ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'

By  Shanker Badra February 26th 2021 08:47 AM -- Updated: February 26th 2021 08:57 AM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 94 ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ। ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਇਸ ਦੌਰਾਨ ਅੱਜ ਕਿਸਾਨ 'ਯੁਵਾ ਕਿਸਾਨ ਦਿਵਸ' ਮਨਾਉਣਗੇ। ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ 'ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ [caption id="attachment_477820" align="aligncenter" width="700"] ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'[/caption] ਅੱਜ ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਨੌਜਵਾਨਾਂ ਦੇ ਯੋਗਦਾਨ ਨੂੰ 'ਯੁਵਾ ਕਿਸਾਨ ਦਿਵਸ' ਵਜੋਂ ਸਤਿਕਾਰ ਨਾਲ ਮਨਾਇਆ ਜਾਵੇਗਾ। ਅੱਜ ਯੁਵਾ ਕਿਸਾਨ ਦਿਵਸ ਦੇ ਦਿਨ ਅੰਦੋਲਨ ਦੀ ਕਮਾਨ ਨੌਜਵਾਨਾਂ ਦੇ ਹੱਥਾਂ 'ਚ ਹੋਵੇਗੀ ਤੇ ਸਾਰੇ ਮੰਚ ਨੌਜਵਾਨਾਂ ਨੂੰ ਸਮਰਪਿਤਹੋਣਗੇ। ਇਸ ਦੇ ਨਾਲ ਹੀ 27 ਫਰਵਰੀ ਨੂੰ ਗੁਰੂ ਰਵਿਦਾਸ ਜੈਅੰਤੀ ਤੇ ਚੰਦਰਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ 'ਤੇ ਮਜ਼ਦੂਰ-ਕਿਸਾਨ ਏਕਤਾ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। [caption id="attachment_477817" align="aligncenter" width="700"]Farmers to celebrate 'Youth Farmers Day' today after three months of Delhi Morcha ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'[/caption] ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਪੱਗੜੀ ਸੰਭਾਲ ਦਿਵਸ ਮਨਾਇਆ ਗਿਆ ਹੈ। ਸਿੰਘੂ ਸਰਹੱਦ 'ਤੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰ ਭਤੀਜੇ ਅਭੈ ਸੰਧੂ, ਤੇਜੀ ਸੰਧੂ, ਅਨੁਪ੍ਰਿਆ ਸੰਧੂ ਅਤੇ ਗੁਰਜੀਤ ਕੌਰ ਆਦਿ ਹਾਜ਼ਰ ਸਨ। ਅਭੈ ਸੰਧੂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 23 ਮਾਰਚ (ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ) ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੀਆਂ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਭੁੱਖ ਹੜਤਾਲ 'ਤੇ ਬੈਠਣਗੇ। ਪੜ੍ਹੋ ਹੋਰ ਖ਼ਬਰਾਂ : ਮਰਹੂਮ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਪਹੁੰਚੇ ਬੱਬੂ ਮਾਨ ਤੇ ਹਰਭਜਨ ਮਾਨ , ਭੇਂਟ ਕੀਤੀ ਸ਼ਰਧਾਂਜਲੀ [caption id="attachment_477816" align="aligncenter" width="700"]Farmers to celebrate 'Youth Farmers Day' today after three months of Delhi Morcha ਦਿੱਲੀ ਮੋਰਚੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕਿਸਾਨਾਂ ਵੱਲੋਂ ਅੱਜ ਮਨਾਇਆ ਜਾਵੇਗਾ 'ਯੁਵਾ ਕਿਸਾਨ ਦਿਵਸ'[/caption] ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ 'ਚ ਬੰਦ ਅੰਦੋਲਨਕਾਰੀਆਂ ਅਤੇ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ ਅਤੇ ਉਸ ਉੱਪਰ ਤਸ਼ੱਦਦ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅੰਦੋਲਨਕਾਰੀਆਂ ਨੂੰ ਜਲਦ ਰਿਹਾਅ ਨਾ ਕੀਤਾ ਤਾਂ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। -PTCNews

Related Post