ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ , ਕਿਸਾਨ ਸੁਣਾਉਣਗੇ ਆਪਣਾ ਫੈਸਲਾ

By  Shanker Badra January 22nd 2021 12:41 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਫ਼ਿਰ ਦਿੱਲੀ ਦੇ ਵਿਗਿਆਨ ਭਵਨ ਵਿਖੇ 11ਵੇਂ ਗੇੜ ਦੀ ਮੀਟਿੰਗ ਹੋਵੇਗੀ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ 'ਚ ਸ਼ਾਮਿਲ ਹੋਣ ਲਈ ਕਿਸਾਨ ਆਗੂ ਸਿੰਘੂ ਬਾਰਡਰ ਤੋਂ ਬੱਸਾਂ 'ਚ ਸਵਾਰ ਹੋ ਕੇ ਦਿੱਲੀ ਦੇ ਵਿਗਿਆਨ ਭਵਨ ਪਹੁੰਚ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕਿਸੇ ਵੀ ਪ੍ਰਸਤਾਵ ਨੂੰ ਸਵੀਕਾਰ ਨਹੀਂ ਕਰਨਗੇ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ , ਦਿੱਲੀ ਪੁਲਿਸ ਨੇ ਤੋੜਿਆ ਮੇਰੀ ਗੱਡੀ ਦਾ ਸ਼ੀਸ਼ਾ

Farmers Protest : Kisan Jathebandi Meeting with Central Government's on Farmers laws ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ , ਕਿਸਾਨ ਸੁਣਾਉਣਗੇ ਆਪਣਾ ਫੈਸਲਾ

ਦੱਸਣਯੋਗ ਹੈ ਕਿ ਪਿਛਲੀ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਅੱਗੇ ਡੇਢ ਤੋਂ 2 ਸਾਲ ਤੱਕ ਖੇਤੀ ਕਾਨੂੰਨਾਂ ਨੂੰ ਮੁਲਤਵੀ ਰੱਖਣ ਦਾ ਪ੍ਰਸਤਾਵ ਰੱਖਿਆ ਸੀ, ਉਸ ਪ੍ਰਸਤਾਵ ਨੂੰ ਬੀਤੀ ਕੱਲ੍ਹ ਸ਼ਾਮ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ.ਐਸ.ਪੀ 'ਤੇ ਕਾਨੂੰਨ ਬਣਾਉਣ ਦੀ ਮੰਗ 'ਤੇ ਗੱਲ ਖੜੀ ਹੈ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ , ਕਿਸਾਨ ਸੁਣਾਉਣਗੇ ਆਪਣਾ ਫੈਸਲਾ

ਓਧਰ ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਤਿੰਨੇ ਕਾਨੂੰਨਾਂ ਨੂੰ ਰੱਦ ਕਰੇ ਅਤੇ ਫ਼ਿਰ ਅੰਦੋਲਨ ਖਤਮ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਦੇ ਪ੍ਰਸਤਾਵ ਸਵੀਕਾਰ ਨਹੀਂ ਕੀਤੇ ਜਾਣਗੇ। ਸਾਡੀ ਇਕੋ ਮੰਗ ਹੈ ਕਿ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਐਮਐਸਪੀ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ। ਅੱਜ ਵੀ ਸਰਕਾਰ ਨਾਲ ਮੀਟਿੰਗ ਦੌਰਾਨ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਬਾਰੇ ਕਹਾਂਗੇ।

Farmers Protest : Kisan Jathebandi Meeting with Central Government's on Farmers laws ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਫ਼ਿਰ ਹੋਵੇਗੀ 11ਵੇਂ ਗੇੜ ਦੀ ਮੀਟਿੰਗ , ਕਿਸਾਨ ਸੁਣਾਉਣਗੇ ਆਪਣਾ ਫੈਸਲਾ

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੁਪਰੀਮ ਕੋਰਟ ਨੇ ਕਿਸਾਨ ਟਰੈਕਟਰ ਪਰੇਡ 'ਤੇ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ 'ਤੇ ਦਿੱਲੀ ਪੁਲਿਸ ਨੂੰ ਹੀ ਫ਼ੈਸਲਾ ਕਰਨਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਮਾਮਲਾ ਹੈ , ਅਸੀਂ ਇਸ ਵਿੱਚ ਦਖ਼ਲ ਨਹੀਂ ਦੇਵਾਂਗੇ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਜਾਂ ਕਿਸੇ ਪ੍ਰਦਰਸ਼ਨ 'ਤੇ ਪਾਬੰਦੀ ਨਹੀਂ ਲਗਾ ਸਕਦੇ।

-PTCNews

Related Post