51ਵੇਂ ਦਿਨ ਵੀ ਡਟੇ ਕਿਸਾਨ ! ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ

By  Shanker Badra January 15th 2021 09:37 AM -- Updated: January 15th 2021 09:42 AM

ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ 'ਤੇ ਰੋਕ ਲਾਏ ਜਾਣ ਦੇ ਬਾਵਜੂਦ ਵੀ ਦਿੱਲੀ ਬਾਰਡਰ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਪਿਛਲੇ 51 ਦਿਨਾਂ ਤੋਂ ਦਿੱਲੀ ਦੀਆਂ ਵੱਖ -ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। [caption id="attachment_466275" align="aligncenter"]Farmers Protest : Kisan Jathebandi Meeting with Central Government's on Farmers laws 51ਵੇਂ ਦਿਨ ਵੀ ਡਟੇ ਕਿਸਾਨ ! ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ[/caption] ਪੜ੍ਹੋ ਹੋਰ ਖ਼ਬਰਾਂ : ਬੱਬੂ ਮਾਨ ਦੀ ਸਪੀਚ ਨੇ ਹਿਲਾਇਆ ਦਿੱਲੀ ਦਾ ਤਖ਼ਤ ,ਨੌਜਵਾਨਾਂ 'ਚ ਭਰਿਆ ਜੋਸ਼ ਇਸ ਦੌਰਾਨ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਨੌਵੇਂ ਗੇੜ ਦੀ ਮੀਟਿੰਗ ਹੋਵੇਗੀ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ। [caption id="attachment_466274" align="aligncenter"]Farmers Protest : Kisan Jathebandi Meeting with Central Government's on Farmers laws 51ਵੇਂ ਦਿਨ ਵੀ ਡਟੇ ਕਿਸਾਨ ! ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀਮੀਟਿੰਗ[/caption] ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ 'ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਹ ਅੰਦੋਲਨ ਨੂੰ ਖਤਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਹ ਅੰਦੋਲਨ ਲੰਬਾ ਚੱਲ ਰਿਹਾ ਹੈ ,ਉਨਾਂ ਹੀ ਇਹ ਮਜ਼ਬੂਤ ਹੁੰਦਾ ਜਾ ਰਿਹਾ ਹੈ। [caption id="attachment_466273" align="aligncenter"]Farmers Protest : Kisan Jathebandi Meeting with Central Government's on Farmers laws 51ਵੇਂ ਦਿਨ ਵੀ ਡਟੇ ਕਿਸਾਨ ! ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ[/caption] ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 4 ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਕਦੇ ਮੰਗ ਨਹੀਂ ਕੀਤੀ ਕਿ ਸੁਪਰੀਮ ਕੋਰਟ ਖੇਤੀ ਕਾਨੂੰਨ 'ਤੇ ਵਿਵਾਦ ਖਤਮ ਕਰਨ ਲਈ ਕਮੇਟੀ ਦਾ ਗਠਨ ਕਰੇ। ਕਿਸਾਨਾਂ ਨੇ ਇਲਜ਼ਾਮ ਲਾਇਆ ਕਿ ਇਸ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ [caption id="attachment_466276" align="aligncenter"]Farmers Protest : Kisan Jathebandi Meeting with Central Government's on Farmers laws 51ਵੇਂ ਦਿਨ ਵੀ ਡਟੇ ਕਿਸਾਨ ! ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਹੋਵੇਗੀ 9ਵੇਂ ਗੇੜ ਦੀ ਮੀਟਿੰਗ[/caption] ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿਸ਼ਵਾਸਯੋਗ ਨਹੀਂ ਹੈ ਕਿਉਂਕਿ ਉਹ ਲਿਖਤੀ ਕਹਿ ਰਹੇ ਹਨ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਕਿਸਾਨਾਂ ਵੱਲੋਂ 26 ਜਨਵਰੀ ਭਾਵ ਗਣਤੰਤਰ ਦਿਵਸ 'ਤੇ ਸ਼ਾਂਤੀਪੂਰਵਕ ਟਰੈਕਟਰ ਪਰੇਡ  ਕੀਤੀ ਜਾਵੇਗੀ। ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਕੱਢਣ 'ਤੇ ਵੀ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ।ਹੁਣ ਤੱਕ ਹੋਈਆਂ 8 ਦੌਰ ਦੀਆਂ ਮੀਟਿੰਗਾਂ 'ਚ ਗੱਲਬਾਤ ਕਿਸੇ ਸਿਰੇ 'ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। -PTCNews

Related Post