Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

By  Shanker Badra February 24th 2021 09:35 AM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂਨੂੰ ਰੱਦ ਕਰਵਾਉਣ ਲਈ ਪਿਛਲੇ 92 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ 'ਦਮਨ ਵਿਰੋਧੀ ਦਿਵਸ' ਮਨਾਉਣਗੇ।

ਪੜ੍ਹੋ ਹੋਰ ਖ਼ਬਰਾਂ : ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੀ ਹੋਵੇਗੀ ਅਹਿਮ ਮੀਟਿੰਗ

Farmers Protest : Sanyukt Kisan Morcha will celebrate Daman Virodhi Divas today Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

ਇਸ ਵਿੱਚ ਕਿਸਾਨ ਅੰਦੋਲਨ 'ਤੇ ਹੋ ਰਹੇ ਜਬਰ ਦਾ ਵਿਰੋਧ ਕੀਤਾ ਜਾਏਗਾ। ਅੱਜ ਸਾਰੀਆਂ ਤਹਿਸੀਲ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਵਿਖੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤੇ ਜਾਣਗੇ। ਇਸ 'ਚ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਸੰਵਿਧਾਨਿਕ ਅਧਿਕਾਰਾਂ ਦਾ ਘਾਣ ਨਾ ਕੀਤਾ ਜਾਵੇ, ਜੇਲ੍ਹ 'ਚ ਬੰਦ ਨਿਰਦੋਸ਼ ਲੋਕਾਂ ਨੂੰ ਰਿਹਾਅ ਕੀਤਾ ਜਾਵੇ, ਕੇਸ ਰੱਦ ਹੋਣ, ਨੋਟਿਸ ਜਾਰੀ ਕਰਨੇ ਬੰਦ ਕੀਤੇ ਜਾਣ ਅਤੇ ਬੈਰੀਅਰਾਂ 'ਤੇ ਕੀਤੀ ਗਈ ਘੇਰਾਬੰਦੀ ਵੀ ਹਟਾਈ ਜਾਵੇ।

Farmers Protest : Sanyukt Kisan Morcha will celebrate Daman Virodhi Divas today Farmers Protest : ਕਿਸਾਨਾਂ ਵੱਲੋਂ ਅੱਜ ਦੇਸ਼ ਭਰ 'ਚ ਮਨਾਇਆ ਜਾਵੇਗਾ ਦਮਨ ਵਿਰੋਧੀ ਦਿਵਸ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਹੈ। ਸਿੰਘੂ ਸਰਹੱਦ 'ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ 'ਤੇ ਬੈਠਣਗੇ।

Farmers Protest : Sanyukt Kisan Morcha will celebrate Daman Virodhi Divas today

ਦੱਸ ਦੇਈਏ ਕਿ 26 ਫਰਵਰੀ ਨੂੰ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ 'ਯੁਵਾ ਕਿਸਾਨ ਦਿਵਸ' ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। 26 ਫਰਵਰੀ ਨੂੰ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ 'ਚ ਹੋਵੇਗੀ।  27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

-PTCNews

Related Post