ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ ,ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ

By  Shanker Badra January 8th 2021 03:36 PM -- Updated: January 8th 2021 03:57 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਅੱਠਵੇਂ ਗੇੜ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਪਿਊਸ਼ ਗੋਇਲ ਹਾਜ਼ਰ ਹਨ। ਕਿਸਾਨ ਜਥੇਬੰਦੀਆਂ ਵੱਲੋਂ ਵਾਰ-ਵਾਰ ਇਹੀ ਕਿਹਾ ਜਾ ਰਿਹਾ ਹੈ ਕਿ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਘੱਟ ਕੁੱਝ ਵੀ ਮੰਨਜੂਰ ਨਹੀਂ ਹੋਵੇਗਾ। [caption id="attachment_464537" align="aligncenter" width="300"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ , ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ[/caption] ਇਸ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਬਾਰੇ ਵਿਚਾਰ ਵਟਾਂਦਰੇ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੂੰ ਵੀ ਦੇਸ਼ ਦੀ ਦੇਖਭਾਲ ਕਰਨ ਦੀ ਲੋੜ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਬਹੁਤੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਹਨ।  ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕਾਨੂੰਨ ਵਾਪਸ ਨਹੀਂ ਹੋਣਗੇ। ਉੱਥੇ ਹੀ ਦੂਜੇ ਪਾਸੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਤੇ ਨਰਿੰਦਰ ਸਿੰਘ ਤੋਮਰ ਵਿੱਚ ਤਲਖੀ ਦੇਖਣ ਨੂੰ ਮਿਲ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਭਾਜਪਾ ਆਗੂ ਸਾਨੂੰ ਗਾਲ੍ਹਾਂ ਕੱਢ ਰਹੇ ਹਨ। [caption id="attachment_464539" align="aligncenter" width="300"]Centre farmers meeting today over farm laws 2020: Narendra Singh Tomar had said he was hopeful of positive outcome from today's meeting. ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ , ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ[/caption] ਇਸ ਤੋਂ ਪਹਿਲਾਂ 7 ਜਨਵਰੀ ਨੂੰ ਕਿਸਾਨਾਂ ਨੇ ਕੇ.ਐਮ.ਪੀ ਐਕਸਪ੍ਰੈਸ ਵੇਅ 'ਤੇ ਟਰੈਕਟਰ ਮਾਰਚ ਕੱਢਿਆ ਸੀ। ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਅੰਦੋਲਨ ਨੂੰ ਤੇਜ਼ ਕਰਨ ਲਈ, ਸਰਕਾਰੀ ਝੂਠ ਅਤੇ ਪ੍ਰਚਾਰ ਨੂੰ ਬੇਨਕਾਬ ਕਰਨ ਲਈ "ਦੇਸ਼ ਜਾਗ੍ਰਿਤੀ ਪਦਰਵਾੜਾ" 6 ਜਨਵਰੀ ਤੋਂ 20 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਵਿਚ ਦੇਸ਼ ਦੇ ਹਰ ਜ਼ਿਲ੍ਹੇ ਵਿਚ ਧਰਨਾ ਅਤੇ ਪੱਕੇ ਮੋਰਚੇ ਲਗਾਏ ਜਾਣਗੇ। ਕਿਸਾਨ ਨੁਮਾਇੰਦਿਆਂ ਨੇ ਕਿਹਾ ਕਿ 9 ਜਨਵਰੀ ਨੂੰ ਚੌਧਰੀ ਛੋਟੂ ਰਾਮ ਦੀ ਜੈਯੰਤੀ 'ਤੇ , ਕਿਸਾਨਾਂ ਦੇ ਮਸੀਹਾ, ਉਨ੍ਹਾਂ ਦੇ ਯਾਦ ਵਿਚ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। [caption id="attachment_464551" align="aligncenter" width="300"] ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ , ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ[/caption] ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਤਿੰਨੋਂ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣਾ ਦੇਸ਼ ਦੀ ਖੇਤੀ ਵਿੱਚ ਔਰਤਾਂ ਦੇ ਯੋਗਦਾਨ ਨੂੰ ਉਜਾਗਰ ਕਰੇਗਾ। ਕਿਸਾਨ ਆਗੂਆਂ ਨੇ ਕਿਹਾ ਕਿ  23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੀ ਯਾਦ ਵਿੱਚ "ਆਜ਼ਾਦ ਹਿੰਦ ਕਿਸਾਨ ਦਿਵਸ" ਮਨਾ ਕੇ ਪੂਰੇ ਦੇਸ਼ 'ਚ ਗਵਰਨਰ ਹਾਊਸਾਂ ਤੱਕ ਮਾਰਚ ਕੀਤਾ ਜਾਵੇਗਾ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਰਾਜਪਥ 'ਤੇ ਟਰੈਕਟਰ ਪਰੇਡ ਕੱਢੀ ਜਾਵੇਗੀ। ਇਸ ਨੂੰ 'ਟਰੈਕਟਰ ਕਿਸਾਨ ਪਰੇਡ' ਦਾ ਨਾਂ ਦਿੱਤਾ ਗਿਆ ਹੈ। [caption id="attachment_464552" align="aligncenter" width="300"] ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ , ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ[/caption] ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 44ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਹੱਡ ਠਾਰਵੀਂ ਠੰਢ 'ਚ ਵੀ ਲੱਖਾਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। -PTCNews

Related Post