ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By  Shanker Badra July 8th 2021 12:12 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਤੇਲ ਦੀਆਂ (fuel price hike ) ਵਧੀਆਂ ਕੀਮਤਾਂ ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਕਿਸਾਨ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ (Farmers protest )  ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਸਰਕਾਰ ਦਾ ਅਨੋਖੇ ਢੰਗ ਨਾਲ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਓਥੇ ਹੀ ਮਹਿਲਾ ਕਿਸਾਨ ਵੀ ਗੈਸ ਸਿਲੰਡਰ ਲੈ ਕੇ ਆਪਣਾ ਗੁੱਸਾ ਜ਼ਾਹਰ ਕਰਨਗੀਆਂ। ਇਸ ਪ੍ਰਦਰਸ਼ਨ ਕਾਰਨ ਕੋਈ ਟ੍ਰੈਫਿਕ ਜਾਮ ਨਹੀਂ ਹੋਏਗਾ। ਕਿਸਾਨ ਸੜਕ ਦੇ ਕਿਨਾਰੇ ਰਹਿ ਕੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ।

ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਨਹੀਂ ਰਹੇ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੈਟਰੋਲ ਡੀਜ਼ਲ ਅਤੇ ਸਿਲੰਡਰ ਦੀਆਂ ਵਧੀਆਂ ਕੀਮਤਾਂ ਬਾਰੇ ਅੱਜ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ,ਜਿਸ ਦੇ ਚਲਦੇ ਹੁਸ਼ਿਆਰਪੁਰ ਦੇ ਫਗਵਾੜਾ ਬਾਈਪਾਸ 'ਤੇ ਕਿਸਾਨ ਜੇਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਸਮਾਣਾ ਵਿੱਚ ਪੈਟਰੋਲ -ਡੀਜ਼ਲ , ਗੈਸ ਸਿਲੰਡਰ ਦੇ ਵਧੇ ਰੇਟ ਖਿਲਾਫ਼ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਤਰਨਤਾਰਨ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਓਗਰਾਹਾ ਵੱਲੋ ਮਾਨਸਾ- ਬਠਿੰਡਾ ਸੜਕ ਦੇ ਕਿਨਾਰੇ ਟਰੈਕਟਰ ਖੜਾ ਕਰ ਪੈਟਰੋਲ ਡੀਜ਼ਲ ਦੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ। ਸੰਗਰੂਰ -ਪਟਿਆਲਾ ਰੋਡ 'ਤੇ ਕਾਲਾਝਾੜ ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਧਰਨਾ 281ਵੇਂ ਵਿਚ ਦਾਖਲ ਹੋ ਗਿਆ ਹੈ। ਇਸ ਦੌਰਾਨ ਸੜਕ ਕਿਨਾਰੇ ਖਾਲੀ ਗੈਸ ਸਿਲੰਡਰ ਅਤੇ ਮੋਟਸਾਈਕਲ, ਟਰੈਕਟਰ ਖੜੇ ਕਰਕੇ ਤੇਲ ਅਤੇ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ।

ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ,ਡੀਜ਼ਲ, ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੁੱਧ ਫਿਰੋਜ਼ਪੁਰ-ਫਾਜ਼ਿਲਕਾ ਜੀ.ਟੀ. ਰੋਡ ਤੇ ਗੋਲੂ ਕਾ ਮੋੜ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਸ਼ੁਰੂ ਕਰ ਦਿੱਤਾ ਹੈ। ਦੂਜੇ ਪਾਸੇ ਕਿਸਾਨਾ ਵਲੋਂ ਗੋਲਡਨ ਗੇਟ ਨਿਊ ਅੰਮ੍ਰਿਤਸਰ ਆਵਾਜਾਈ ਰੋਕ ਕੇ ਜਾਮ ਲਾਇਆ ਗਿਆ ਹੈ। ਅਬੋਹਰ ਵਲੋਂ ਵੀ ਮਹਿੰਗਾਈ ਨੂੰ ਲੈ ਕੇ ਟੀ. ਪੁਆਇੰਟ ਖੂਈਆਂ ਸਰਵਰ ਵਿਚ ਰੋਸ ਵਜੋਂ ਧਰਨਾ ਲਾਇਆ ਗਿਆ।

ਕਿਸਾਨਾਂ ਨੇ ਸੜਕ ਦੇ ਕਿਨਾਰੇ ਵਾਹਨਾਂ ਨੂੰ ਰੋਕ ਕੇ 8 ਮਿੰਟ ਹਾਰਨ ਵਜਾ ਕੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਸਾਬਕਾ ਗੈਂਗਸਟਰ ਕੁਲਵੀਰ ਨਰੂਆਣਾ ਅਤੇ ਉਸਦੇ ਸਾਥੀ ਚਮਕੌਰ ਝੁੰਬਾ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਨਿਰਧਾਰਤ ਜਨਤਕ ਥਾਵਾਂ ‘ਤੇ ਪ੍ਰਦਰਸ਼ਨਕਾਰੀ ਆਪਣੇ ਵਾਹਨ ਸੜਕ ਦੇ ਕਿਨਾਰੇ ਖੜੇ ਕਰਨ ਅਤੇ ਖਾਲੀ ਰਸੋਈ ਗੈਸ ਸਿਲੰਡਰਾਂ ਦੇ ਨਾਲ ਆਉਣ। ਉਹ ਪੋਸਟਰਾਂ, ਤਖ਼ਤੀਆਂ ਅਤੇ ਬੈਨਰਾਂ ਨਾਲ ਵਿਰੋਧ ਪ੍ਰਦਰਸ਼ਨ ਕਰਨ ਜੋ “ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਅੱਧੇ ਰੇਟ ਦੀ ਮੰਗ ” ਦੇ ਨਾਲ ” 3 ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰੋ” ਅਤੇ “ਸਾਰੀਆਂ ਫਸਲਾਂ ਲਈ ਇੱਕ ਐਮਐਸਪੀ ਗਰੰਟੀ ਕਾਨੂੰਨ ਬਣਾਓ” ਆਦਿ ਦੇ ਨਾਅਰੇ ਲਗਾਉਣ।

-PTCNews

Related Post