ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਪੁਲਿਸ ਦਾ ਤੋੜਿਆ ਪਹਿਲਾ ਨਾਕਾ, ਦਿੱਲੀ ਵੱਲ ਕਰ ਰਹੇ ਨੇ ਕੂਚ

By  Shanker Badra November 26th 2020 10:10 AM

ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਪੁਲਿਸ ਦਾ ਤੋੜਿਆ ਪਹਿਲਾ ਨਾਕਾ, ਦਿੱਲੀ ਵੱਲ ਕਰ ਰਹੇ ਨੇ ਕੂਚ:ਚੰਡੀਗੜ੍ਹ  : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਇਸ ਅੰਦੋਲਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ ਤੇ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Farmers Protest In Delhi : Punjab farmers break first barrier of Haryana police ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਪੁਲਿਸ ਦਾ ਤੋੜਿਆ ਪਹਿਲਾ ਨਾਕਾ, ਦਿੱਲੀ ਵੱਲ ਕਰ ਰਹੇ ਨੇ ਕੂਚ

ਇਸ ਦੌਰਾਨ ਕਿਸਾਨਾਂ ਨੇ ਸਮਾਣਾ ਤੋਂ ਹਰਿਆਣਾ ਦਾ ਪਹਿਲਾ ਪੁਲਿਸ ਨਾਕਾ ਅਜੀਮਗੜ ਵਿਖੇ ਤੋੜਿਆ ਹੈ ,ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਹਰਿਆਣਾ ਪੁਲਿਸ ਦਾ ਪਹਿਲਾ ਨਾਕਾ ਤੋੜ ਕੇ ਟਰੈਕਟਰ -ਟਰਾਲੀ ਸਮੇਤ ਦਿੱਲੀ ਵੱਲ ਵੱਧ ਗਏ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਕਿਸਾਨ ਵੱਡੇ ਪੱਧਰ 'ਤੇ ਤਿਆਰੀਆਂ ਕਰਕੇ ਦਿੱਲੀ ਵੱਲ ਕੂਚ ਕਰ ਰਹੇ ਹਨ ਪਰ ਰਾਹ 'ਚ ਥਾਂ-ਥਾਂ 'ਤੇ ਔਕੜਾ ਸਾਹਮਣੇ ਆ ਰਹੀਆਂ ਹਨ। ਫਿਲਹਾਲ ਸਭ ਤੋਂ ਵੱਡੀ ਮੁਸ਼ਕਲ ਹਰਿਆਣਾ ਬਾਰਡਰ ਪਾਰ ਕਰਨ ਦੀ ਹੈ।

Farmers Protest In Delhi : Punjab farmers break first barrier of Haryana police ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਪੁਲਿਸ ਦਾ ਤੋੜਿਆ ਪਹਿਲਾ ਨਾਕਾ, ਦਿੱਲੀ ਵੱਲ ਕਰ ਰਹੇ ਨੇ ਕੂਚ

ਕਿਸਾਨਾਂ ਨੂੰ ਰੋਕਣ ਲਈ ਖੱਟਰ ਸਰਕਾਰ ਨੇ ਰਾਤੋ- ਰਾਤ ਵੱਡੀਆਂ ਤਿਆਰੀਆਂ ਕੀਤੀਆਂ ਹਨ। ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਹਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਓਧਰ ਪੰਜਾਬ ਦੇ ਕਿਸਾਨ ਮੀਂਹ ਦੇ ਮੌਸਮ 'ਚ ਵੀ ਧਰਨੇ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮਿੱਟੀ ਦੇ ਢੇਰ ਚੁੱਕਣੇ ਸਾਡਾ ਕੁਝ ਪਲਾਂ ਦਾ ਕੰਮ ਹੈ ਪਰ ਅਸੀਂ ਸ਼ਾਂਤਮਈ ਤਰੀਕੇ ਨਾਲ ਆਪਣੀ ਹਰ ਗੱਲ ਰੱਖਣੀ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੰਢਿਆਲੀਆਂ ਤਾਰਾਂ ਸਾਨੂੰ ਰੋਕਣ ਲਈ ਲਾਈਆਂ ਗਈਆਂ ਹਨ ,ਉਸੇ ਤਰ੍ਹਾਂ ਭਾਰਤ-ਪਾਕਿਸਤਾਨ ਸਰਹੱਦ 'ਤੇ ਲਾਈਆਂ ਜਾਂਦੀਆਂ ਹਨ।

Farmers Protest In Delhi : Punjab farmers break first barrier of Haryana police ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਪੁਲਿਸ ਦਾ ਤੋੜਿਆ ਪਹਿਲਾ ਨਾਕਾ, ਦਿੱਲੀ ਵੱਲ ਕਰ ਰਹੇ ਨੇ ਕੂਚ

ਇਸ ਦੌਰਾਨ ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ 'ਤੇ ਹਰਿਆਣਾ ਵਾਲੇ ਪਾਸੇ ਪੁਲਿਸ ਵਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਹੈ ਤੇ ਕਿਸਾਨ ਪੈਦਲ ਦਿੱਲੀ ਵੱਲ ਜਾ ਰਹੇ ਹਨ। ਇਸ ਦੇ ਨਾਲ ਪੰਜਾਬ ਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ। ਦਿੱਲੀ ਤੇ ਹਰਿਆਣਾ ਦੇ ਬਾਰਡਰ 'ਤੇ ਹਰ ਪਾਸੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੇ ਨਾਲ ਸੀ.ਆਰ.ਪੀ.ਐਫ. ਵੀ ਤਾਇਨਾਤ ਕੀਤੀ ਗਈ ਹੈ। ਵੱਡੀ ਤਾਦਾਦ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ।

-PTCNews

Related Post