ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਟਕਰਾਅ ਹੋਇਆ ਤਿੱਖਾ , ਕਿਸਾਨਾਂ ਨੇ ਕੀਤਾ ਵੱਡਾ ਐਲਾਨ   

By  Shanker Badra December 10th 2020 12:51 PM

ਕਿਸਾਨਾਂ ਵੱਲੋਂ 14 ਦਸੰਬਰ ਨੂੰ ਦਿੱਲੀ ਦੇ ਸਾਰੇ ਮਾਰਗ ਕੀਤੇ ਜਾਣਗੇ ਬੰਦ , ਭਾਜਪਾ ਲੀਡਰਾਂ ਦਾ ਕੀਤਾ ਜਾਵੇਗਾ ਘਿਰਾਓ:ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਦਾ ਅੱਜ 15ਵੇਂ ਦਿਨ ਵੀ ਜਾਰੀ ਹੈ। ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਤੇ ਕਿਸਾਨਾਂ ਵਿਚਾਲੇ ਟਕਰਾਅ ਹੋਰ ਵਧ ਗਿਆ ਹੈ। ਕਿਸਾਨਾਂ ਨੇ 12 ਦਸੰਬਰ ਤੋਂ ਦਿੱਲੀ ਦੀ ਘੇਰਾਬੰਦੀ ਵਧਾਉਣ ਦਾ ਐਲਾਨ ਕੀਤਾ ਹੈ। ਕਿਸਾਨ ਨੇਤਾਵਾਂ ਨੇ ਇਸ ਪ੍ਰਸਤਾਵ ਨੂੰ ਦੇਸ਼ ਦੇ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜੇ ਸਰਕਾਰ ਗੱਲਬਾਤ ਲਈ ਨਵਾਂ ਪ੍ਰਸਤਾਵ ਭੇਜਦੀ ਹੈ ਤਾਂ ਉਹ ਇਸ 'ਤੇ ਵਿਚਾਰ ਕਰ ਸਕਦੇ ਹਨ।

Farmers protest on December 14 against Central Government's Farm laws 2020 ਕਿਸਾਨਾਂ ਵੱਲੋਂ 14 ਦਸੰਬਰ ਨੂੰ ਦਿੱਲੀ ਦੇ ਸਾਰੇ ਮਾਰਗ ਕੀਤੇ ਜਾਣਗੇ ਬੰਦ , ਭਾਜਪਾ ਲੀਡਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਸਵੀਕਾਰ ਨਹੀਂ ਕਰਦੀ ,ਉਦੋਂ ਤੱਕ ਉਹ ਅੰਦੋਲਨ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਤਿੰਨੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਇਕ ਤੋਂ ਬਾਅਦ ਇਕ ਦਿੱਲੀ ਦੀਆਂ ਸੜਕਾਂ ਬੰਦ ਕੀਤੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਉੱਤਰ ਭਾਰਤ ਦੇ ਸਾਰੇ ਕਿਸਾਨਾਂ ਲਈ 14 ਦਸੰਬਰ ਨੂੰ 'ਦਿੱਲੀ ਚਲੋ' ਬੁਲਾਇਆ ਗਿਆ ਹੈ, ਜਦੋਂਕਿ ਦੱਖਣੀ ਭਾਰਤ ਵਿੱਚ ਵਸਦੇ ਕਿਸਾਨਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਪ੍ਰਦਰਸ਼ਨ ਕਰਨ ਲਈ ਕਿਹਾ ਗਿਆ ਹੈ। ਕਿਸਾਨਾਂ ਨੇ ਰਿਲਾਇੰਸ ਤੇ ਜਿਓ ਦੇ ਸਾਰੇ ਪ੍ਰੋਡਕਟ ਦਾ ਬਾਈਕਾਟ ਕਰਨ ਦੀ ਵੀ ਅਪੀਲ ਕੀਤੀ ਹੈ।

Farmers protest on December 14 against Central Government's Farm laws 2020 ਕਿਸਾਨਾਂ ਵੱਲੋਂ 14 ਦਸੰਬਰ ਨੂੰ ਦਿੱਲੀ ਦੇ ਸਾਰੇ ਮਾਰਗ ਕੀਤੇ ਜਾਣਗੇ ਬੰਦ , ਭਾਜਪਾ ਲੀਡਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨ ਆਗੂ ਦਰਸ਼ਨ ਪਾਲ ਨੇ ਕਿਹਾ ਕਿ 12 ਦਸੰਬਰ ਨੂੰ ਦਿੱਲੀ-ਜੈਪੁਰ, ਦਿੱਲੀ-ਆਗਰਾ ਹਾਈਵੇਅ ਨੂੰ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 12 ਦਸੰਬਰ ਨੂੰ ਪੂਰੇ ਦੇਸ਼ 'ਚ ਟੋਲ ਪਲਾਜ਼ੇ ਫਰੀ ਕਰ ਦਿੱਤੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪੂਰੇ ਦੇਸ਼ 'ਚ ਅੰਦੋਲਨ ਤੇਜ਼ ਹੋਵੇਗਾ ਅਤੇ 14 ਦਸੰਬਰ ਨੂੰ ਕਿਸਾਨਾਂ ਵੱਲੋਂ ਦੇਸ਼ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨ 14 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਾਰੇ ਮਾਰਗਾਂ ਨੂੰ ਬੰਦ ਕਰ ਦੇਣਗੇ ਅਤੇ ਜ਼ਿਲ੍ਹਾ ਹੈੱਡਕੁਆਰਟਰ ਦੇ ਨਾਲ-ਨਾਲ ਭਾਜਪਾ ਦੇ ਜ਼ਿਲ੍ਹਾ ਦਫ਼ਤਰਾਂ ਦਾ ਘਿਰਾਓ ਕਰਨਗੇ।

Farmers protest on December 14 against Central Government's Farm laws 2020 ਕਿਸਾਨਾਂ ਵੱਲੋਂ 14 ਦਸੰਬਰ ਨੂੰ ਦਿੱਲੀ ਦੇ ਸਾਰੇ ਮਾਰਗ ਕੀਤੇ ਜਾਣਗੇ ਬੰਦ , ਭਾਜਪਾ ਲੀਡਰਾਂ ਦਾ ਕੀਤਾ ਜਾਵੇਗਾ ਘਿਰਾਓ

ਜ਼ਿਕਰਯੋਗ ਹੈ ਕਿ ਕੱਲ੍ਹ ਕੇਂਦਰ ਸਰਕਾਰ ਨੇ ਲਿਖਤੀ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ ਤੇ ਕਿਸਾਨਾਂ ਨੇ ਕਿਹਾ ਸੀ ਕਿ ਸਾਨੂੰ ਸਿਰਫ਼ ਕਾਨੂੰਨ ਰੱਦ ਕਰਨ ਤੋਂ ਇਲਾਵਾ ਕੁਝ ਵੀ ਮਨਜ਼ੂਰੀ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਦੇ ਸਰਕਾਰ ਦਰਮਿਆਨ 6 ਮੀਟਿੰਗਾਂ ਹੋ ਚੁੱਕੀਆਂ ਹਨ ,ਜੋ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਕਰਦੇ ਉਦੋਂ ਤੱਕ ਅਸੀਂ ਇੱਥੋਂ ਵਾਪਸ ਨਹੀਂ ਜਾਵੇਗਾ। ਸਿੰਘੂ ਬਾਰਡਰ 'ਤੇ ਕਿਸਾਨ ਵੱਡੀ ਗਿਣਤੀ 'ਚ ਪੁੱਜੇ ਹੋਏ ਤੇ ਕਿਸਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ।

-PTCNews

Related Post