ਕੇਂਦਰ ਨੂੰ ਕਾਨੂੰਨ ਰੱਦ ਕਰਨ ਲਈ ਕਹੇ ਸੁਪਰੀਮ ਕੋਰਟ : BKU ਉਗਰਾਹਾਂ

By  Shanker Badra January 11th 2021 05:35 PM

ਨਵੀਂ ਦਿੱਲੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਨੇ ਸੁਪਰੀਮ ਕੋਰਟ ਵੱਲੋਂ ਕਾਨੂੰਨਾਂ 'ਤੇ ਰੋਕ ਲਾਉਣ ਬਾਰੇ ਕੀਤੀ ਜਾ ਰਹੀ ਵਿਚਾਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਕਨੂੰਨਾਂ 'ਤੇ ਸਿਰਫ਼ ਰੋਕ ਲਾਉਣ ਦੀ ਨਹੀਂ ਸਗੋਂ ਇਨ੍ਹਾਂ ਨੂੰ ਮੁਕੰਮਲ ਤੌਰ 'ਤੇ ਰੱਦ ਕਰਨ ਦੀ ਹੈ। ਇਹ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਹਰ ਹਾਲ ਜਾਰੀ ਰਹੇਗਾ ਤੇ ਕੋਈ ਵੀ ਫ਼ੈਸਲਾ ਲੋਕਾਂ ਦੇ ਸੰਘਰਸ਼ ਕਰਨ ਦੇ ਅਧਿਕਾਰ ਦੇ ਉੱਪਰ ਦੀ ਨਹੀਂ ਹੋ ਸਕਦਾ। ਸੂਬਾ ਕਮੇਟੀ ਦੀ ਤਰਫੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਇਸ ਮਸਲੇ ਨੂੰ ਹੱਲ ਨਾ ਕਰ ਸਕਣ 'ਤੇ ਕੇਂਦਰ ਸਰਕਾਰ ਨੂੰ ਪਾਈ ਝਾੜ ਸਵਾਗਤ ਯੋਗ ਹੈ ਤੇ ਇਹ ਕਿਸਾਨ ਸੰਘਰਸ਼ ਦੀ ਪ੍ਰਾਪਤੀ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਤੋਂ ਵਾਪਸ ਪਰਤੇ ਇੱਕ ਹੋਰ ਕਿਸਾਨ ਦੀ ਨਮੂਨੀਏ ਕਾਰਨ ਹੋਈ ਮੌਤ

Farmers Protest. Supreme Court asks Center to repeal law : BKU Ugrahan ਕੇਂਦਰ ਨੂੰ ਕਾਨੂੰਨ ਰੱਦ ਕਰਨ ਲਈ ਕਹੇ ਸੁਪਰੀਮ ਕੋਰਟ : BKU ਉਗਰਾਹਾਂ

ਕਾਨੂੰਨ ਬਣਾਉਣ 'ਤੇ ਪਾਸ ਕਰਨ ਦੇ ਅਮਲ ਦੌਰਾਨ ਕਿਸਾਨਾਂ ਦੀ ਸ਼ਮੂਲੀਅਤ ਨਾ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮਾਰੀਆਂ ਗਈਆਂ ਇਹ ਝਿੜਕਾਂ ਮੋਦੀ ਹਕੂਮਤ ਦੇ ਧੱਕੜ ਵਿਹਾਰ ਦੀ ਪੁਸ਼ਟੀ ਕਰਦੀਆਂ ਹਨ। ਕਿਸਾਨਾਂ ਪ੍ਰਤੀ ਬੇਲਾਗਤਾ ਦੇ ਰਵੱਈਏ ਨੂੰ ਪੁਸ਼ਟ ਕਰਦੀਆਂ ਹਨ, ਕਿਸਾਨਾਂ ਦੇ ਸੰਘਰਸ਼ ਦੀ ਵਾਜਬੀਅਤ ਨੂੰ ਹੋਰ ਸਥਾਪਤ ਕਰਦੀਆਂ ਹਨ। ਮੋਦੀ ਹਕੂਮਤ ਦੇ ਬੇ-ਬੁਨਿਆਦ ਦਾਅਵਿਆਂ ਨੂੰ ਰੱਦ ਕਰਦਿਆਂ ਅਦਾਲਤ ਨੂੰ ਕਹਿਣਾ ਪਿਆ ਹੈ ,ਉਸਨੂੰ ਇਨ੍ਹਾਂ ਕਾਨੂੰਨਾਂ ਦੇ ਹੱਕ 'ਚ ਕਿਸਾਨਾਂ ਦੀ ਕੋਈ ਜ਼ਰਾ ਜਿੰਨੀ ਆਵਾਜ਼ ਵੀ ਸੁਣਾਈ ਨਹੀਂ ਦਿੱਤੀ।

Farmers Protest. Supreme Court asks Center to repeal law : BKU Ugrahan ਕੇਂਦਰ ਨੂੰ ਕਾਨੂੰਨ ਰੱਦ ਕਰਨ ਲਈ ਕਹੇ ਸੁਪਰੀਮ ਕੋਰਟ : BKU ਉਗਰਾਹਾਂ

ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਮਸਲੇ ਦੇ ਹੱਲ ਲਈ ਸੁਪਰੀਮ ਕੋਰਟ ਵੱਲੋਂ ਕਮੇਟੀ ਦਾ ਗਠਨ ਕਰਨ ਦੇ ਵਿਚਾਰ ਨਾਲ ਸਹਿਮਤ ਨਹੀਂ ਹਨ। ਕਿਉਂਕਿ ਇਕ ਪਾਸੇ ਸੁਪਰੀਮ ਕੋਰਟ ਦੀ ਇਹ ਨਿਰਖ ਹੈ ਕਿ ਮੁਲਕ ਦੇ ਕਿਸਾਨਾਂ ਅੰਦਰ ਅਜਿਹਾ ਕੋਈ ਵੀ ਵਿਚਾਰ ਮੌਜੂਦ ਨਹੀਂ ਹੈ ਜੋ ਕਾਨੂੰਨਾਂ ਦੀ ਜ਼ਰੂਰਤ ਦਾ ਦਾਅਵਾ ਕਰਦਾ ਹੋਵੇ ਤਾਂ ਫਿਰ ਸੁਪਰੀਮ ਕੋਰਟ ਕਿਸ ਵਿਚਾਰ ਚਰਚਾ ਖਾਤਰ ਕਮੇਟੀ ਦੇ ਗਠਨ ਦੀ ਗੱਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਕਮੇਟੀ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਮੁਲਕ ਭਰ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਨੂੰ ਆਪਣੇ ਹਿਤਾਂ ਦੇ ਵਿਰੋਧੀ ਐਲਾਨ ਚੁੱਕੇ ਹਨ। ਇਹ ਕਾਨੂੰਨ ਗ਼ੈਰ-ਸੰਵਿਧਾਨਕ ਹਨ ਤੇ ਸਮਾਜ ਦੀ ਆਮ ਰਾਇ ਵੀ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਹੈ।

Farmers Protest. Supreme Court asks Center to repeal law : BKU Ugrahan ਕੇਂਦਰ ਨੂੰ ਕਾਨੂੰਨ ਰੱਦ ਕਰਨ ਲਈ ਕਹੇ ਸੁਪਰੀਮ ਕੋਰਟ : BKU ਉਗਰਾਹਾਂ

ਪੜ੍ਹੋ ਹੋਰ ਖ਼ਬਰਾਂ : ਜੇ ਕਾਨੂੰਨਾਂ 'ਤੇ ਤੁਸੀਂ ਫ਼ੈਸਲਾ ਨਹੀਂ ਕਰੋਗੇ ਤਾਂ ਅਸੀਂ ਹੋਲਡ ਕਰਾਂਗੇ : ਸੁਪਰੀਮ ਕੋਰਟ

ਜਥੇਬੰਦੀ ਦੀ ਸੂਬਾ ਕਮੇਟੀ ਨੇ ਕਿਹਾ ਕਿ ਸੁਪਰੀਮ ਕੋਰਟ ਲਈ ਇਹ ਮੌਕਾ ਲੋਕਾਂ ਦੀ ਜਮਹੂਰੀ ਰਜ਼ਾ ਦਾ ਸਨਮਾਨ ਕਰਨ ਰਾਹੀਂ ਮੁਲਕ ਅੰਦਰ ਜਮਹੂਰੀ ਪ੍ਰਕਿਰਿਆਵਾਂ ਨੂੰ ਉਗਾਸਾ ਦੇਣ ਦਾ ਮੌਕਾ ਵੀ ਬਣਦਾ ਹੈ। ਜਦੋਂ ਦੇਸ਼ ਵਾਸੀ ਬੀਤੇ ਵਰ੍ਹਿਆਂ ਚ ਕੀਤੇ ਫੈਸਲਿਆਂ ਦੌਰਾਨ ਸੁਪਰੀਮ ਕੋਰਟ ਦੇ ਮੂੰਹੋਂ ਕਾਨੂੰਨ ਤੋਂ ਉਪਰ ਲੋਕਾਂ ਦੀਆਂ ਭਾਵਨਾਵਾਂ ਦੇ ਸਨਮਾਨ ਦੀ ਚਰਚਾ ਸੁਣ ਚੁੱਕੇ ਹੋਣ ਤਾਂ ਇਹ ਆਸ ਕਰਨੀ ਵਾਜਬ ਬਣ ਜਾਂਦੀ ਹੈ ਕਿ ਅੱਜ ਜਦੋਂ ਲੋਕਾਂ ਦੀਆਂ ਭਾਵਨਾਵਾਂ ਆਪਣੇ ਹਿੱਤਾਂ ਲਈ ਜਿੰਦਗੀਆਂ ਵਾਰਨ ਤੱਕ ਪੁੱਜ ਚੁੱਕੀਆਂ ਹੋਣ ਤਾਂ ਸੁਪਰੀਮ ਕੋਰਟ ਇਨ੍ਹਾਂ ਸਮੂਹਿਕ ਭਾਵਨਾਵਾਂ ਦਾ ਲਾਜ਼ਮੀ ਖ਼ਿਆਲ ਕਰੇਗੀ। ਜਥੇਬੰਦੀ ਨੇ ਆਸ ਪ੍ਰਗਟਾਈ ਕਿ ਲੋਕਾਂ ਦੀ ਸਾਂਝੀ ਰਜ਼ਾ ਨੂੰ ਸਿਰਮੌਰ ਰੱਖਦਿਆਂ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਹੇਗੀ।

-PTCNews

Related Post