ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ,ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ

By  Shanker Badra December 19th 2020 01:03 PM -- Updated: December 19th 2020 01:08 PM

ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ,ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 24ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ।

Farmers Protest in Delhi against the Central Government's Farmers laws 2020 ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ,ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਸਾਡੀ ਲੜਾਈ ਜਾਰੀ ਰਹੇਗੀ। ਹੁਣ ਇਹ ਮੁੱਦਾ ਸੁਪਰੀਮ ਕੋਰਟ ਪੁੱਜ ਚੁੱਕਾ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਰਸਤਾ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਕਿਹਾ ਗੱਲਬਾਤ ਨਾਲ ਹੀ ਇਸ ਮੁੱਦੇ ਦਾ ਹੱਲ ਕੱਢਿਆ ਜਾ ਸਕਦਾ ਹੈ।

Farmers Protest in Delhi against the Central Government's Farmers laws 2020 ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ,ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ

ਓਧਰ ਦੂਜੇ ਪਾਸੇ ਕਿਸਾਨਾਂ ਨੇ ਵਕੀਲਾਂ ਦਾ ਇੱਕ ਪੈਨਲ ਬਣਾਇਆ ਹੈ ,ਜਿਸ 'ਚ  ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ , ਸੀਨੀਅਰ ਵਕੀਲ ਐੱਚਐੱਸ ਫੂਲਕਾ ,ਸੁਪਰੀਮ ਕੋਰਟ ਦੇ ਵਕੀਲ ਦੁਸ਼ਯੰਤ ਦਵੇ , ਵਕੀਲ ਕੋਲਿਨ ਗੋਂਸਲਸ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਵਕੀਲ ਤੈਅ ਕਰਨਗੇ ਇਸ ਕਮੇਟੀ ਦਾ ਹਿੱਸਾ ਬਣਨਾ ਹੈ ਜਾਂ ਨਹੀਂ। ਉਨ੍ਹਾਂ ਸੁਪਰੀਮ ਕੋਰਟ ਦੇ ਕਿਸੇ ਵੀ ਸੁਝਾਅ 'ਤੇ ਟਾਲਾ ਵੱਟਿਆ ਹੈ।

Farmers Protest in Delhi against the Central Government's Farmers laws 2020 ਕਿਸਾਨਾਂ ਦਾ ਅੰਦੋਲਨ 24ਵੇਂ ਦਿਨ ਵੀ ਜਾਰੀ,ਕੜਾਕੇ ਦੀ ਠੰਢ 'ਚ ਬਾਰਡਰਾਂ 'ਤੇ ਡਟੇ ਕਿਸਾਨ

ਦੱਸ ਦੇਈਏ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ ,ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਕਰਦੇ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵੇਗਾ।

-PTCNews

Related Post