Farmers Protest : ਰਾਕੇਸ਼ ਟਿਕੈਤ ਦਾ ਐਲਾਨ , ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਕੀਤਾ ਜਾਵੇਗਾ ਚੱਕਾ ਜਾਮ

By  Shanker Badra February 5th 2021 03:32 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ (Agriculture Laws) ਖਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ (Farmers Protest)ਲਗਤਾਰ 72ਵੇਂ ਦਿਨ ਵੀ ਜਾਰੀ ਹੈ। ਲਾਲ ਕਿਲੇ ਦੀ ਘਟਨਾ ਮਗਰੋਂ ਭਲਕੇ ਕਿਸਾਨ ਜਥੇਬੰਦੀਆਂ ਮੁੜ ਪੂਰੇ ਦੇਸ਼ ਵਿੱਚ ਵੱਡਾ ਐਕਸਨ ਕਰਨ ਜਾ ਰਹੀਆਂ ਹਨ। ਕਿਸਾਨਾਂ ਨੇ 6 ਫਰਵਰੀ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait)ਨੇ ਕਿਹਾ ਹੈ ਕਿ ਚੱਕਾ ਜਾਮ ਦਾ ਦਿੱਲੀ ਵਿੱਚ ਕੋਈ ਅਸਰ ਨਹੀਂ ਹੋਏਗਾ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ

Farmers' protest : No 'chakka jam' on Feb 6 in Delhi, says Rakesh Tikait Farmers Protest : ਰਾਕੇਸ਼ ਟਿਕੈਤ ਦਾ ਵੱਡਾ ਐਲਾਨ , ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਕੀਤਾ ਜਾਵੇਗਾ ਚੱਕਾ ਜਾਮ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਲੋਕ ਇਥੇ ਨਹੀਂ ਆ ਸਕੇ ਉਹ ਭਲਕੇ ਆਪਣੀਆਂ ਥਾਵਾਂ ’ਤੇ ਸ਼ਾਂਤੀ ਨਾਲ ਚੱਕਾ ਜਾਮ ਕਰਨ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਸੀ ਕਿ 6 ਫਰਵਰੀ ਨੂੰ ਦੇਸ਼ ਭਰ ਵਿੱਚ ਅੰਦੋਲਨ ਕੀਤਾ ਜਾਵੇਗਾ ਅਤੇ ਕਿਸਾਨ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸੜਕਾਂ ਜਾਮ ਕਰਨਗੇ।

Farmers' protest : No 'chakka jam' on Feb 6 in Delhi, says Rakesh Tikait Farmers Protest : ਰਾਕੇਸ਼ ਟਿਕੈਤ ਦਾ ਵੱਡਾ ਐਲਾਨ , ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਕੀਤਾ ਜਾਵੇਗਾ ਚੱਕਾ ਜਾਮ

ਓਧਰ 6 ਫਰਵਰੀ ਨੂੰ ਕਿਸਾਨਾਂ ਦੇ ਚੱਕਾ ਜਾਮ ਦੇ ਐਲਾਨ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ 'ਤੇ ਸੁਰੱਖਿਆ ਇੰਤਜ਼ਾਮ ਵਧਾ ਦਿੱਤੇ ਹਨ। ਇਸ ਦੇ ਨਾਲ ਹੀ ਸਿੰਘੂ ਤੇ ਟਿਕਰੀ ਬਾਰਡਰ 'ਤੇ ਵੀ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਗਣਤੰਤਰ ਦਿਵਸ 'ਤੇ 26 ਜਨਵਰੀ ਵਾਲੇ ਦਿਨ ਦਿੱਲੀ 'ਚ ਹੋਈ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ 'ਤੇ ਦਰਜ ਮੁਕੱਦਮੇ ਤੇ ਗ੍ਰਿਫ਼ਤਾਰੀਆਂ ਦਾ ਵਿਰੋਧ ਕੀਤਾ ਜਾਵੇਗਾ।

Farmers' protest : No 'chakka jam' on Feb 6 in Delhi, says Rakesh Tikait Farmers Protest : ਰਾਕੇਸ਼ ਟਿਕੈਤ ਦਾ ਵੱਡਾ ਐਲਾਨ , ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿਚ ਕੀਤਾ ਜਾਵੇਗਾ ਚੱਕਾ ਜਾਮ

ਪੜ੍ਹੋ ਹੋਰ ਖ਼ਬਰਾਂ : ਅਮਰੀਕੀ ਫੁੱਟਬਾਲਰ JuJu Smith-Schuster ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਵਿੱਤੀ ਮਦਦ ਦਾ ਐਲਾਨ

ਦੱਸ ਦੇਈਏ ਕਿ ਪਿਛਲੇ 2 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਰਹੀ ਹੈ। ਕਿਸਾਨ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਤਿੰਨੋਂ ਕਾਨੂੰਨਾਂ ਵਿਚ ਸੋਧ ਕਰਨ ਲਈ ਤਿਆਰ ਹੈ ਪਰ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਹੁਣ ਤੱਕ 11ਵੇਂ ਗੇੜ ਦੀ ਗੱਲਬਾਤ ਹੋ ਚੁੱਕੀ ਹੈ ਪਰ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ।

-PTCNews

Related Post