ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖ਼ਤਮ ,ਖੇਤੀ ਕਾਨੂੰਨ ਰੱਦ ਨਾ ਕਰਨ ਉੱਤੇ ਅੜੀ ਕੇਂਦਰ ਸਰਕਾਰ

By  Shanker Badra January 8th 2021 05:12 PM -- Updated: January 8th 2021 05:33 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ ,ਹੁਣ 15 ਜਨਵਰੀ ਨੂੰ ਅਗਲੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਸੋਮ ਪ੍ਰਕਾਸ਼ ਅਤੇ ਪਿਊਸ਼ ਗੋਇਲ ਹਾਜ਼ਰ ਸਨ। ਕਿਸਾਨ ਜਥੇਬੰਦੀਆਂ ਨੇ ਸਰਕਾਰ ਦਾ 15 ਜਨਵਰੀ ਨੂੰ ਮੀਟਿੰਗ ਦਾ ਸੱਦਾ ਪ੍ਰਵਾਨ ਕਰ ਲਿਆ ਹੈ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਇਸ ਮੀਟਿੰਗ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਿਚਾਲੇ ਤਲ਼ਖ਼ੀ ਦੇਖਣ ਨੂੰ ਮਿਲੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਬਾਰੇ ਵਿਚਾਰ ਵਟਾਂਦਰੇ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੂੰ ਵੀ ਦੇਸ਼ ਦੀ ਦੇਖਭਾਲ ਕਰਨ ਦੀ ਲੋੜ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਬਹੁਤੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕਾਨੂੰਨ ਵਾਪਸ ਨਹੀਂ ਹੋਣਗੇ। ਉੱਥੇ ਹੀ ਦੂਜੇ ਪਾਸੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਾਨੂੰਨ ਪੰਜਾਬ -ਹਰਿਆਣਾ ਲਈ ਨਹੀਂ ਸਗੋਂ ਪੂਰੇ ਦੇਸ਼ ਲਈ ਹਨ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਤੇ ਨਰਿੰਦਰ ਸਿੰਘ ਤੋਮਰ ਵਿਚਾਲੇ ਤਲਖ਼ੀ ਦੇਖਣ ਨੂੰ ਮਿਲੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਭਾਜਪਾ ਆਗੂ ਸਾਨੂੰ ਗਾਲ੍ਹਾਂ ਕੱਢ ਰਹੇ ਹਨ। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਦੀ ਮੰਨਸਾ ਮਾਮਲੇ ਨੂੰ ਹੱਲ ਕਰਨ ਵਾਲੀ ਨਹੀਂ ਹੈ। ਤੋਮਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਸਮੱਸਿਆ ਦਾ ਹੱਲ ਚਰਚਾ ਨਾਲ ਹੋਵੇਗਾ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਉਨ੍ਹਾਂ ਦੱਸਿਆ ਕਿ ਨਰਿੰਦਰ ਤੋਮਰ ਨੇ ਕਿਹਾ ਕਿ ਕਾਨੂੰਨ 'ਚ ਸੋਧਾਂ ਲਈ ਕਿਸਾਨ ਅੱਗੇ ਵਧਣ ਪਰ ਕਾਨੂੰਨ ਰੱਦ ਨਹੀਂ ਹੋਣਗੇ ਪਰ ਦੂਜੇ ਪਾਸੇ ਕਿਸਾਨਾਂ ਨੇ ਵੀ ਹੁਣ ਪੇਪਰਾਂ 'ਤੇ "ਜਾਂ ਮਰਾਂਗੇ ਜਾਂ ਜਿੱਤਾਂਗੇ" ਲਿਖਕੇ ਤਖਤੀਆਂ ਬਣਾ ਕੇ ਸਰਕਾਰ ਨੂੰ ਦਿਖਾਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਨਰਿੰਦਰ ਤੋਮਰ ਦਾ ਰਵੱਈਆ ਪਹਿਲਾਂ ਨਾਲੋਂ ਤਿੱਖਾ ਹੈ ਤੇ ਉਹ ਫ਼ਿਰ ਤੋਂ ਕਾਨੂੰਨਾਂ 'ਚ ਸੋਧਾਂ ਕਰਾਉਣ ਬਾਰੇ ਗੱਲਾਂ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਆਪਣੇ ਫ਼ੈਸਲੇ 'ਤੇ ਅਟੱਲ ਹਾਂ, ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਪੈਣਗੀਆਂ ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਉਨ੍ਹਾਂ ਕਿਹਾ ਕਿ ਬਲਬੀਰ ਰਾਜੇਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਦੇ ਭਾਜਪਾ ਲੀਡਰ ਤਰ੍ਹਾਂ ਤਰ੍ਹਾਂ ਦੇ ਬਿਆਨ ਦੇ ਕੇ ਭੰਡ ਰਹੇ ਨੇ ਤੇ ਇਸ ਸੰਘਰਸ਼ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜੇਵਾਲ ਨੇ ਕਿਹਾ ਹੈ ਕਿ ਉਹ ਕਾਨੂੰਨ ਰੱਦ ਕਰਾਏ ਬਿਨ੍ਹਾਂ ਵਾਪਸ ਨੀ ਜਾ ਸਕਦੇ ਤੇ ਮਰਨਾ ਪਸੰਦ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਬਾਰਡਰ 'ਤੇ ਬੈਠੇ ਲੱਖਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ।

-PTCNews

Related Post