ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ 'ਤੇ ਚਰਚਾ ਕਰਨ ਲਈ ਹਾਂ ਤਿਆਰ: ਖੇਤੀਬਾੜੀ ਮੰਤਰੀ

By  Shanker Badra January 8th 2021 06:03 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ ,ਹੁਣ 15 ਜਨਵਰੀ ਨੂੰ ਅਗਲੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਿਸਾਨ ਆਗੂ ਅਤੇ ਸਰਕਾਰ ਆਪਣੇ-ਆਪਣੇ ਸਟੈਂਡ 'ਤੇ ਅੜੇ ਰਹੇ। ਕਿਸਾਨਾਂ ਵੱਲੋਂ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਕਾਨੂੰਨ ਵਾਪਸ ਲੈਣ ਦੇ ਮੂਡ 'ਚ ਨਹੀਂ।

Farmers Protest : Narendra Singh Tomar Statement after Farmers meeting ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ 'ਤੇ ਚਰਚਾ ਕਰਨ ਲਈ ਹਾਂ ਤਿਆਰ' : ਖੇਤੀਬਾੜੀ ਮੰਤਰੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ , ਕੇਂਦਰ ਨੇ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੀਤੀ ਕੋਰੀ ਨਾਂਹ

ਇਸ ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿਖੇਤੀ ਕਾਨੂੰਨਾਂ 'ਤੇ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ।ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨਾਂ ਨੂੰ ਕੋਈ ਹੋਰ ਬਦਲ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਨੇ 15 ਜਨਵਰੀ ਨੂੰ ਮੁੜ ਹੋਣ ਵਾਲੀ ਮੀਟਿੰਗ 'ਚ ਹੱਲ ਦੀ ਉਮੀਦ ਜਤਾਈ ਹੈ। ਤੋਮਰ ਨੇ ਕਿਹਾ ਕਿ ਕਾਨੂੰਨ 'ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ 'ਤੇ ਚਰਚਾ ਕਰਨ ਲਈ ਤਿਆਰ ਹਾਂ।

Farmers Protest : Narendra Singh Tomar Statement after Farmers meeting ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ 'ਤੇ ਚਰਚਾ ਕਰਨ ਲਈ ਹਾਂ ਤਿਆਰ' : ਖੇਤੀਬਾੜੀ ਮੰਤਰੀ

ਇਸ ਮੀਟਿੰਗ ਦੌਰਾਨ ਕਿਸਾਨਾਂ ਅਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵਿਚਾਲੇ ਤਲ਼ਖ਼ੀ ਦੇਖਣ ਨੂੰ ਮਿਲੀ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਬਿੱਲਾਂ ਬਾਰੇ ਵਿਚਾਰ ਵਟਾਂਦਰੇ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਨੂੰ ਵੀ ਦੇਸ਼ ਦੀ ਦੇਖਭਾਲ ਕਰਨ ਦੀ ਲੋੜ ਹੈ। ਕੇਂਦਰੀ ਮੰਤਰੀਆਂ ਨੇ ਕਿਹਾ ਬਹੁਤੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦੇ ਹੱਕ ਵਿੱਚ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਕਾਨੂੰਨ ਵਾਪਸ ਨਹੀਂ ਹੋਣਗੇ ,ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ 'ਤੇ ਅੜੇ ਹੋਏ ਹਨ।

Farmers Protest : Narendra Singh Tomar Statement after Farmers meeting ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਵਿਕਲਪ 'ਤੇ ਚਰਚਾ ਕਰਨ ਲਈ ਹਾਂ ਤਿਆਰ' : ਖੇਤੀਬਾੜੀ ਮੰਤਰੀ

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਜਾਰੀ ,ਨਰਿੰਦਰ ਸਿੰਘ ਤੋਮਰ ਨੇ ਕਿਹਾ ,ਕਾਨੂੰਨ ਵਾਪਸ ਨਹੀਂ ਹੋਣਗੇ

ਉਨ੍ਹਾਂ ਦੱਸਿਆ ਕਿ ਨਰਿੰਦਰ ਤੋਮਰ ਨੇ ਕਿਹਾ ਕਿ ਕਾਨੂੰਨ 'ਚ ਸੋਧਾਂ ਲਈ ਕਿਸਾਨ ਅੱਗੇ ਵਧਣ ਪਰ ਕਾਨੂੰਨ ਰੱਦ ਨਹੀਂ ਹੋਣਗੇ ਪਰ ਦੂਜੇ ਪਾਸੇ ਕਿਸਾਨਾਂ ਨੇ ਵੀ ਹੁਣ ਪੇਪਰਾਂ 'ਤੇ "ਜਾਂ ਮਰਾਂਗੇ ਜਾਂ ਜਿੱਤਾਂਗੇ" ਲਿਖਕੇ ਤਖਤੀਆਂ ਬਣਾ ਕੇ ਸਰਕਾਰ ਨੂੰ ਦਿਖਾਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਨਰਿੰਦਰ ਤੋਮਰ ਦਾ ਰਵੱਈਆ ਪਹਿਲਾਂ ਨਾਲੋਂ ਤਿੱਖਾ ਹੈ ਤੇ ਉਹ ਫ਼ਿਰ ਤੋਂ ਕਾਨੂੰਨਾਂ 'ਚ ਸੋਧਾਂ ਕਰਾਉਣ ਬਾਰੇ ਗੱਲਾਂ ਕਰ ਰਹੇ ਹਨ। ਕਿਸਾਨਾਂ ਨੇ ਕਿਹਾ ਕਿ ਅਸੀਂ ਆਪਣੇ ਫ਼ੈਸਲੇ 'ਤੇ ਅਟੱਲ ਹਾਂ, ਸਰਕਾਰ ਨੂੰ ਸਾਡੀਆਂ ਮੰਗਾਂ ਮੰਨਣੀਆਂ ਪੈਣਗੀਆਂ।

-PTCNews

Related Post