9 ਦਸੰਬਰ ਦੀ ਮੀਟਿੰਗ ਤੋਂ ਪਹਿਲਾਂ ਅੱਜ ਕਿਸਾਨ ਕਰਨਗੇ ਅਹਿਮ ਰਣਨੀਤੀ ਤੈਅ

By  Jagroop Kaur December 6th 2020 11:15 AM -- Updated: December 6th 2020 11:35 AM

ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕੜਾਕੇ ਦੀ ਠੰਡ ਵਿਚ ਵੀ ਦਿੱਲੀ ਦੀਆਂ ਸੜਕਾਂ 'ਤੇ ਡਟੇ ਹੋਏ ਹਨ। ਅੱਜ ਅੰਦੋਲਨ ਦਾ 11ਵਾਂ ਦਿਨ ਹੈ। ਉਥੇ ਹੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ ਅੱਜ ਵੀ ਪਿੱਛੇ ਹੱਟਣ ਲਈ ਤਿਆਰ ਨਹੀਂ ਹਨ। ਕਿਸਾਨਾਂ ਅਤੇ ਕੇਂਦਰ ਦਾ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਮੀਟਿੰਗ ਦਾ ਦੌਰ ਲਗਾਤਾਰ ਜਾਰੀ ਹੈ , ਅਜਿਹੇ ਵਿਚ ਹੁਣ ਤੱਕ ਕਿਸਾਨਾਂ ਅਤੇ ਕਿਸਾਨਾਂ ਵਿਚਾਲੇ 5ਵੇਂ ਦੌਰ ਦੀ ਗੱਲਬਾਤ ਵੀ ਬੇਸਿੱਟਾ ਰਹੀ ।

Farmers Meeting amid Protest against Farm Laws 2020: Farmers will hold meeting at Singhu border to discuss further strategies. Bharat Bandh

ਕਿਸਾਨ ਜਥੇਬੰਦੀਆਂ ਦੇ ਆਗੂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ 'ਤੇ ਅੜੇ ਰਹੇ ਅਤੇ ਇਸ ਮੁੱਦੇ 'ਤੇ ਸਰਕਾਰ ਤੋਂ 'ਹਾਂ' ਜਾਂ 'ਨਾਂਹ' ਵਿਚ ਜਵਾਬ ਦੀ ਮੰਗ ਕਰਦੇ ਹੋਏ 'ਮੌਨ ਵਰਤ' 'ਤੇ ਚਲੇ ਗਏ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਗਤੀਰੋਧ ਨੂੰ ਖਤਮ ਕਰਨ ਲਈ 9 ਦਸੰਬਰ ਨੂੰ ਇਕ ਹੋਰ ਬੈਠਕ ਬੁਲਾਈ ਹੈ। ਉਸ ਤੋਂ ਪਹਿਲਾਂ ਐਤਵਾਰ ਨੂੰ ਸਵੇਰੇ 11:30 ਵਜੇ ਕਿਸਾਨਾਂ ਨੇ ਮੀਟਿੰਗ ਬੁਲਾਈ ਹੈ ਜਿਸ ਵਿਚ ਉਹਨਾਂ ਵੱਲੋਂ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਸੱਦੇ 'ਤੇ ਅਤੇ ਕੇਂਦਰ ਸਰਕਾਰ ਨੇ 9 ਦਸੰਬਰ ਨੂੰ ਅਗਲੇ ਦੌਰ ਦੀ ਗੱਲਬਾਤ ਲਈ ਕਿਸਾਨਾਂ ਦੀ ਚਰਚਾ ਹੋਵੇਗੀ।

Bathinda triple murder case: In a shocking incident, three family members were reportedly killed at Kamla Nehru Colony in Bathinda.

“ਉਨ੍ਹਾਂ ਨੇ ਕਿਹਾ ਕਿ ਉਹ ਰਾਜਾਂ ਨਾਲ ਵੀ ਸਲਾਹ ਮਸ਼ਵਰਾ ਕਰਨਗੇ। ਐਮਐਸਪੀ ਉੱਤੇ ਵੀ ਵਿਚਾਰ ਵਟਾਂਦਰੇ ਹੋਏ ਪਰ ਅਸੀਂ ਕਿਹਾ ਕਿ ਸਾਨੂੰ ਵੀ ਕਾਨੂੰਨ ਅਪਨਾਉਣੇ ਚਾਹੀਦੇ ਹਨ ਅਤੇ ਉਹਨਾਂ ਦੇ ਰੋਲਬੈਕ ਬਾਰੇ ਗੱਲ ਕਰਨੀ ਚਾਹੀਦੀ ਹੈ। ਭਾਰਤ ਬੰਦ (8 ਦਸੰਬਰ ਨੂੰ) ਐਲਾਨ ਕੀਤੇ ਅਨੁਸਾਰ ਜਾਰੀ ਰਹੇਗਾ, ”ਟਿਕੈਤ ਨੇ ਐਲਾਨ ਕੀਤਾ।

ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ “ਮੈਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣਾ ਅੰਦੋਲਨ ਛੱਡਣ ਦੀ ਬੇਨਤੀ ਕਰਨਾ ਚਾਹੁੰਦਾ ਹਾਂ ਤਾਂ ਜੋ ਉਨ੍ਹਾਂ ਨੂੰ ਇਸ ਠੰਡੇ ਮੌਸਮ ਵਿੱਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਦਿੱਲੀ ਦੇ ਨਾਗਰਿਕ ਵੀ ਸਹੂਲਤ ਦੀ ਜ਼ਿੰਦਗੀ ਜੀ ਸਕਣ।”

Related Post