ਸਿੰਘੂ ਬਾਰਡਰ 'ਤੇ ਹਿੰਸਾ ਦੇ ਮਾਮਲੇ 'ਚ 44 ਲੋਕ ਗ੍ਰਿਫਤਾਰ , ਕੁੱਝ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ 'ਤੇ ਕੀਤਾ ਸੀ ਹਮਲਾ

By  Shanker Badra January 30th 2021 12:10 PM

ਨਵੀਂ ਦਿੱਲੀ : ਕੇਂਦਰ ਦੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 66ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਦੇ ਵਿਚਾਲੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ ,ਟਿਕਰੀ ਬਾਰਡਰ ,ਗਾਜ਼ੀਪੁਰ ਬਾਰਡਰ , ਯੂਪੀ ਬਾਰਡਰ 'ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਉੱਥੇ ਹੀ ਹੁਣ ਦਿੱਲੀ ਦੇ ਬਾਰਡਰਾਂ 'ਤੇ ਕਿਸਾਨਾਂ ਦੀ ਗਿਣਤੀ ਫ਼ਿਰ ਵਧਣ ਲੱਗੀ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੱਜ ਮਨਾਉਣਗੇ ਸਦਭਾਵਨਾ ਦਿਹਾੜਾ, ਰੱਖਣਗੇ ਇੱਕ ਦਿਨ ਦੀ ਭੁੱਖ ਹੜਤਾਲ

Farmers Protest News : 44 Arrested by Delhi Police in Singhu Border Violence ਸਿੰਘੂ ਬਾਰਡਰ 'ਤੇ ਹਿੰਸਾ ਦੇ ਮਾਮਲੇ 'ਚ 44 ਲੋਕ ਗ੍ਰਿਫਤਾਰ , ਕੁੱਝ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ 'ਤੇ ਕੀਤਾ ਸੀ ਹਮਲਾ

ਇਸ ਦੌਰਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਾਰੀ ਪ੍ਰਦਰਸ਼ਨ ਦੌਰਾਨ ਸਿੰਘੂ ਬਾਰਡਰ 'ਤੇ ਸ਼ੁੱਕਰਵਾਰ ਦੁਪਹਿਰੇ ਜ਼ਬਰਦਸਤ ਹੰਗਾਮਾ ਹੋ ਗਿਆ ਸੀ। ਜਿੱਥੇ ਕੁੱਝ ਸ਼ਰਾਰਤੀ ਅਨਸਰਾਂ ਅਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਝੜੱਪ ਹੋ ਗਈ ਸੀ ਤੇਸ਼ਰਾਰਤੀ ਅਨਸਰਾਂ ਨੇ ਧਰਨੇ 'ਤੇ ਬੈਠੇ ਕਿਸਾਨਾਂ 'ਤੇ ਪਥਰਾਅ ਕੀਤਾ। ਇਸ ਪਥਰਾਅ ਕਾਰਨ ਕਈ ਲੋਕ ਜ਼ਖ਼ਮੀ ਹੋਏ ਹਨ।

Farmers Protest News : 44 Arrested by Delhi Police in Singhu Border Violence ਸਿੰਘੂ ਬਾਰਡਰ 'ਤੇ ਹਿੰਸਾ ਦੇ ਮਾਮਲੇ 'ਚ 44 ਲੋਕ ਗ੍ਰਿਫਤਾਰ , ਕੁੱਝ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ 'ਤੇ ਕੀਤਾ ਸੀ ਹਮਲਾ

ਸਿੰਘੂ ਬਾਰਡਰ 'ਤੇ ਸ਼ੁੱਕਰਵਾਰ ਨੂੰ ਮੁੜ ਭੜਕੀ ਹਿੰਸਾ ਦੇ ਮਾਮਲੇ ਵਿੱਚ 44 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਹਮਲੇ ਵਿੱਚ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਹੰਝੂ ਗੈਸ ਦੇ ਗੋਲੇ ਦਾ ਇਸਤੇਮਾਲ ਅਤੇ ਲਾਠੀਚਾਰਜ ਕੀਤਾ। ਅੰਦੋਲਨਕਾਰੀਆਂ 'ਚ ਕੁਝ ਹੰਗਾਮਾਕਾਰੀ ਤਲਵਾਰ ਲੈ ਕੇ ਪਹੁੰਚੇ ਸਨ।

Farmers Protest News : 44 Arrested by Delhi Police in Singhu Border Violence ਸਿੰਘੂ ਬਾਰਡਰ 'ਤੇ ਹਿੰਸਾ ਦੇ ਮਾਮਲੇ 'ਚ 44 ਲੋਕ ਗ੍ਰਿਫਤਾਰ , ਕੁੱਝ ਸ਼ਰਾਰਤੀ ਅਨਸਰਾਂ ਨੇ ਕਿਸਾਨਾਂ 'ਤੇ ਕੀਤਾ ਸੀ ਹਮਲਾ

ਇਸ ਦੇ ਨਾਲ ਹੀ ਪੁਲਿਸ ਨੇ ਕਿਸਾਨਾਂ ਦਾ ਬਚਾਅ ਕਰ ਰਹੇ ਪੰਜਾਬ ਦੇ ਇੱਕ ਨੌਜਵਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ,ਜਦਕਿ ਹਮਲਾ ਸ਼ਰਾਰਤੀ ਅਨਸਰਾਂ ਨੇ ਕੀਤਾ ਸੀ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਇੱਥੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਅੰਦੋਲਨਕਾਰੀ ਕਿਸਾਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ 'ਤੇ ਅੱਜ ਸਦਭਾਵਨਾ ਦਿਵਸ 'ਮਨਾਉਣਗੇ ਅਤੇ ਇੱਕ ਦਿਨ ਦੀ ਭੁੱਖ ਹੜਤਾਲ 'ਤੇ ਬੈਠਣਗੇ।

-PTCNews

Related Post