ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ

By  Shanker Badra December 5th 2020 11:16 AM -- Updated: December 5th 2020 11:17 AM

ਵੱਡੀ ਖ਼ਬਰ ! ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਲਈ ਹਰੇਕ ਲੋੜੀਂਦੀ ਚੀਜ਼ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

Farmers Protest : PM's residence meeting before meeting with farmers' organizations ਵੱਡੀ ਖ਼ਬਰ  ! ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ

ਅੱਜ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਇੱਕ ਉੱਚ ਪੱਧਰੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰੇਲ ਮੰਤਰੀ ਪਿਊਸ਼ ਗੋਇਲ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਨੂੰ ਅੰਤਿਮ ਪ੍ਰਵਾਨਗੀ ਦੇ ਸਕਦੇ ਹਨ। ਪੀਟੀਸੀ ਵੱਲੋਂ 3 ਦਸੰਬਰ ਨੂੰ ਨਸ਼ਰ ਕੀਤੀ ਖ਼ਬਰ ਦੀ ਪੁਸ਼ਟੀ ਹੋਈ ਹੈ,ਕਿਉਂਕਿ ਪੀਟੀਸੀ 'ਤੇ ਖ਼ਬਰ ਚੱਲੀ ਸੀ ਕਿ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੀਟਿੰਗ ਕਰ ਸਕਦੇ ਹਨ।  ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਹੋਣ ਵਾਲੀ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

Farmers Protest : PM's residence meeting before meeting with farmers' organizations ਵੱਡੀ ਖ਼ਬਰ  ! ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ

ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਦੁਪਹਿਰ 2 ਵਜੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਪੰਜਵੇਂ ਗੇੜ ਦੀ ਮੀਟਿੰਗ ਹੋਵੇਗੀ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੁੜ ਗੱਲਬਾਤ ਦਾ ਸੱਦਾ ਦਿੱਤਾ ਸੀ। ਇਸ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਆਪਣਾ ਰੁਖ ਸਖ਼ਤ ਕਰ ਲਿਆ ਹੈ। ਖੇਤੀ ਕਾਨੂੰਨਾਂ ਖਿਲਾਫ ਦਿੱਲੀ-ਯੂਪੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਡਟੇ ਹੋਏ ਹਨ।ਇਸ ਤੋਂ ਪਹਿਲਾਂ 1 ਦਸੰਬਰ ਅਤੇ 3 ਦਸੰਬਰ ਨੂੰ ਵੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਹੋਈ ਸੀ, ਜੋ ਬੇਸਿੱਟਾ ਰਹੀ ਸੀ।

Farmers Protest : PM's residence meeting before meeting with farmers' organizations ਵੱਡੀ ਖ਼ਬਰ  ! ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀਰਿਹਾਇਸ਼ 'ਤੇ ਉੱਚ ਪੱਧਰੀ ਮੀਟਿੰਗ

ਦੇਸ਼ ਭਰ ਦੀਆਂ 472 ਕਿਸਾਨ ਜਥੇਬੰਦੀਆਂ ਵੱਲੋਂ 'ਸੰਯੁਕਤ ਕਿਸਾਨ ਮੋਰਚਾ' ਦੀ ਅਗਵਾਈ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 5 ਦਸੰਬਰ ਨੂੰ ਦੇਸ਼ ਭਰ 'ਚ ਮੋਦੀ ਸਰਕਾਰ, ਅੰਬਾਨੀ ਅਤੇ ਅਡਾਨੀ ਅਤੇ ਹੋਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਅਰਥੀ-ਫੂਕ ਮੁਜ਼ਾਹਰੇ ਕੀਤੇ ਜਾਣਗੇ। 7 ਦਸੰਬਰ ਨੂੰ ਖਿਡਾਰੀਆਂ ਸਮੇਤ ਹਰੇਕ ਵਰਗ ਦੀਆਂ ਸਖਸ਼ੀਅਤਾਂ ਆਪਣੇ ਸਨਮਾਨ ਮੈਡਲ ਵਾਪਸ ਕਰਨਗੇ।

-PTCNews

Related Post