ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਲਈ ਹੋਈ ਤਿਆਰ ,ਜਲਦ ਹੋਵੇਗੀ ਮੀਟਿੰਗ

By  Shanker Badra November 28th 2020 03:12 PM -- Updated: November 28th 2020 03:19 PM

ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਲਈ ਹੋਈ ਤਿਆਰ ,ਜਲਦ ਹੋਵੇਗੀ ਮੀਟਿੰਗ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਭਾਰਤ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਕਰਨ ਲਈ ਤਿਆਰ ਹੋਈ ਹੈ ,ਜਦਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ 3 ਦਸੰਬਰ ਨੂੰ ਸੱਦਾ ਦਿੱਤਾ ਹੋਇਆ ਹੈ। [caption id="attachment_453267" align="aligncenter" width="750"] Farmers Protest : Union Government ready for Meeting with the farmers' organizations ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਲਈ ਹੋਈ ਤਿਆਰ , ਜਲਦ ਹੋਵੇਗੀ ਮੀਟਿੰਗ[/caption] ਭਾਰਤ ਸਰਕਾਰ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤਕੁਮਾਰ ਜਿਆਨੀ ਰਾਹੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਹਾਮੀ ਭਰੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੀ.ਟੀ.ਸੀ ਨਿਊਜ਼ 'ਤੇ ਖ਼ੁਲਾਸਾ ਕੀਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਫੋਨ ‘ਤੇ ਗੱਲ ਹੋਣ ਦੀ ਪੁਸ਼ਟੀਕੀਤੀ ਹੈ। ਉਨ੍ਹਾਂ ਕਿਹਾ ਕਿ ਜਿਆਨੀ ਨੇ ਭਾਰਤ ਸਰਕਾਰ ਨਾਲ ਵਫਦ ਦੀ ਮੁਲਾਕਾਤ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ। [caption id="attachment_453265" align="aligncenter" width="700"]Farmers Protest : Union Government ready for Meeting with the farmers' organizations ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਲਈ ਹੋਈ ਤਿਆਰ , ਜਲਦ ਹੋਵੇਗੀ ਮੀਟਿੰਗ[/caption] ਇਸ ਦੌਰਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਹੈ। ਜਿਸ ਵਿੱਚ ਕਿਸਾਨ ਆਗੂਆਂ ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨ ਹੁਣ ਦਿੱਲੀ ਦੇਬੁਰਾੜੀ ਨਹੀਂ ਜਾਣਗੇ,ਸਗੋਂ ਸਿੰਘੂ ਬਾਰਡਰ 'ਤੇ ਧਰਨਾ ਦੇਣਗੇ। ਹੁਣਸਿੰਘੂ ਬਾਰਡਰ 'ਤੇ ਹੀਆਰਪਾਰ ਦੀ ਲੜਾਈ ਹੋਵੇਗੀ। ਇਸ ਦੌਰਾਨ ਨੌਜਵਾਨਾਂ ਨੂੰ ਆਪਣੇ ਜਜ਼ਬਾਤ ਕਾਬੂ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਦਾ ਫੈਸਲਾ ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਲਿਆ ਗਿਆ ਹੈ। [caption id="attachment_453263" align="aligncenter" width="700"]Farmers Protest : Union Government ready for Meeting with the farmers' organizations ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਲਈ ਹੋਈ ਤਿਆਰ , ਜਲਦ ਹੋਵੇਗੀ ਮੀਟਿੰਗ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਵੱਡਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਹੈ ਕਿ ਸਾਡੀ ਜਥੇਬੰਦੀ ਦਿੱਲੀ ਦੇ ਜੰਤਰ-ਮੰਤਰ 'ਤੇ ਮੋਰਚਾ ਲਾਏਗੀ , ਅਸੀਂ ਬੁਰਾੜੀ ਦੇ ਨਿਰੰਕਾਰੀ ਗਰਾਊਂਡ ਵਿੱਚ ਧਰਨਾ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇ ਜੰਤਰ-ਮੰਤਰ 'ਤੇ ਧਰਨੇ ਦੀ ਇਜਾਜ਼ਤ ਨਾ ਮਿਲੀ ਤਾਂ ਬਾਰਡਰ 'ਤੇ ਹੀ ਪੱਕਾ ਮੋਰਚਾ ਲਾਵਾਂਗੇ। -PTCNews

Related Post