ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ, ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

By  Shanker Badra November 27th 2020 11:15 AM -- Updated: November 27th 2020 11:17 AM

ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ, ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ :ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ 'ਚ ਵੱਡਾ ਅੰਦੋਲਨ ਕਰਨ ਲਈ ਲਗਾਤਾਰ ਪਿਛਲੇ 2 ਦਿਨਾਂ ਤੋਂ ਕੂਚ ਕੀਤਾ ਜਾ ਰਿਹਾ ਹੈ। ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਹੁਣ ਦਿੱਲੀ ਪਹੁੰਚ ਗਏ ਹਨ।

Farmers Protest : Punjab Farmers reached at Mundka border of Delhi ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ , ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

ਇਸ ਦੌਰਾਨ ਪੰਜਾਬ ਦੇ ਕਿਸਾਨਾਂ ਦਾ ਕਾਫ਼ਲਾ ਦਿੱਲੀ ਦੇ ਮੂੰਡਕਾ ਬਾਰਡਰ 'ਤੇ ਪਹੁੰਚ ਗਿਆ ਹੈ। ਪੰਜਾਬ ਦੇ ਕਿਸਾਨ ਦਿੱਲੀ ਦੇ ਮੂੰਡਕਾ ਬਾਰਡਰ 'ਤੇ ਡਟੇ ਹੋਏ ਹਨ ਤੇਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਕਿਸਾਨ ਅਤੇ ਪੁਲਿਸ ਆਹਮੋ -ਸਾਹਮਣੇ ਡਟੇ ਹੋਏ ਹਨ ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਸ ਤੋਂ ਪਹਿਲਾਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਪਹੁੰਚੇ ਸਨ, ਜਿੱਥੇ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅਥਰੂ ਗੈਸ ਦੇ ਗੋਲੇ ਛੱਡੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤੇ ਸਰਕਾਰ ਨੇ ਹਰ ਹੱਥਕੰਡਾ ਅਪਣਾਇਆ ਹੈ।

Farmers Protest : Punjab Farmers reached at Mundka border of Delhi ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ , ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

ਸੋਨੀਪਤ 'ਚ ਵੀ ਪੁਲਿਸ ਵੱਲੋਂ ਸੜਕਾਂ ਖਾਲੀ ਕਰਾਉਣ ਲਈ ਰਾਤ ਦੇ ਹਨ੍ਹੇਰੇ 'ਚ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਹਨ। ਠੰਡ ਦਾ ਮੌਸਮ ਤੇ ਉੱਤੋਂ ਠੰਡੇ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਕਿਸਾਨਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਣ ਲਈ ਥਾਂ-ਥਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਦਿੱਲੀ ਬਾਰਡਰ 'ਤੇ ਵੀ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਹੈ। ਕਿਸਾਨਾਂ ਨੂੰ ਦਿੱਲੀ ਦਾਖ਼ਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Farmers Protest : Punjab Farmers reached at Mundka border of Delhi ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ , ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਬੁਖਲਾਹਟ ਵਿੱਚ ਆ ਗਈ ਹੈ ਤੇ ਕਿਸਾਨਾਂ ਨੂੰ ਰੋਕਣ ਲਈ ਹਰ ਹੱਥਕੰਡੇ ਅਪਣਾਏ ਜਾ ਰਹੇ ਹਨ। ਦਿੱਲੀ ਪੁਲਿਸ ਵੱਲੋਂ ਦਿੱਲੀ ਦਾ ਸਿੰਘੂ ਬਾਰਡਰ ਸੀਲ ਕੀਤਾ ਗਿਆ ਹੈ ਅਤੇ ਤਿੰਨ ਲੇਅਰ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਸਿੰਘੂ ਬਾਰਡਰ ਵਿਖੇ ਸੜਕ 'ਤੇ ਮੋਟੀਆਂ ਕਿੱਲਾਂ, ਮਿੱਟੀ ਦੇ ਟਿੱਪਰ, ਪੱਥਰ, ਭਾਰੀ ਪੁਲਿਸ ਬਲ ਨਾਲ ਤਾਇਨਾਤ ਕੀਤੇ ਗਏ ਹਨ। ਚੰਡੀਗੜ੍ਹ ਤੋਂ ਦਿੱਲੀ ‘ਚ ਐਂਟਰ ਕਰਦੇ ਲਈ ਕੁੰਡਲੀ ਕੋਲ ਸਿੰਘੂ ਬਾਰਡਰ ਪੈਂਦਾ ਹੈ।

Farmers Protest : Punjab Farmers reached at Mundka border of Delhi ਦਿੱਲੀ ਦੇ ਮੂੰਡਕਾ ਬਾਰਡਰ 'ਤੇ ਵੱਡੀ ਗਿਣਤੀ 'ਚ ਡਟੇ ਕਿਸਾਨ , ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਦਿੱਲੀ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਵੱਲੋਂ ਰੋਕਿਆ ਗਿਆ ਪਰ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ। ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਵੱਡੇ-ਵੱਡੇ ਪੱਥਰਾਂ ਦੇ ਉੱਪਰ ਮਿੱਟੀ ਦੇ 10-10 ਫੁੱਟ ਢੇਰ ਲਾ ਦਿੱਤੇ ਸਨ ਤਾਂ ਕਿ ਕਿਸਾਨ ਹਰਿਆਣਾ 'ਚ ਦਾਖਲ ਨਾ ਹੋ ਸਕਣ। ਸ਼ੰਭੂ ਬਾਰਡਰ 'ਤੇ ਵੀ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇ ਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇ ਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ।

-PTCNews

Related Post