ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

By  Shanker Badra February 12th 2021 02:36 PM

ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ:ਬਹਾਦੁਰਗੜ : ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਅੰਦੋਲਨ ਦਾ ਅੱਜ 79ਵਾਂ ਦਿਨ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ। ਖੇਤੀ ਕਾਨੂੰਨ ਦੇ ਵਿਰੋਧ 'ਚ ਅਤੇ ਕਿਸਾਨੀ ਅੰਦੋਲਨ ਨੂੰ ਮਜ਼ਬੂਤ  ਕਰਨ ਲਈ ਹਰਿਆਣਾ ’ਚ ਵੱਡੇ ਪੱਧਰ ’ਤੇ ਮਹਾਂਪੰਚਾਇਤਾਂ ਦਾ ਦੌਰ ਚੱਲ ਰਿਹਾ ਹੈ। ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ ਹੋ ਗਈ ਹੈ।

Farmers' Protest : Kisan Mahapanchayat in Bahadurgarh Haryana ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਪੜ੍ਹੋ ਹੋਰ ਖ਼ਬਰਾਂ : ਇਸ ਦੇਸ਼ ਨੂੰ 4 ਲੋਕ ਚਲਾਉਂਦੇ ਹਨ, ਉਨ੍ਹਾਂ ਦੇ ਨਾਮ ਸਾਰੇ ਜਾਣਦੇ ਹਨ : ਰਾਹੁਲ ਗਾਂਧੀ

ਇਸ ਦੌਰਾਨ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਕਾਫ਼ਲੇ ਬੰਨ ਕੇ ਕਿਸਾਨ ਮਹਾਂਪੰਚਾਇਤ ਵਿੱਚ ਪਹੁੰਚ ਰਹੇ ਹਨ। ਇਸ ਮਹਾਂਪੰਚਾਇਤ 'ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ,ਰਾਕੇਸ਼ ਟਿਕੈਤ ,ਗੁਰਨਾਮ ਸਿੰਘ ਚੰਡੂਨੀ , ਜੋਗਿੰਦਰ ਸਿੰਘ ਉਗਰਾਹਾਂ , ਡਾ.ਦਰਸ਼ਨਪਾਲ ,ਜਗਜੀਤ ਸਿੰਘ ਡੱਲੇਵਾਲ ,ਹਰਮੀਤ ਕਾਦੀਆਂ ,ਯੁੱਧਵੀਰ ਸਿੰਘ ਮੰਚ 'ਤੇ ਪਹੁੰਚੇ ਹਨ।

Farmers' Protest : Kisan Mahapanchayat in Bahadurgarh Haryana ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਇਸ ਦੌਰਾਨ ਕਿਸਾਨਾਂ ਦੀ ਦਲਾਲ ਖਾਪ ਮਹਾਂਪੰਚਾਇਤ ਵਿੱਚ ਪਹੁੰਚੇ ਕਿਸਾਨ ਲੀਡਰ ਗੁਰਨਾਮ ਸਿੰਘ ਚੰਡੂਨੀ,ਜੋਗਿੰਦਰ ਸਿੰਘ ਉਗਰਾਹਾਂ , ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਹਰਿਆਣਾ ਦੇ ਕਿਸਾਨਾਂ ਨੇ ਫੁੱਲਾਂ ਦੇ ਹਾਰ ਪਾ ਕੇ ਕਿਸਾਨ ਲੀਡਰਾਂ ਦਾ ਸਵਾਗਤ ਕੀਤਾ ਹੈ। ਇਸ ਮੌਕੇ ਕਿਸਾਨਾਂ ਵਿੱਚ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।

Farmers' Protest : Kisan Mahapanchayat in Bahadurgarh Haryana ਹਰਿਆਣਾ ਦੇ ਬਹਾਦੁਰਗੜ 'ਚ ਅੱਜ ਕਿਸਾਨਾਂ ਦੀ ਮਹਾਂਪੰਚਾਇਤ ਸ਼ੁਰੂ , ਲੋਕਾਂ ਦਾ ਠਾਠਾਂ ਮਾਰਦਾ ਇਕੱਠ

ਪੜ੍ਹੋ ਹੋਰ ਖ਼ਬਰਾਂ : ਮੋਗਾ 'ਚ ਕਾਂਗਰਸ ਅਤੇ ਅਕਾਲੀਆਂ ਵਿਚਕਾਰ ਹੋਈ ਹਿੰਸਕ ਝੜਪ, 2 ਅਕਾਲੀ ਵਰਕਰਾਂ ਦੀ ਮੌਤ

ਦੱਸ ਦੇਈਏ ਕਿ 12 ਫਰਵਰੀ ਤੋਂ ਰਾਜਸਥਾਨ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਆਮ ਲੋਕਾਂ ਲਈ ਫੀਸ ਮੁਕਤ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 14 ਫਰਵਰੀ ਨੂੰ ਪੁਲਾਵਾਮਾ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਦੇਸ਼ ਭਰ ਵਿੱਚ ਜਵਾਨ ਅਤੇ ਕਿਸਾਨ ਕੈਂਡਲ ਮਾਰਚ ਅਤੇ ਮਸ਼ਾਲ ਮਾਰਚ ਕਰਨਗੇ। 16 ਫਰਵਰੀ ਨੂੰ ਕਿਸਾਨ ਸਰ ਛੋਟੂਰਾਮ ਦੇ ਜਨਮ ਦਿਹਾੜੇ ’ਤੇ ਦੇਸ਼ ਭਰ ਵਿੱਚ ਇੱਕਜੁਟਤਾ ਦਿਖਾਉਣਗੇ। ਦੇਸ਼ ਭਰ ਵਿੱਚ 18 ਫਰਵਰੀ ਨੂੰ ਚਾਰ ਘੰਟੇ (12 ਤੋਂ 4 ਵਜੇ) ਤੱਕ ਰੇਲ ਗੱਡੀਆਂ ਰੋਕੀਆਂ ਜਾਣਗੀਆਂ।

-PTCNews

Related Post