ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਕਿਸਾਨ ਆਹਮਣੋ-ਸਾਹਮਣੇ ,ਕਿਸਾਨਾਂ ਨੇ ਤੋੜੇ ਬੈਰੀਕੇਡ

By  Shanker Badra December 1st 2020 12:42 PM

ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਕਿਸਾਨ ਆਹਮਣੋ-ਸਾਹਮਣੇ ,ਕਿਸਾਨਾਂ ਨੇ ਤੋੜੇ ਬੈਰੀਕੇਡ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਪਿਛਲੇ 5 ਦਿਨਾਂ ਤੋਂ ਕਿਸਾਨ ਲਗਾਤਾਰ ਕੜਾਕੇ ਦੀ ਠੰਡ 'ਚ ਦਿੱਲੀ ਦੇ ਟਿਕਰੀ ਤੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਤੇ ਦੂਜੇ ਸੂਬਿਆਂ ਤੋਂ ਕਿਸਾਨ ਵੀ ਦਿੱਲੀ ਕੂਚ ਕਰ ਰਹੇ ਹਨ। ਅਜੇ ਵੀ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਜਾ ਰਹੇ ਹਨ।  ਇਨ੍ਹਾਂ 'ਚ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ,ਯੂਪੀ ,ਹਰਿਆਣਾ ,ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਵੀ ਸ਼ਾਮਲ ਹਨ।

Farmers tractor to remove barricading done at Ghazipur-Ghaziabad (Delhi-UP) border ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਕਿਸਾਨ ਆਹਮਣੋ-ਸਾਹਮਣੇ ,ਕਿਸਾਨਾਂ ਨੇ ਤੋੜੇ ਬੈਰੀਕੇਡ

ਦਰਅਸਲ 'ਚ ਜਿੱਥੇ ਦਿੱਲੀ ਦੇ ਸਿੰਘੂ ਅਤੇ ਟਿਕਰੀ ਬਾਰਡਰ 'ਤੇ ਕਿਸਾਨ ਡਟੇ ਹੋਏ ਹਨ। ਓਥੇ ਹੀ ਦਿੱਲੀ-ਯੂ.ਪੀ. ਦੇ ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਵੀ ਕਿਸਾਨ ਡਟੇ ਹੋਏ ਹਨ ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਹੁਣ ਖ਼ਬਰ ਮਿਲੀ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵੱਧਣ ਦੀ ਇਜਾਜ਼ਤ ਤਾਂ ਦੇ ਦਿੱਤੀ ਹੈ ਪਰ ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਟਰੈਕਟਰ-ਟਰਾਲੀਆਂ ਨਾਲ ਅੱਗੇ ਜਾਣ ਦਿੱਤਾ ਜਾਵੇ।

Farmers tractor to remove barricading done at Ghazipur-Ghaziabad (Delhi-UP) border ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਕਿਸਾਨ ਆਹਮਣੋ-ਸਾਹਮਣੇ ,ਕਿਸਾਨਾਂ ਨੇ ਤੋੜੇ ਬੈਰੀਕੇਡ

ਇਸ ਦੌਰਾਨ ਦਿੱਲੀ-ਯੂ.ਪੀ. ਦੇ ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਕਿਸਾਨ ਅਤੇ ਪੁਲਿਸ ਆਹਮਣੋ-ਸਾਹਮਣੇ ਹਨ। ਇਥੇ ਕਿਸਾਨ ਟਰੈਕਟਰਾਂ ਨਾਲ ਅੱਗੇ ਵੱਧਣ ਲਈ ਪੁਲਸ ਵਲੋਂ ਲਾਏ ਗਏ ਬੈਰੀਕੇਡ ਨੂੰ ਹਟਾ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਦਰਸ਼ਨ ਕਰ ਰਹੇ ਕਿਸਾਨ ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਟਰੈਕਟਰਾਂ ਨਾਲ ਬੈਰੀਕੇਡਿੰਗ ਨੂੰ ਹਟਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਿਨਾਂ ਟਰੈਕਟਰ ਗਾਜ਼ੀਪੁਰ ਬਾਰਡਰ ਤੋਂ ਦਿੱਲੀ 'ਚ ਐਂਟਰੀ ਨਹੀਂ ਕਰਨਗੇ।

Farmers tractor to remove barricading done at Ghazipur-Ghaziabad (Delhi-UP) border ਗਾਜ਼ੀਪੁਰ-ਗਾਜ਼ੀਆਬਾਦ ਬਾਰਡਰ 'ਤੇ ਦਿੱਲੀ ਪੁਲਿਸ ਅਤੇ ਕਿਸਾਨ ਆਹਮਣੋ-ਸਾਹਮਣੇ ,ਕਿਸਾਨਾਂ ਨੇ ਤੋੜੇ ਬੈਰੀਕੇਡ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੰਘੂ ਬਾਰਡਰ 'ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਭੀੜ ਕੰਟਰੋਲ ਕਰਨ ਲਈ ਅੱਥਰੂ ਗੈਸ ਤੇ ਬਲ ਦਾ ਇਸਤੇਮਾਲ ਕੀਤਾ ਸੀ। ਕਿਸਾਨਾਂ ਨੇ ਦਿੱਲੀ 'ਚ ਦਾਖ਼ਲ ਹੋਣ ਵਾਲੇ ਤਿੰਨ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਇਨ੍ਹਾਂ ਬਾਰਡਰਾਂ 'ਤੇ ਅਣਗਿਣਤ ਕਿਸਾਨ ਡਟੇ ਹੋਏ ਹਨ। ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਉਥੇ ਹੀ ਗਾਜ਼ੀਆਬਾਦ ਬਾਰਡਰ 'ਤੇ ਵੀ ਸੈਂਕੜਿਆਂ ਦੀ ਤਾਦਾਤ 'ਚ ਕਿਸਾਨ ਡਟੇ ਹੋਏ ਹਨ।

-PTCNews

Related Post