ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

By  Shanker Badra December 23rd 2020 05:22 PM -- Updated: December 23rd 2020 05:32 PM

ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ ਅੱਜ 28ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਹੁਣ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

ਇਸ ਦੌਰਾਨ ਖ਼ਬਰ ਮਿਲੀ ਹੈ ਕਿ ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਕਿਸਾਨ ਚਿੱਠੀ ਨਾਲ ਦੇਣਗੇ। ਜਿਸ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਇਸ ਚਿੱਠੀ 'ਚਸਰਕਾਰ ਤੋਂ ਮੀਟਿੰਗ ਲਈ ਸਮੇਂ , ਤਾਰੀਕ ਅਤੇ ਥਾਂ ਦੀ ਮੰਗ ਕੀਤੀ ਜਾਵੇਗੀ। ਕਿਸਾਨ ਜਥੇਬੰਦੀਆਂ ਵੱਲੋਂਚਿੱਠੀ ਲਿਖ ਦਿੱਤੀ ਗਈ ਹੈ ,ਜੋ ਸ਼ਾਮ ਤੱਕ ਭੇਜੀ ਜਾਵੇਗੀ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਭੇਜਿਆ ਗਿਆ ਸੀ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ 32 ਕਿਸਾਨ ਜਥੇਬੰਦੀਆਂ ’ਚੋਂ ਹੀ ਇਕ 5 ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਵਿਚ ਕੁਲਵੰਤ ਸਿੰਘ ਸੰਧੂ, ਡਾ.ਦਰਸ਼ਨ ਪਾਲ, ਜਗਜੀਤ ਡੱਲੇਵਾਲ ,ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ ਕਮੇਟੀ ਵਿਚ ਸ਼ਾਮਲ ਹਨ। ਰਜਿੰਦਰ ਦੀਪ ਸਿੰਘ ਵਾਲਾ ਸਹਾਇਕ ਦੇ ਤੌਰ ‘ਤੇ ਕੰਮ ਵੇਖਣਗੇ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

ਕਿਸਾਨ ਆਗੂਆਂ ਨੇ ਕਿਹਾ ਕਿ 23 ਦਸੰਬਰ ਨੂੰ ਵੱਡੇ ਸਾਹਿਬਜ਼ਾਦਿਆਂ ਅਤੇ 26-27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਇਸ ਦੌਰਾਨ ਢਾਡੀ ਤੇ ਕਵੀਸ਼ਰੀ ਜਥੇ, ਕਥਾਵਾਚਕ ਅਤੇ ਪ੍ਰਸਿੱਧ ਬੁੱਧੀਜੀਵੀ ਸ਼ਹੀਦੀ ਦਿਹਾੜਿਆਂ 'ਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ 25, 26 ਤੇ 27 ਦਸੰਬਰ ਨੂੰ ਹਰਿਆਣਾ ਦੇ ਟੋਲ ਪਲਾਜ਼ੇ ਮੁਫਤ ਕੀਤੇ ਜਾਣਗੇ। ਭਾਜਪਾ ਆਗੂਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ।

Farmers Protest in Delhi against the Central Government's Farmers laws 2020 ਕੇਂਦਰ ਸਰਕਾਰ ਦੀ ਚਿੱਠੀ ਦਾ ਜਵਾਬ ਚਿੱਠੀ ਨਾਲ ਦੇਣਗੇ ਕਿਸਾਨ , ਮੀਟਿੰਗ 'ਚ ਲਿਆ ਇਹ ਫ਼ੈਸਲਾ

ਇਸ ਦੇ ਇਲਾਵਾ ਕਿਸਾਨ ਆਗੂਆਂ ਨੇ ਕਿਹਾ ਕਿ ਵਿਦੇਸ਼ਾਂ ’ਚ ਅੰਬੈਂਸੀਆਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 26 ਜਨਵਰੀ ਨੂੰ ਭਾਰਤ ਆਉਣ ਵਾਲੇ ਹਨ। ਜਿਸ ਕਰਕੇ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਲਿਖ ਰਹੇ ਹਾਂ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਭਾਰਤ ਆਉਣ ’ਚ ਉਦੋਂ ਤੱਕ ਰੋਕ ਦੇਣ, ਜਦੋਂ ਤੱਕ ਕਿ ਕਿਸਾਨਾਂ ਦੀਆਂ ਮੰਗਾਂ ਭਾਰਤ ਸਰਕਾਰ ਪੂਰੀਆਂ ਨਹੀਂ ਕਰ ਦਿੰਦੀ। ਕਿਸਾਨ ਆਗੂਆਂ ਨੇ ਇੰਗਲੈਂਡ ਦੇ ਐੱਮ.ਪੀ. ਤਨਮਨਜੀਤ ਢੇਸੀ ਅਤੇ ਹੋਰ ਪੰਜਾਬੀ ਲੀਡਰਾਂ ਨੂੰ ਅਪੀਲ ਕੀਤੀ ਹੈ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ 'ਤੇ ਭਾਰਤ ਨਾ ਆਉਣ ’ਤੇ ਦਬਾਅ ਪਾਉਣ।

-PTCNews

Related Post