ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ! ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਸਵਾਗਤ

By  Shanker Badra November 19th 2021 11:15 AM

ਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੂਨ 2020 ਵਿੱਚ ਆਰਡੀਨੈਂਸਾਂ ਦੇ ਰੂਪ ਵਿੱਚ ਲਿਆਂਦੇ ਗਏ ਤਿੰਨੋਂ ਕਿਸਾਨ ਵਿਰੋਧੀ, ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਘੋਸ਼ਣਾ ਕੀਤੀ ਹੈ। ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜਯੰਤੀ 'ਤੇ ਇਸ ਦਾ ਐਲਾਨ ਕਰਨਾ ਚੁਣਿਆ ਹੈ। [caption id="attachment_550011" align="aligncenter" width="300"] ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ! ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਸਵਾਗਤ[/caption] ਸੰਯੁਕਤ ਕਿਸਾਨ ਮੋਰਚਾ ਇਸ ਫੈਸਲੇ ਦਾ ਸੁਆਗਤ ਕਰਦਾ ਹੈ ਅਤੇ ਉਚਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੇੜੀ ਵਿਖੇ ਹੋਏ ਕਤਲਾਂ ਸਮੇਤ ਇਨ੍ਹਾਂ ਟਾਲਣਯੋਗ ਮੌਤਾਂ ਲਈ ਕੇਂਦਰ ਸਰਕਾਰ ਦੀ ਜ਼ਿੱਦ ਜ਼ਿੰਮੇਵਾਰ ਹੈ। [caption id="attachment_550010" align="aligncenter" width="300"] ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ! ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਸਵਾਗਤ[/caption] SKM ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। [caption id="attachment_550013" align="aligncenter" width="300"] ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ! ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਸਵਾਗਤ[/caption] ਇਵੇਂ ਹੀ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣਾ ਵੀ ਹੈ। SKM ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ। ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ', ਯੁੱਧਵੀਰ ਸਿੰਘ ਨੇ ਬਿਆਨ ਜਾਰੀ ਕੀਤਾ ਹੈ। -PTCNews

Related Post