ਪੰਜਾਬ ਅਤੇ ਹਰਿਆਣਾ 'ਚ ਕੱਲ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ , ਕੇਂਦਰੀ ਮੰਤਰੀ ਨੇ ਕੀਤਾ ਐਲਾਨ

By  Shanker Badra October 2nd 2021 05:16 PM

ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਹੁਣ ਕੇਂਦਰ ਸਰਕਾਰ ਨੇ ਕੱਲ ਤੋਂ ਪੰਜਾਬ ਅਤੇ ਹਰਿਆਣਾ ਵਿਚ ਝੋਨਾ ਖਰੀਦਣ ਦਾ ਐਲਾਨ ਕੀਤਾ ਹੈ।

ਪੰਜਾਬ ਅਤੇ ਹਰਿਆਣਾ 'ਚ ਕੱਲ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ , ਕੇਂਦਰੀ ਮੰਤਰੀ ਨੇ ਕੀਤਾ ਐਲਾਨ

ਇਸ ਦੌਰਾਨ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਨੇ ਕਿਹਾ ਹੈ ਕਿ ਕੱਲ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਚੌਬੇ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਐਲਾਨ ਕੀਤਾ ਹੈ।

ਪੰਜਾਬ ਅਤੇ ਹਰਿਆਣਾ 'ਚ ਕੱਲ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ , ਕੇਂਦਰੀ ਮੰਤਰੀ ਨੇ ਕੀਤਾ ਐਲਾਨ

ਉਨ੍ਹਾਂ ਨੇ ਕਿਹਾ ਕਿ ਕੱਲ ਤੋਂ ਹਰਿਆਣਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਝੋਨਾ ਖਰੀਦਣ ਦਾ ਐਲਾਨ ਕੀਤਾ ਸੀ। ਹਰਿਆਣੇ ਦੀਆਂ ਮੰਡੀਆਂ ਵਿੱਚ ਝੋਨਾ ਆ ਚੁੱਕਾ ਹੈ ਅਤੇ ਕਿਸਾਨ ਵੀ ਖਰੀਦਣ ਦੀ ਮੰਗ ਕਰਦੇ ਹਨ।

ਪੰਜਾਬ ਅਤੇ ਹਰਿਆਣਾ 'ਚ ਕੱਲ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖਰੀਦ , ਕੇਂਦਰੀ ਮੰਤਰੀ ਨੇ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਸਰਕਾਰੀ ਖਰੀਦ 10 ਦਿਨ ਲੇਟ ਕਰਨ ਤੋਂ ਬਾਅਦ ਕਿਸਾਨਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਸੀ। ਜਿਸ ਨੂੰ ਲੈ ਕੇ ਅੱਜ ਦੋਵੇਂ ਸੂਬਿਆਂ ਦੇ ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਸੀ ਅਤੇ ਕਈ ਥਾਵਾਂ 'ਤੇ ਕਿਸਾਨਾਂ ਦੀਆਂ ਪੁਲਿਸ ਨਾਲ ਝੜਪਾਂ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

-PTCNews

Related Post