ਟਰੈਕਟਰ 'ਤੇ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਜਾਣਕਾਰੀ

By  Shanker Badra November 26th 2020 11:48 AM -- Updated: November 26th 2020 11:49 AM

ਟਰੈਕਟਰ 'ਤੇ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਜਾਣਕਾਰੀ:ਹਰਿਆਣਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਭਰ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ 26 ਤੇ 27 ਨਵੰਬਰ ਨੂੰ ਯਾਨੀ ਅੱਜ ਦਿੱਲੀ ਵਿਚ ਵੱਡਾ ਅੰਦੋਲਨ ਹੋਣ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ। ਜਿਸ ਦੇ ਲਈ ਕਿਸਾਨਬੁੱਧਵਾਰ ਤੋਂ ਟਰੈਕਟਰ -ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

Farmers to Delhi Road Accident, bus and truck With Collision ਟਰੈਕਟਰ 'ਤੇ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਜਾਣਕਾਰੀ

ਇਸ ਦੌਰਾਨ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵੱਡਾ ਹਾਦਸਾ ਵਾਪਰ ਗਿਆ ਹੈ। ਹਰਿਆਣਾ ਦੇ ਫਤਿਹਾਬਾਦ 'ਚ ਕਿਸਾਨਾਂ ਦੇ ਟਰੈਕਟਰ ਨਾਲ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ। ਇਹ ਹਾਦਸਾ ਐੱਨ.ਐੱਚ.-9 'ਤੇ ਪਿੰਡ ਬੜੋਪਲ ਅਤੇ ਖਰਾਖੇੜੀ ਪਿੰਡ ਵਿਚਕਾਰ ਵਾਪਰਿਆ ਹੈ। ਇਸ ਹਾਦਸੇ 'ਚ ਕਿਸਾਨ ਵਾਲ-ਵਾਲ ਬਚ ਗਏ ਹਨ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵੱਲ ਜਾ ਰਹੇ ਸਨ ਅਤੇ ਰਸਤੇ 'ਚ ਇਹ ਹਾਦਸਾ ਵਾਪਰਿਆ ਹੈ।

Farmers to Delhi Road Accident, bus and truck With Collision ਟਰੈਕਟਰ 'ਤੇ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਜਾਣਕਾਰੀ

ਓਧਰ ਹਰਿਆਣਾ ਪੁਲਿਸ ਵੱਲੋਂਬੈਰੀਕੇਡ ਲਗਾ ਕੇ ਸ਼ੰਭੂ ਬਾਰਡਰ ਸੀਲ ਕੀਤਾ ਗਿਆ ਸੀ। ਜਦੋਂ ਕਿਸਾਨ ਅੱਗੇ ਦਿੱਲੀ ਵੱਲ ਵੱਧਣ ਲੱਗੇ ਤਾਂ ਕਿਸਾਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਦੇ ਬੈਰੀਕੇਡ ਤੋੜ ਕੇਨਹਿਰ 'ਚ ਸੁੱਟ ਦਿੱਤੇ ਹਨ ਅਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀ ਤੇਪੁਲਿਸ ਨੇ ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਛੱਡੇ ਹਨ। ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਜ਼ਬਰਦਸਤ ਹੰਗਾਮਾ ਦੇਖਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਲੋਕਤੰਤਰ ਦਾ ਘਾਣ ਕੀਤਾ ਹੈ।

ਇਹ ਵੀ ਪੜ੍ਹੋ  : ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਪੁਲਿਸ ਦੇ ਬੈਰੀਕੇਡ ਪੁੱਟ ਕੇ ਨਹਿਰ 'ਚ ਸੁੱਟੇ , ਸਰਹੱਦ 'ਤੇ ਸਥਿਤੀ ਤਣਾਅਪੂਰਨ

Farmers to Delhi Road Accident, bus and truck With Collision ਟਰੈਕਟਰ 'ਤੇ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਜਾਣਕਾਰੀ

ਇਸ ਤੋਂ ਪਹਿਲਾਂ ਕਿਸਾਨਾਂ ਨੇ ਕੈਂਥਲ ਦੇ ਪਿੰਡ ਅਜੀਮਗੜ ਵਿਖੇ ਤੋੜਿਆ ਹੈ ,ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਹਰਿਆਣਾ ਪੁਲਿਸ ਦਾ ਪਹਿਲਾ ਨਾਕਾ ਤੋੜ ਕੇ ਟਰੈਕਟਰ -ਟਰਾਲੀ ਸਮੇਤ ਦਿੱਲੀ ਵੱਲ ਵੱਧ ਗਏ ਹਨ। ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪੰਜਾਬ -ਹਰਿਆਣਾ -ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ ਪਰ ਕਈ ਥਾਵਾਂ 'ਤੇ ਕਿਸਾਨ ਪੁਲਿਸ ਬੈਰੀਕੇਡ ਤੋੜ ਕੇ ਅੱਗੇ ਵੱਧ ਗਏ ਹਨ।

-PTCNews

Related Post