ਸੰਯੁਕਤ ਕਿਸਾਨ ਮੋਰਚੇ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਕੀਤਾ ਮੁਲਤਵੀ

By  Shanker Badra November 27th 2021 03:59 PM

ਨਵੀਂ ਦਿੱਲੀ : ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਸੰਸਦ ਤੱਕ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਸੀ। ਅੱਜ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਮੀਟਿੰਗ ਵਿੱਚ ਸੰਸਦ ਵੱਲ ਟਰੈਕਟਰ ਮਾਰਚ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਕਿਸਾਨਾਂ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ ਹੈ।

ਸੰਯੁਕਤ ਕਿਸਾਨ ਮੋਰਚੇ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਕੀਤਾ ਮੁਲਤਵੀ

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਸਰਕਾਰ ਨੇ 29 ਨਵੰਬਰ ਨੂੰ ਸੰਸਦ ਵਿੱਚ ਬਿੱਲ ਲਿਆ ਕੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਭਰੋਸਾ ਦਿੱਤਾ ਹੈ। ਇਸ ਸਭ ਦੇ ਮੱਦੇਨਜ਼ਰ ਅਸੀਂ 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਮੇਜ਼ ’ਤੇ ਵਾਪਸ ਆਉਣਾ ਪਵੇਗਾ। ਕਿਸਾਨ ਐਮਐਸਪੀ ਤੋਂ ਬਿਨਾਂ ਪਿੱਛੇ ਨਹੀਂ ਹਟਣਗੇ।

ਸੰਯੁਕਤ ਕਿਸਾਨ ਮੋਰਚੇ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਕੀਤਾ ਮੁਲਤਵੀ

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਸ਼ਹੀਦ ਯਾਦਗਾਰ ਲਈ ਜਗ੍ਹਾ ਦੇਣ ਸਮੇਤ ਹੋਰ ਮੁੱਦਿਆਂ ’ਤੇ ਗੱਲ ਕਰਨੀ ਚਾਹੀਦੀ ਹੈ। ਕਿਸਾਨ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ 29 ਨਵੰਬਰ ਦਾ ਟਰੈਕਟਰ ਮਾਰਚ ਮੁਲਤਵੀ ਕੀਤਾ ਹੈ, ਇਸ ਨੂੰ ਖ਼ਤਮ ਨਹੀਂ ਕੀਤਾ ਗਿਆ ਹੈ। ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਤੇ ਕੋਈ ਸਕਾਰਾਤਮਕ ਪਹਿਲਕਦਮੀ ਨਾ ਕੀਤੀ ਗਈ ਤਾਂ 4 ਦਸੰਬਰ ਨੂੰ ਹੋਣ ਵਾਲੀ ਮੀਟਿੰਗ 'ਚ ਅਗਲੀ ਰਣਨੀਤੀ 'ਤੇ ਚਰਚਾ ਕਰਕੇ ਕੋਈ ਫੈਸਲਾ ਲਿਆ ਜਾਵੇਗਾ।

ਸੰਯੁਕਤ ਕਿਸਾਨ ਮੋਰਚੇ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਕੀਤਾ ਮੁਲਤਵੀ

ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਆਕਾਸ਼ਵਾਣੀ ਨਾਲ ਕੰਮ ਨਹੀਂ ਚੱਲੇਗਾ। ਦੱਸਣਯੋਗ ਹੈ ਕਿ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਲਖਨਊ ਦੀ ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਕਿਹਾ ਸੀ ਕਿ 26 ਨਵੰਬਰ ਤੱਕ ਪਹਿਲਾਂ ਤੋਂ ਤੈਅ ਪ੍ਰੋਗਰਾਮ ਆਪਣੇ ਤੈਅ ਸਮੇਂ 'ਤੇ ਹੋਣਗੇ। ਰਾਕੇਸ਼ ਟਿਕੈਤ ਨੇ ਇਹ ਵੀ ਕਿਹਾ ਸੀ ਕਿ ਪਾਰਲੀਮੈਂਟ ਵੱਲ ਟਰੈਕਟਰ ਮਾਰਚ ਕਰਨ ਬਾਰੇ ਫੈਸਲਾ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਲਿਆ ਜਾਵੇਗਾ।

ਸੰਯੁਕਤ ਕਿਸਾਨ ਮੋਰਚੇ ਨੇ 29 ਨਵੰਬਰ ਨੂੰ ਸੰਸਦ ਤੱਕ ਹੋਣ ਵਾਲੇ ਟਰੈਕਟਰ ਮਾਰਚ ਨੂੰ ਕੀਤਾ ਮੁਲਤਵੀ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਪ੍ਰਸਤਾਵਿਤ ਸੰਸਦ ਤੱਕ 29 ਨਵੰਬਰ ਤੱਕ ਟਰੈਕਟਰ ਮਾਰਚ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅੰਦੋਲਨਕਾਰੀ ਕਿਸਾਨਾਂ ਦੀ ਤਰਫੋਂ ਪਾਰਲੀਮੈਂਟ ਤੱਕ ਟਰੈਕਟਰ ਮਾਰਚ ਨੂੰ ਮੁਲਤਵੀ ਕਰਨ ਦਾ ਫੈਸਲਾ ਉਸ ਦਿਨ ਲਿਆ ਗਿਆ ਹੈ, ਜਿਸ ਦਿਨ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਦੀਆਂ 2 ਹੋਰ ਮੰਗਾਂ ਪ੍ਰਤੀ ਹਾਂ-ਪੱਖੀ ਰਵੱਈਆ ਦਿਖਾਉਂਦੇ ਹੋਏ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ।

-PTCNews

Related Post