ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

By  Jagroop Kaur December 20th 2020 01:48 PM -- Updated: December 20th 2020 01:57 PM

ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ :ਦੇਸ਼ ਭਰ ਦੇ ਕਿਸਾਨ ਐਤਵਾਰ ਨੂੰ ‘ਸ਼ਰਧਾਂਜਲੀ ਦਿਵਸ’ ਮਨਾਇਆ ਗਿਆ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਉਣਗੇ ਜਿਨ੍ਹਾਂ ਨੇ ਨਵੇਂ ਬਣੇ ਖੇਤ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੌਰਾਨ ਆਪਣੀ ਜਾਨ ਗੁਆ ​​ਦਿੱਤੀ। ਇਸ ਸਬੰਧ 'ਚ ਦਿੱਲੀ ਦੇ ਬਰਡਰਾਂ 'ਤੇ ਬੈਠੇ ਕਿਸਾਨਾਂ ਨੇ ਅਖੰਡ ਪਾਠ ਰਖਵਾਏ |

ਧਿਆਨ ਯੋਗ ਹੈ ਕਿ ਕੇਂਦਰ ਵੱਲੋਂ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੌਤਾਂ ‘ਤੇ ਦੁੱਖ ਪ੍ਰਗਟ ਕਰਦਿਆਂ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨੇ ਮੋਰਚੇ ਦੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕੀਤੇ। ਸਿੰਘ ਨੂੰ ਆਤਮਿਕ ਸ਼ਾਂਤੀ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦਾ।

ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਐਤਵਾਰ ਨੂੰ 25ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਡਟੇ ਹੋਏ ਹਨ। ਦਿੱਲੀ ’ਚ ਧਰਨੇ ਪ੍ਰਦਰਸ਼ਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਦੇਸ਼ ਭਰ ਵਿਚ ਅੱਜ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਿਤ ਕਰ ਕੇ ਸ਼ਰਧਾਂਜਲੀ ਦਿੱਤੀ ਜਾਵੇਗੀ।

ਆਲ ਇੰਡੀਆ ਕਿਸਾਨ ਸਭਾ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਤੋਂ ਜਾਰੀ ਵਿਰੋਧ ਪ੍ਰਦਰਸ਼ਨ ’ਚ ਹਿੱਸਾ ਲੈਣ ਵਾਲੇ ਕਿਸਾਨਾਂ ਦੀ ਮੌਤ ਹਾਦਸਿਆਂ, ਬੀਮਾਰੀ ਅਤੇ ਠੰਡ ਦੇ ਮੌਸਮ ਦੀ ਵਜ੍ਹਾ ਕਰ ਕੇ ਹੋਈ ਹੈ। ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਹਿੱਸਿਆਂ ’ਚ ‘ਸ਼ਰਧਾਂਜਲੀ ਦਿਵਸ’ ਮਨਾਇਆ ਜਾਵੇਗਾ। ਉੱਥੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਆਪਣਾ ਅਗਲਾ ਕਦਮ ਦੋ-ਤਿੰਨ ਦਿਨਾਂ ਵਿਚ ਤੈਅ ਕਰਨਗੇ।

Farmer died in Road Accident going to join Farmer Movement

ਰਣਨੀਤੀ ਤੈਅ ਕਰਨ ਲਈ ਯੂਨੀਅਨਾਂ ਵਿਚਾਲੇ ਮੌਜੂਦਾ ਸਮੇਂ ਵਿਚ ਚਰਚਾ ਚੱਲ ਰਹੀ ਹੈ। ਬੈਠਕਾਂ ਅਗਲੇ ਕਦਮ ਲਈ ਹੋ ਰਹੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਅਗਲੇ ਦੋ-ਤਿੰਨ ਦਿਨਾਂ ਵਿਚ ਇਹ ਸਪੱਸ਼ਟ ਹੋਵੇਗਾ ਕਿ ਅਦਾਲਤ ਵਲੋਂ ਸੁਝਾਈ ਗਈ ਕਮੇਟੀ ਦਾ ਹਿੱਸਾ ਹੋਣਾ ਚਾਹੀਦਾ ਹੈ ਜਾਂ ਨਹੀਂ। ਇਕ ਹੋਰ ਕਿਸਾਨ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨ ਉਦੋਂ ਤੱਕ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਨਹੀਂ ਕਰਨਗੇ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।

ਦੱਸ ਦੇਈਏ ਕਿ ਕਿਸਾਨ ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਦੀ ਚੌਖਟ ਤੱਕ ਜਾ ਪੁੱਜਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ। ਨਾਲ ਹੀ ਕੋਰਟ ਨੇ ਇਹ ਵੀ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕ ਰਹੇ ਪਰ ਸੜਕਾਂ ਜਾਮ ਨਾ ਕੀਤੀਆਂ ਜਾਣ, ਕਿਉਂਕਿ ਦੂਜੇ ਲੋਕਾਂ ਦੇ ਅਧਿਕਾਰਾਂ ਦਾ ਵੀ ਧਿਆਨ ਰੱਖਿਆ ਜਾਵੇ।

Related Post