ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

By  Shanker Badra February 18th 2021 05:39 PM

ਨਵੀਂ ਦਿੱਲੀ : ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ (Farm laws)ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਅਜੇ ਤੱਕ ਕਿਸੇ ਠੋਸ ਹੱਲ ’ਤੇ ਨਹੀਂ ਪਹੁੰਚੀ। ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਹੁਣ ਤੱਕ 10 ਤੋਂ ਵੱਧ ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਕੋਈ ਸਹਿਮਤੀ ਨਹੀਂ ਹੋ ਸਕੀ।

ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ 'ਚ 4 ਘੰਟੇ ਲਈ ਰੋਕੀਆਂ ਰੇਲਾਂ

Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਜਿਥੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ 'ਤੇ ਅੜੇ ਹੋਏ ਹਨ, ਉਥੇ ਸਰਕਾਰ ਦਾ ਜ਼ੋਰ ਕਾਨੂੰਨਾਂ ਵਿਚ ਸੁਧਾਰਾਂ 'ਤੇ ਹੈ। ਅੰਦੋਲਨਕਾਰੀ ਕਿਸਾਨ ਇਸ ਅੰਦੋਲਨ ਤਹਿਤ ਅੱਜ ਰੇਲ ਰੋਕੋ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਸਾਨ ਨੂੰ ਸਖਤ ਸ਼ਬਦਾਂ ਵਿੱਚ ਕਿਹਾ ਹੈ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਪਿੱਛੇ ਹਟਣ ਲਈ ਤਿਆਰ ਨਹੀਂ।

Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਖਰਕ ਪੁਨੀਆ 'ਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਕੇਂਦਰ ਕਿਸੇ ਵੀ ਗਲਤ ਧਾਰਨਾ 'ਚ ਨਾ ਰਹੇ ਕਿ ਕਿਸਾਨ ਫ਼ਸਲ ਦੀ ਕਟਾਈ ਲਈ ਵਾਪਸ ਆਪਣੇ ਘਰ ਚਲੇ ਜਾਣਗੇ। ਜੇਕਰ ਜ਼ਰੂਰਤ ਪਈ ਤਾਂ ਅਸੀਂ ਆਪਣੀਆਂ ਫ਼ਸਲਾਂ ਸਾੜ ਦੇਵਾਂਗੇ। ਉਨ੍ਹਾਂ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਅੰਦੋਲਨ 2 ਮਹੀਨਿਆਂ 'ਚ ਖ਼ਤਮ ਹੋ ਜਾਵੇਗਾ। ਅਸੀਂ ਫ਼ਸਲ ਕੱਟਣ ਦੇ ਨਾਲ-ਨਾਲ ਵਿਰੋਧ ਕਰਾਂਗੇ।

Farmers won’t go back, will burn crops if forced to return to harvesting: Rakesh Tikait ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੌਰਾਨ ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ

ਦੱਸ ਦੇਈਏ ਕਿ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਦੇ ਮੱਦੇਨਜ਼ਰ ਅੱਜ ਦੇਸ਼ ਭਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਰੇਲਵੇ ਨੇ ਰੇਲਵੇ ਸੁਰੱਖਿਆ ਬਲਾਂ ਦੀਆਂ 20 ਅਤਿਰਿਕਤ ਕੰਪਨੀਆਂ ਤਾਇਨਾਤ ਕੀਤੀਆਂ ਸਨ। ਕਿਸਾਨ ਆਗੂਆਂ ਨੇ ਅੰਦੋਲਨ ਨੂੰ ਸ਼ਾਂਤੀਪੂਰਨ ਬਣਾਈ ਰੱਖਣ ਦੀ ਅਪੀਲ ਕੀਤੀ ਸੀ ਪਰ ਇਸਦੇ ਬਾਵਜੂਦ ਪੁਲਿਸ ਆਪਣੀ ਤਰਫ ਤੋਂ ਹਰ ਸੰਭਵ ਸਾਵਧਾਨੀ ਵਰਤੀ ਗਈ। ਦੇਸ਼ ਦੇ ਕਈ ਰਾਜਾਂ ਵਿੱਚ ਪੁਲਿਸ ਅਲਰਟ ਹਨ।

-PTCNews

Related Post