ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 41ਵੇਂ ਦਿਨ 'ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

By  Shanker Badra January 5th 2021 10:54 AM

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 41ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਫਿਲਹਾਲ ਇਸ ਮਸਲੇ ਦਾ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਕੇਂਦਰ ਦੇ ਕਾਨੂੰਨ ਇਸ ਵੇਲੇ ਕਾਨੂੰਨਾਂ ਤੋਂ ਜ਼ਿਆਦਾ ਕੇਂਦਰ ਤੇ ਕਿਸਾਨਾਂ ਦੀ ਮੁੱਛ ਦਾ ਸਵਾਲ ਬਣੇ ਹੋਏ ਜਾਪਦੇ ਹਨ।

Farmers Protest : Kisan Andolan continues in 41st day in cold, farmers' meeting to be held today ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 41ਵੇਂ ਦਿਨ 'ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਮੀਟਿੰਗ 'ਚ ਸਰਕਾਰ ਨੈਤਿਕ ਤੌਰ 'ਤੇ ਹਾਰੀ ਪਰ ਕਾਰਪੋਰੇਟਾ ਦੇ ਹਿੱਤਾਂ ਲਈ ਅੜੀ: BKU ਉਗਰਾਹਾਂ

ਜਾਣਕਾਰੀ ਅਨੁਸਾਰ ਅੱਜ 32 ਕਿਸਾਨ ਜਥੇਬੰਦੀਆਂ ਦੀ ਆਪਸ ਵਿੱਚ ਮੀਟਿੰਗ ਹੋਵੇਗੀ ਅਤੇ ਇਸ ਤੋਂ ਬਾਅਦ ਦੁਪਹਿਰ 2 ਵਜੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਕਿਸਾਨਾਂ ਦੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਤੇਜ਼ ਹੁੰਦੀ ਜਾ ਰਹੀ ਹੈ।ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਤੋਂ ਬਾਅਦ ਦਰਾਰ ਵਧਦੀ ਹੀ ਜਾ ਰਹੀ ਹੈ। ਸੋਮਵਾਰ ਨੂੰ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ 7ਵੇਂ ਗੇੜ ਦੀ ਮੀਟਿੰਗ ਹੋਈ ਪਰ ਕੋਈ ਨਤੀਜਾ ਨਹੀਂ ਨਿਕਲਿਆ।

Farmers Protest : Kisan Andolan continues in 41st day in cold, farmers' meeting to be held today ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 41ਵੇਂ ਦਿਨ 'ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਕਿਸਾਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ ਪਰ ਕੇਂਦਰ ਸਰਕਾਰ ਅਜੇ ਵੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਸ ਮੀਟਿੰਗ 'ਚ ਚਰਚਾ ਦੌਰਾਨ ਸਾਹਮਣੇ ਆਇਆ ਹੈ ਕਿ ਸਰਕਾਰ ਦਾ ਰਵੱਈਆ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਨਹੀਂ। ਸਰਕਾਰ ਨੇ ਕਿਹਾ ਹੈ ਕਿ ਜੇਕਰ ਕਿਸਾਨ ਸੋਧਾਂ ਕਰਵਾਉਣਾ ਚਾਹੁੰਦੇ ਹਨ ਤਾਂ ਸਰਕਾਰ ਤਿਆਰ ਹੈ ਪਰ ਕਾਨੂੰਨ ਰੱਦ ਨਹੀਂ ਹੋਣਗੇ।ਸਰਕਾਰ ਨੇ ਕਿਸਾਨਾਂ ਨਾਲ ਹੁਣ 8 ਜਨਵਰੀ ਨੂੰ ਇਕ ਹੋਰ ਮੀਟਿੰਗ ਰੱਖ ਦਿੱਤੀ ਹੈ।ਉਧਰ, ਕਿਸਾਨ ਜਥੇਬੰਦੀਆਂ ਆਪਸ ਵਿਚ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਨਗੀਆਂ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਨੂੰ ਲੈ ਕੇ ਮੁਕੇਸ਼ ਅੰਬਾਨੀ ਦੀ ਰਿਲਾਇੰਸ ਦਾ ਵੱਡਾ ਬਿਆਨ , ਕਿਹਾ ਰਿਲਾਇੰਸ ਦਾ ਖੇਤੀ ਕਾਨੂੰਨਾਂ ਨਾਲ ਕੋਈ ਲੈਣਾ ਦੇਣਾ ਨਹੀਂ

Farmers Protest : Kisan Andolan continues in 41st day in cold, farmers' meeting to be held today ਕੜਾਕੇ ਦੀ ਠੰਢ 'ਚ ਕਿਸਾਨ ਅੰਦੋਲਨ 41ਵੇਂ ਦਿਨ 'ਚ ਵੀ ਜਾਰੀ , ਅੱਜ ਹੋਵੇਗੀ ਕਿਸਾਨਾਂ ਦੀ ਮੀਟਿੰਗ

ਇਸ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ 'ਸਰਕਾਰ ਨਹੀਂ ਚਾਹੁੰਦੀ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਪਰ ਅਸੀਂ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਸਾਰੇ ਦੇਸ਼ ਦੇ ਕਿਸਾਨ ਇਕਜੁੱਟ ਹਨ ਅਤੇ ਇਹ ਸਾਡੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਿੱਚ ਅਸਫਲ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਅੰਦੋਲਨ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗ ਲਈ ਸਹਿਮਤ ਨਹੀਂ ਹੁੰਦੀ।

-PTCNews

Related Post