ਦੁੱਖਦਾਈ ਖ਼ਬਰ : ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By  Shanker Badra February 10th 2021 02:26 PM

ਮੋਗਾ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ 77ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਫਿਲਹਾਲ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ।ਕਿਸਾਨੀ ਅੰਦੋਲਨ ਦੇ ਚਲਦਿਆਂ ਕਈ ਕਿਸਾਨ ਅਪਣੀਆਂ ਜਾਨਾਂ ਗਵਾ ਚੁੱਕੇ ਹਨ।

ਪੜ੍ਹੋ ਹੋਰ ਖ਼ਬਰਾਂ : 11 ਫਰਵਰੀ ਨੂੰ ਜਗਰਾਓਂ ਦੀ ਅਨਾਜ ਮੰਡੀ 'ਚ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ

Farmers Protest : Moga Farmer dies of heart attack at Singhu border Delhi ਦੁੱਖਦਾਈ ਖ਼ਬਰ : ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਸਿੰਘੂ ਬਾਰਡਰ ’ਤੇ ਅੱਜ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਅੱਜ ਸਵੇਰੇ 4 ਵਜੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਧਰਨਾ ਦੇ ਰਹੇ ਦਰਸ਼ਨ ਸਿੰਘ ਪੁੱਤਰ ਅਮਰ ਸਿੰਘ (71) ਵਾਸੀ ਪਿੰਡ ਰੌਲੀ ਦੇ ਕਿਸਾਨ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਦੋ ਪੁੱਤਰ ਤੇ ਪਤਨੀ ਛੱਡ ਗਿਆ ਹੈ।

Farmers Protest : Moga Farmer dies of heart attack at Singhu border Delhi ਦੁੱਖਦਾਈ ਖ਼ਬਰ : ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਦੱਸਣਯੋਗ ਹੈ ਕਿ ਮ੍ਰਿਤਕ ਕਿਸਾਨ ਦਰਸ਼ਨ ਸਿੰਘ ਗਰੀਬ ਪਰਿਵਾਰ ਨਾਲ ਸਬੰਧਤ ਸੀ ਜੋ ਕਿ ਸਿੰਘੂ ਬਾਰਡਰ ’ਤੇ ਧਰਨੇ ਵਿੱਚ ਡਟਿਆ ਹੋਇਆ ਸੀ । ਦਰਸ਼ਨ ਸਿੰਘ ਦੀ ਮੌਤ ਨਾਲ ਪਿੰਡ ਰੌਲੀ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਕਿਸਾਨ ਦਾ ਸੋਨੀਪਤ ਹਸਪਤਾਲ ਵਿੱਚ ਪੋਸਟਮਾਰਟਮ ਹੋਣ ਤੋਂ ਬਾਅਦ ਮ੍ਰਿਤਕ ਦੇਹ ਜੱਦੀ ਪਿੰਡ ਰੌਲੀ (ਮੋਗਾ) ਭੇਜੀ ਗਈ ਹੈ।

Farmers Protest : Moga Farmer dies of heart attack at Singhu border Delhi ਦੁੱਖਦਾਈ ਖ਼ਬਰ : ਸਿੰਘੂ ਬਾਰਡਰ ’ਤੇ ਮੋਗਾ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਦੱਸ ਦੇਈਏ ਕਿ ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਕਿਸਾਨ ਹੁਣ ਅੰਦੋਲਨ ਨੂੰ ਤੇਜ਼ ਕਰਨ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦੁਪਹਿਰ 2 ਵਜੇ ਮੀਟਿੰਗ ਹੋਵੇਗੀ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ ਅੱਜ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਇਸ ਮੀਟਿੰਗ 'ਚ ਕਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

-PTCNews

Related Post