ਨਰਿੰਦਰ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰ ਸਕਦੇ ਨੇ ਅਪੀਲ , ਅੱਜ ਕਰਨਗੇ ਪ੍ਰੈਸ ਕਾਨਫਰੰਸ

By  Shanker Badra December 10th 2020 01:21 PM

ਨਰਿੰਦਰ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰ ਸਕਦੇ ਨੇ ਅਪੀਲ , ਅੱਜ ਕਰਨਗੇ ਪ੍ਰੈਸ ਕਾਨਫਰੰਸ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਦਾ ਅੱਜ 15ਵੇਂ ਦਿਨ ਵੀ ਜਾਰੀ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਕਿਸਾਨਾਂ ਨੂੰ ਅੰਦੋਲਨ ਸਮਾਪਤ ਕਰਨ ਅਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕਰ ਸਕਦੇ ਹਨ।

Farmers' protest : Narendra Tomar to make an appeal to farmers to end protest ਨਰਿੰਦਰ ਸਿੰਘ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰ ਸਕਦੇ ਨੇ ਅਪੀਲ , ਅੱਜ ਕਰਨਗੇ ਪ੍ਰੈਸ ਕਾਨਫਰੰਸ

ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਅੱਜ ਇਸ ਮੁੱਦੇ ’ਤੇ ਮੀਡੀਆ ਨਾਲ ਵੀ ਰੂਬਰੂ ਹੋਣਗੇ। ਜਾਣਕਾਰੀ ਅਨੁਸਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਕਰਨਗੇ ਅਤੇ ਕਿਸਾਨਾਂ ਨੂੰ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰ ਸਕਦੇ ਹਨ।

Farmers' protest : Narendra Tomar to make an appeal to farmers to end protest ਨਰਿੰਦਰ ਸਿੰਘ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰ ਸਕਦੇ ਨੇ ਅਪੀਲ , ਅੱਜ ਕਰਨਗੇ ਪ੍ਰੈਸ ਕਾਨਫਰੰਸ

ਕੇਂਦਰੀ ਮੰਤਰੀ ਰਾਵ ਸਾਹੇਬ ਦਾਨਵੇ ਦੇ ਉਸ ਬਿਆਨ ’ਤੇ ਕਿਸਾਨਾਂ ਨੇ ਨਾਰਾਜ਼ਗੀ ਪ੍ਰਗਟਾਈ ਹੈ, ਜਿਸ ਵਿਚ ਉਨ੍ਹਾਂ ਨੇ ਕਿਸਾਨ ਅੰਦੋਲਨ ਵਿਚ ਚੀਨ ਅਤੇ ਪਾਕਿਸਤਾਨ ਦਾ ਹੱਥ ਦੱਸਿਆ ਸੀ। ਅਖਿਲ ਭਾਰਤੀ ਕਿਸਾਨ ਸਭਾ ਦੇ ਜਨਰਲ ਸੈਕਟਰੀ ਹਨਾਨ ਮੁਹੱਲਾ ਨੇ ਪ੍ਰਤੀਕਿਰਿਆ ਵਿਚ ਕਿਹਾ ਕਿ ਇਹ ਭਾਰਤੀ ਕਿਸਾਨਾਂ ਦਾ ਅਪਮਾਨ ਹੈ। ਕਿਸਾਨ ਆਪਣੇ ਨਿੱਜੀ ਹਿੱਤਾਂ ਦੀ ਅਗਵਾਈ ਕਰ ਰਹੇ ਹਨ।

Farmers' protest : Narendra Tomar to make an appeal to farmers to end protest ਨਰਿੰਦਰ ਸਿੰਘ ਤੋਮਰ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕਰ ਸਕਦੇ ਨੇ ਅਪੀਲ , ਅੱਜ ਕਰਨਗੇ ਪ੍ਰੈਸ ਕਾਨਫਰੰਸ

ਦੱਸ ਦੇਈਏ ਕਿ ਇਸ ਤੋਂ ਪਹਿਲਾ ਬੁੱਧਵਾਰ ਨੂੰ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਨੇ ਬੈਠਕ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇ ਤੇ ਦਿੱਲੀ-ਆਗਰਾ ਹਾਈਵੇ ਨੂੰ ਜਾਮ ਕਰਨਗੇ। 14 ਦਸੰਬਰ ਨੂੰ ਦੇਸ਼ ਭਰ 'ਚ ਭਾਜਪਾ ਦੇ ਦਫ਼ਤਰਾਂ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨਗੇ।

-PTCNews

Related Post