ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ ਜਾਰੀ , ਪੰਜਾਬ ਭਾਜਪਾ ਦੇ ਵੀ ਕਈ ਆਗੂ ਮੌਜੂਦ

By  Shanker Badra November 13th 2020 12:25 PM

ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ ਜਾਰੀ , ਪੰਜਾਬ ਭਾਜਪਾ ਦੇ ਵੀ ਕਈ ਆਗੂ ਮੌਜੂਦ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ 'ਤੇ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਖ਼ੁਰਾਕ ਤੇ ਸਪਲਾਈ ਤੇ ਰੇਲ ਮੰਤਰੀ ਪੀਯੂਸ਼ ਗੋਇਲ ਨਾਲ ਮੀਟਿੰਗ ਚੱਲ ਰਹੀ ਹੈ। ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ 'ਚ ਚੱਲ ਰਹੀ ਹੈ।

Farmers to meeting Modi government in Delhi today on Agriculture laws 2020 ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ ਜਾਰੀ , ਪੰਜਾਬ ਭਾਜਪਾ ਦੇ ਵੀ ਕਈ ਆਗੂ ਮੌਜੂਦ

ਇਹ ਵੀ ਪੜ੍ਹੋ : ਯਾਤਰੀ ਬੱਸ ਪਲਟਣ ਕਾਰਨ ਵਾਪਰਿਆ ਦਰਦਨਾਕ ਹਾਦਸਾ, ਐੈਕਟਿਵਾ ਸਵਾਰ ਪਿਉ ਪੁੱਤ ਦੀ ਹੋਈ ਮੌਤ

ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਬੀਜੇਪੀ ਦੇ ਕੁੱਝ ਆਗੂ ਵੀ ਮੀਟਿੰਗ 'ਚ ਮੌਜੂਦ ਹਨ। ਇਸ ਦੇ ਇਲਾਵਾਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ 'ਚ ਹਾਜ਼ਰ ਹਨ।

Farmers to meeting Modi government in Delhi today on Agriculture laws 2020 ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ ਜਾਰੀ , ਪੰਜਾਬ ਭਾਜਪਾ ਦੇ ਵੀ ਕਈ ਆਗੂ ਮੌਜੂਦ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਮੀਟਿੰਗ ਵਿਚ ਰੇਲ ਸੇਵਾ ਸ਼ੁਰੂ ਕਰਕੇ ਪੰਜਾਬ ਦੀ ਆਰਥਕ ਨਾਕਾਬੰਦੀ ਚੁੱਕਣ ਲਈ ਕਹਿਣਗੇ। ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਕਿ ਦੀਵਾਲੀ ਮੌਕੇ ਵੀ ਕਿਸਾਨ ਪੱਕੇ ਮੋਰਚਿਆਂ 'ਤੇ ਡਟੇ ਰਹਿਣਗੇ, ਮੋਰਚਿਆਂ 'ਤੇ ਮਸ਼ਾਲਾਂ ਜਗਾਉਂਦਿਆਂ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ। ਜਥੇਬੰਦੀਆਂ ਦੀ ਅਗਲੀ ਮੀਟਿੰਗ 18 ਨਵੰਬਰ ਨੂੰ ਮੁੜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਹੋਵੇਗੀ।

Farmers to meeting Modi government in Delhi today on Agriculture laws 2020 ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੀ ਅੱਜ ਦਿੱਲੀ 'ਚ ਕੇਂਦਰ ਨਾਲ ਮੀਟਿੰਗ ਜਾਰੀ , ਪੰਜਾਬ ਭਾਜਪਾ ਦੇ ਵੀ ਕਈ ਆਗੂ ਮੌਜੂਦ

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਦੇਸ਼ ਭਰ ਦੀਆਂ ਕਰੀਬ 500 ਜਥੇਬੰਦੀਆਂ ਦੇ ਸੱਦੇ 'ਤੇ 26-27 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਦਿੱਤੇ ਦਿੱਲੀ-ਚੱਲੋ ਦੇ ਸੱਦੇ 'ਤੇ ਵੀ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਟਰੈਕਟਰ-ਟਰਾਲੀਆਂ ਦੇ ਵੱਡੇ ਕਾਫ਼ਲਿਆਂ ਨਾਲ ਲੱਖਾਂ ਦੀ ਗਿਣਤੀ 'ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ।

-PTCNews

Related Post