Farmers Protest : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ

By  Shanker Badra February 18th 2021 01:55 PM

ਲੁਧਿਆਣਾ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ 3 ਮਹੀਨੇ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਇਸ ਦੌਰਾਨ ਸ਼ੰਘਰਸ਼ ਕਰ ਰਹੇ ਕਿਸਾਨਾਂ ਨੇ ਅੱਜ ਰੇਲ ਰੋਕੋ ਅਭਿਆਨ ਚਲਾਉਣ ਦਾ ਫੈਸਲਾ ਕੀਤਾ ਹੈ।  ਜਿੱਥੇ ਦੇਸ਼ ਭਰ ਵਿਚ ਚਾਰ ਘੰਟੇ (12 ਤੋਂ 4 ਵਜੇ) ਦੇ ਲਈ ਟ੍ਰੇਨਾਂ ਨੂੰ ਰੋਕਿਆ ਗਿਆ ਹੈ ,ਓਥੇ ਹੀ ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ 12 ਤੋਂ 4 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਹੈ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ

Farmers’ ‘Rail Roko’ Protest : Farmers Chakka Jam at Ludhiana, Samrala, Ladowal railway station Farmers Protest : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ

ਖੇਤੀ ਕਾਨੂੰਨਾਂ ਖਿਲਾਫ਼ ਲੁਧਿਆਣਾ ਦੇ ਰੇਲਵੇ ਸਟੇਸ਼ਨ , ਸਮਰਾਲਾ ਰੇਲਵੇ ਸਟੇਸ਼ਨ, ਲਾਡੋਵਾਲਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਰੇਲ ਲਾਈਨਾਂ 'ਤੇ ਬੈਠ ਕੇ ਰੇਲਾਂ ਨੂੰ ਰੋਕਿਆ ਹੈ। ਇਸ ਦੌਰਾਨ ਕਈ ਕਿਸਾਨ - ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਮੌਜੂਦ ਹਨ। ਸਭ ਤੋਂ ਪਹਿਲਾਂ ਦਿੱਲੀ ਦੀ ਸਰਹੱਦ 'ਤੇ ਮਾਰੇ ਗਏ ਕਿਸਾਨਾਂ ਲਈ 2 ਮਿੰਟ ਦਾ ਮੌਨ ਰੱਖਿਆ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਹਨਾਂ ਦਾ ਸੰਘਰਸ਼ ਉਨ੍ਹਾਂ ਚਿਰ ਜਾਰੀ ਰਹੇਗਾ, ਜਿਨ੍ਹਾਂ ਚਿਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ।

Farmers’ ‘Rail Roko’ Protest : Farmers Chakka Jam at Ludhiana, Samrala, Ladowal railway station Farmers Protest : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ

ਦਰਅਸਲ 'ਚ ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿੱਚ ਅੱਜ ਚਾਰ ਘੰਟੇ ਲਈ (12 ਤੋਂ 4 ਵਜੇ) ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ,ਮਜ਼ਦੂਰ , ਨੌਜਵਾਨ ਤੇ ਔਰਤਾਂ ਨੇ ਇਸ ਅੰਦੋਲਨ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਧਰਨੇ 'ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।

Farmers’ ‘Rail Roko’ Protest : Farmers Chakka Jam at Ludhiana, Samrala, Ladowal railway station Farmers Protest : ਲੁਧਿਆਣਾ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ 4 ਘੰਟੇ ਲਈ ਰੋਕੀਆਂ ਰੇਲਾਂ

ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

-PTCNews

Related Post