ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ 'ਤੇ ਉਤਰਨਗੇ ਕਿਸਾਨ

By  Shanker Badra May 8th 2021 11:15 AM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਅੱਜ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਈਆਂ ਜਾਣਗੀਆਂ। ਇਸ ਮੌਕੇ ਪੁਲਿਸ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੀ ਗਈ ਹੈ।

Farmers Protest today Against lockdown imposed by the Punjab government in Punjab today ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ 'ਤੇ ਉਤਰਨਗੇ ਕਿਸਾਨ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਡਿਊਟੀ 'ਚ ਰੁੱਝੇ ASI ਨੇ ਟਾਲਿਆ ਧੀ ਦਾ ਵਿਆਹ , ਹੁਣ ਤੱਕ 1100 ਲਾਸ਼ਾਂ ਦਾ ਕੀਤਾ ਸਸਕਾਰ    

ਦਰਅਸਲ 'ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ।

Farmers Protest today Against lockdown imposed by the Punjab government in Punjab today ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ 'ਤੇ ਉਤਰਨਗੇ ਕਿਸਾਨ

ਪੰਜਾਬ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਜੋ ਐਲਾਨ ਕੀਤਾ ਹੈ ਅਸੀਂ ਉਸਦਾ ਸਮਰਥਨ ਕਰਦੇ ਹਾਂ ਕਿ ਉਨ੍ਹਾਂ ਨੇ ਸਾਡੀਆਂ ਮੁਸ਼ਕਿਲਾਂ ਨੂੰ ਸਮਝਦੇ ਹੋਏ ਇਹ ਐਲਾਨ ਕੀਤਾ ਹੈ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕਈ ਜ਼ਿਲਿਆਂ ਵਿੱਚ ਲੜੀਵਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ,ਕਿਸਾਨ ਜਥੇਬੰਦੀਆਂ ਦੇ ਐਲਾਨ ਤੋਂ ਬਾਅਦ ਹੀ ਪੰਜਾਬ ਸਰਕਾਰ ਗੰਭੀਰ ਹੋਈ ਹੈ।

Farmers Protest today Against lockdown imposed by the Punjab government in Punjab today ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ 'ਤੇ ਉਤਰਨਗੇ ਕਿਸਾਨ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਵਿਚ ਗਰੀਬ ਲੋਕਾਂ ਦਾ ਰੁਜ਼ਗਾਰ ਖੋਹਣ ਵਿਚ ਲੱਗੀ ਹੋਈ ਹੈ, ਜਦੋਂ ਕਿ ਕਾਰਪੋਰੇਟ ਘਰਾਣਿਆਂ ਨੂੰ ਹਰ ਤਰ੍ਹਾਂ ਦੀ ਛੋਟ ਅਤੇ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੌਕਡਾਊਨ ਦੇ ਨਾਂ 'ਤੇ ਆਮ ਜਨਤਾ ਨੂੰ ਬਰਬਾਦ ਕਰਨ 'ਤੇ ਤੁਲੀ ਹੋਈ ਹੈ ਪਰ ਕਿਸਾਨ ਸਰਕਾਰ ਦੀ ਇਸ ਮਨਸ਼ਾ ਨੂੰ ਪੂਰਾ ਨਹੀਂ ਹੋਣ ਦੇਣਗੇ।

Farmers Protest today Against lockdown imposed by the Punjab government in Punjab today ਪੰਜਾਬ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਵਿਰੋਧ ਕਰਨ ਲਈ ਅੱਜ ਸੜਕਾਂ 'ਤੇ ਉਤਰਨਗੇ ਕਿਸਾਨ

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਐਂਬੂਲੈਂਸ ਡਰਾਈਵਰ ਨੇ ਲਏ 1,20,000 ਰੁਪਏ

ਓਧਰ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੋ ਵੀ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਸਖ਼ਤੀ ਨਾਲ ਲੈਂਦਿਆਂ ਕੈਪਟਨ ਨੇ ਡੀਜੀਪੀ ਨੂੰ ਹਦਾਇਤ ਕੀਤੀ ਹੈ ਕਿ ਲੌਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

-PTCNews

Related Post