Farmers Protest : ਦੇਸ਼ ਭਰ 'ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

By  Shanker Badra February 18th 2021 11:30 AM -- Updated: February 18th 2021 11:39 AM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਲਗਤਾਰ ਜਾਰੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਰੇਲ ਰੋਕੋ ਅਭਿਆਨ ਚਲਾਇਆ ਜਾਵੇਗਾ। ਕਿਸਾਨਾਂ ਦੇ ਇਸ ਅੰਦੋਲਨ ਨੂੰ ਦੇਖਦਿਆਂ ਰੇਲਵੇ ਨੇ ਸੁਰੱਖਿਆ ਵਿਵਸਥਾ ਵਧਾ ਦਿੱਤੀ ਹੈ। ਕਿਸੇ ਵੀ ਅਣਹੋਣੀ ਦੇ ਖਦਸ਼ੇ ਨੂੰ ਦੇਖਦਿਆਂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

Farmers’ ‘Rail Roko’ Protest : Farmers to hold 4-hour protest at 12 PM Farmers Protest : ਦੇਸ਼ ਭਰ 'ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

ਪੜ੍ਹੋ ਹੋਰ ਖ਼ਬਰਾਂ : ਮੋਹਾਲੀ ਦੇ ਵਾਰਡ ਨੰਬਰ -1ਤੋਂ ਕਾਂਗਰਸ ਦੀ ਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ 

ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ18 ਫਰਵਰੀ ਨੂੰ ਦੇਸ਼ ਭਰ ਵਿੱਚ ਅੱਜ ਚਾਰ ਘੰਟੇ (12 ਤੋਂ 4 ਵਜੇ) ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਣਗੇ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ 'ਚ ਧਰਨੇ 'ਚ ਪਹੁੰਚ ਕੇ ਟਰੇਨਾਂ ਰੋਕਣ ਦੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ।

Farmers Protest : ਦੇਸ਼ ਭਰ 'ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ 18 ਫਰਵਰੀ ਨੂੰ ਦੇਸ਼ ਭਰ 'ਚ 12 ਤੋਂ 4 ਵਜੇ ਤੱਕ ਰੇਲਵੇ ਟਰੈਕਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਸੇ ਤਹਿਤ ਪੰਜਾਬ ਵਿੱਚ ਵੀ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ 'ਤੇ 4 ਘੰਟਿਆਂ ਲਈ ਸ਼ਾਂਤੀਪੂਰਵਕ ਧਰਨਾ ਲਾਇਆ ਜਾ ਰਿਹਾ ਹੈ ਅਤੇ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਮੁਹਿੰਮ ਦੇ ਮੱਦੇਨਜ਼ਰ ਰੇਲਵੇ ਨੇ ਦੇਸ਼ ਭਰ ਵਿੱਚ ਰੇਲਵੇ ਪ੍ਰੋਟੈਕਸ਼ਨ ਸਪੈਸ਼ਲ ਫੋਰਸਿਜ਼ ਦੀਆਂ 20 ਵਾਧੂ ਕੰਪਨੀਆਂ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ 'ਤੇ ਕੇਂਦ੍ਰਤ ਕਰਦਿਆਂ ਤਾਇਨਾਤ ਕੀਤਾ ਹੈ।

Farmers Protest : ਦੇਸ਼ ਭਰ 'ਚ ਅੱਜ ਚਾਰ ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

-PTCNews

Related Post