀ ਨਾਨਕਸਰ ਸੀਂਗੜਾ ਵਾਲੇ ਇਸ ਅੰਦੋਲਨ ਲਈ ਇੱਕ ਸੰਦੇਸ਼ ਦੇ ਗਏ ਹਨ।

Farmers Protest in Delhi against the Central Government's Farmers laws 2020 ਸੁਪਰੀਮ ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਕੀਤੀ ਪ੍ਰੈਸ ਕਾਨਫਰੰਸ

ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਵਕੀਲਾਂ ਦਾ ਇੱਕ ਪੈੱਨਲ ਬਣਾਇਆ ਹੈ ,ਜਿਸ 'ਚ  ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ,ਸੀਨੀਅਰ ਵਕੀਲ ਐੱਚਐੱਸ ਫੂਲਕਾ ,ਸੁਪਰੀਮ ਕੋਰਟ ਦੇ ਵਕੀਲ ਦੁਸ਼ਯੰਤ ਦਵੇ , ਵਕੀਲਕੋਲਿਨ ਗੋਂਸਲਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਕੀਲ ਤੈਅ ਕਰਨਗੇ ਇਸ ਕਮੇਟੀ ਦਾ ਹਿੱਸਾ ਬਣਨਾ ਹੈ ਜਾਂ ਨਹੀਂ।ਸੁਪਰੀਮ ਕੋਰਟ ਦੇ ਕਿਸੇ ਵੀ ਸੁਝਾਅ 'ਤੇ ਟਾਲਾਵੱਟਿਆ ਹੈ।

-PTCNews

Related Post