ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ CRPF ਤਾਇਨਾਤ

By  Shanker Badra November 26th 2020 08:39 AM

ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ CRPF ਤਾਇਨਾਤ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਦੇਸ਼ ਦੇ ਕਿਸਾਨ ਇਸ ਅੰਦੋਲਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹਨ ਤੇ ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ।  ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Farmers Protest in Delhi, security at Delhi border to stop farmers agitation ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ CRPF ਤਾਇਨਾਤ

ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਹਨ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ। ਅੱਜ ਵੀ ਦਿੱਲੀ ਮੋਰਚੇ ਲਈ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਰਵਾਨਾ ਹੋ ਰਹੇ ਹਨ। ਪਟਿਆਲਾ ਤੋਂ ਸੰਭੂ, ਸੰਗਰੂਰ ਤੋਂ ਖਨੌਰੀ, ਮਾਨਸਾ ਤੋਂ ਸਰਦੂਲਗੜ੍ਹ, ਬਠਿੰਡਾ ਤੋਂ ਡੱਬਵਾਲੀ ਇੱਥੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਜਿਸ ਦੇ ਚੱਲਦਿਆਂ ਪੁਲਿਸ ਨਾਲ ਕਿਸਾਨਾਂ ਦੇ ਟਕਰਾਓ ਦੀ ਸੰਭਾਵਨਾ ਹੈ।

Farmers Protest in Delhi, security at Delhi border to stop farmers agitation ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ CRPF ਤਾਇਨਾਤ

ਜਿਸ ਤਹਿਤ ਦਿੱਲੀ ਤੇ ਹਰਿਆਣਾ ਦੇ ਬਾਰਡਰ 'ਤੇ ਹਰ ਪਾਸੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਦੇ ਨਾਲ ਸੀ.ਆਰ.ਪੀ.ਐਫ. ਵੀ ਤਾਇਨਾਤ ਕੀਤੀ ਗਈ ਹੈ। ਵੱਡੀ ਤਾਦਾਦ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਜਿੱਥੇ ਰੋਕੇਗੀ ਤਾਂ ਉੱਥੇ ਹੀ ਧਰਨੇ 'ਤੇ ਬੈਠ ਜਾਵਾਂਗੇ।

Farmers Protest in Delhi, security at Delhi border to stop farmers agitation ਕਿਸਾਨਾਂ ਦੇ ਅੰਦੋਲਨ ਨੂੰ ਰੋਕਣ ਲਈ ਦਿੱਲੀ ਸਰਹੱਦ 'ਤੇ ਸਖ਼ਤ ਸੁਰੱਖਿਆ, ਪੁਲਿਸ ਦੇ ਨਾਲ CRPF ਤਾਇਨਾਤ

ਪੰਜਾਬ ਦੇ ਕਿਸਾਨ ਪੰਜਾਬ- ਹਰਿਆਣਾ ਬਾਰਡਰ 'ਤੇ ਪਹੁੰਚੇ ਹਨ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਪਟਿਆਲਾ ਸਟੇਟ ਹਾਈਵੇ 'ਤੇ ਨਾਕਾ ਲਗਾਇਆ ਗਿਆ ਹੈ। ਪੰਜਾਬ ਦੇ ਕਿਸਾਨਾਂ ਨੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਹਰਿਆਣਾ ਪ੍ਰਸ਼ਾਸ਼ਨ ਵੱਲੋਂ ਜੀਂਦ ਜ਼ਿਲ੍ਹੇ 'ਚ 30 ਥਾਵਾਂ 'ਤੇ ਨਾਕੇ ਲਾਏ ਗਏ ਹਨ। ਕਿਸਾਨਾਂ ਅੰਦੋਲਨ 'ਤੇ ਚਲਦਿਆਂ ਹਰਿਆਣਾ 'ਚ ਸਖ਼ਤੀ ਕੀਤੀ ਗਈ ਹੈ। ਅੰਬਾਲਾ ਤੇ ਪੰਜਾਬ ਨਾਲ ਲੱਗਦੇ ਰਸਤਿਆਂ 'ਤੇ ਬੇਰੀਕੇਡਿੰਗ ਕੀਤੀ ਗਈ ਹੈ। ਕਿਸਾਨਾਂ ਦੇ ਦਿੱਲੀ ਕੂਚ 'ਤੇ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਹੈ।

-PTCNews

Related Post