ਕਿਸਾਨਾਂ ਦਾ ਅੰਦੋਲਨ ਅੱਜ 58ਵੇਂ ਦਿਨ ਵੀ ਜਾਰੀ , ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ

By  Shanker Badra January 22nd 2021 09:42 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਫ਼ਿਰ ਦਿੱਲੀ ਦੇ ਵਿਗਿਆਨ ਭਵਨ ਵਿਖੇ 11ਵੇਂ ਗੇੜ ਦੀ ਮੀਟਿੰਗ ਹੋਵੇਗੀ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰਾਨ ਇਕ ਵਾਰ ਫਿਰ ਤੋਂ ਕਿਸਾਨ ਆਗੂਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਪੇਚ ਫਸਦਾ ਹੋਇਆ ਨਜ਼ਰ ਆ ਰਿਹਾ ਹੈ। ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ [caption id="attachment_468340" align="aligncenter" width="300"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਦਾ ਅੰਦੋਲਨ ਅੱਜ 58ਵੇਂ ਦਿਨ ਵੀ ਜਾਰੀ , ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ[/caption] ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਵੱਲੋਂ ਰੱਦ ਕਰ ਦਿੱਤਾ ਗਿਆ ਸੀ।ਸਰਕਾਰ ਨੇ ਕਿਹਾ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ, ਜਿਸ ਵਿੱਚ ਸਰਕਾਰ ਅਤੇ ਕਿਸਾਨ ਦੋਵੇਂ ਹੋਣ ਪਰ ਕਿਸਾਨ ਆਗੂ ਇਸ ਪ੍ਰਸਤਾਵ 'ਤੇ ਰਾਜੀ ਨਹੀਂ ਹੋਏ। [caption id="attachment_468342" align="aligncenter" width="300"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਦਾ ਅੰਦੋਲਨ ਅੱਜ 58ਵੇਂ ਦਿਨ ਵੀ ਜਾਰੀ , ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ[/caption] ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਟਰੈਕਟਰ ਪਰੇਡ 'ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਦਿੱਲੀ ਪੁਲਿਸ ਨੂੰ ਹੀ ਫ਼ੈਸਲਾ ਕਰਨਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ , ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ 'ਤੇ ਪਾਬੰਦੀ ਨਹੀਂ ਲਗਾ ਸਕਦੇ। [caption id="attachment_468339" align="aligncenter" width="300"]Farmers Protest : Kisan Jathebandi Meeting with Central Government's on Farmers laws ਕਿਸਾਨਾਂ ਦਾ ਅੰਦੋਲਨ ਅੱਜ 58ਵੇਂ ਦਿਨ ਵੀ ਜਾਰੀ , ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ ਗੱਲਬਾਤ[/caption] ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 58ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਜਿੱਥੇ ਕਿਸਾਨ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ ,ਉੱਥੇ ਹੀ ਕੇਂਦਰ ਸਰਕਾਰ ਨਵੇਂ ਕਾਨੂੰਨਾਂ ਨੂੰ ਕਿਸਾਨਾਂ ਲਈ ਹਿਤਕਾਰੀ ਦੱਸ ਰਹੀ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 10ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ। -PTCNews

Related Post