ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ

By  Riya Bawa October 6th 2021 10:16 AM -- Updated: October 6th 2021 10:28 AM

ਚੰਡੀਗੜ੍ਹ: ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸੂਬਿਆਂ ਦੇ ਕਈ ਕਿਸਾਨ ਇਸ ਸੰਘਰਸ਼ ਦੌਰਾਨ ਸ਼ਹੀਦ ਹੋ ਗਏ ਹਨ। ਦੱਸ ਦੇਈਏ ਪੰਜਾਬ ਸਰਕਾਰ ਨੇ ਇਸ ਸੰਘਰਸ਼ ਦੌਰਾਨ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਕੀਤੇ ਨੌਕਰੀ ਦੇ ਵਾਅਦੇ ਨੂੰ ਪੂਰਾ ਕਰਨ ਲਈ ਇੱਕ ਹੋਰ ਕਦਮ ਵਧਾਇਆ ਹੈ। ਇਸ ਤਹਿਤ ਹੁਣ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜ਼ਾਹਰ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।

ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਹ ਪੱਤਰ ਸਬੰਧਤ ਮੰਤਰੀਆਂ ਨੂੰ ਸੌਂਪੇ ਗਏ ਹਨ ਜੋ ਸਬੰਧਤ ਪਰਿਵਾਰਾਂ ਦੇ ਘਰ ਜਾ ਕੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਨਿੱਜੀ ਤੌਰ 'ਤੇ ਸੌਂਪਣਗੇ। ਸੂਬਾ ਸਰਕਾਰ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਖੇਤੀਬਾੜੀ ਵਿਭਾਗ ਨੇ ਮਾਲ, ਸਿੱਖਿਆ ਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ।

Farmer protests are a reflection of this sector's structural crisis

ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖੜੀ ਹੈ। ਉਨ੍ਹਾਂ ਕਿਹਾ, ''ਜੋ ਕੀਮਤੀ ਜਾਨਾਂ ਗੁਆਈਆਂ ਗਈਆਂ ਹਨ, ਉਨ੍ਹਾਂ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਫਿਰ ਵੀ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।"

Farmers to host meet to mark 9 months of protest- The New Indian Express

-PTC News

Related Post