ਪਾਰਲੀਮੈਂਟ ਸੈਸ਼ਨ 'ਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਸੜਕਾਂ ਤੋਂ ਉੱਠਾਂਗੇ : ਬਲਬੀਰ ਸਿੰਘ ਰਾਜੇਵਾਲ

By  Shanker Badra November 19th 2021 11:36 AM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਤਿੰਨੇ ਖੇਤੀ ਕਾਨੂੰਨ ਨੂੰ ਵਾਪਸ ਲੈਣ ਦੇ ਕੀਤੇ ਐਲਾਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਪਾਸ ਹੋਣ ਤੋਂ ਬਾਅਦ ਹੀ ਉਹ ਸੜਕਾਂ ਤੋਂ ਉੱਠਣਗੇ। ਉਨ੍ਹਾਂ ਕਿਸਾਨ ਅੰਦੋਲਨ ਦੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਐਮਐਸਪੀ ਬਾਰੇ ਕੁਝ ਨਹੀਂ ਬੋਲਿਆ।

ਪਾਰਲੀਮੈਂਟ ਸੈਸ਼ਨ 'ਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਸੜਕਾਂ ਤੋਂ ਉੱਠਾਂਗੇ : ਬਲਬੀਰ ਸਿੰਘ ਰਾਜੇਵਾਲ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਮੰਨਿਆ ਹੈ ਕਿ ਸਾਡੇ ਕੋਲੋਂ ਗ਼ਲਤੀ ਹੋਈ ਹੈ ਅਤੇ ਤਿੰਨੇ ਖੇਤੀ ਕਾਨੂੰਨ ਵਾਪਸ ਲਏ ਜਾਣਗੇ। ਜਿਸ ਤੋਂ ਬਾਅਦ ਹਰ ਪਾਸੇ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਰਕੇ ਸਰਕਾਰ ਨੂੰ ਆਪਣੀ ਗਲਤੀ ਮੰਨਣੀ ਪਈ ਹੈ। ਇਸ ਦੇ ਨਾਲ ਹੀ ਰਾਜੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ ਹੈ।

ਪਾਰਲੀਮੈਂਟ ਸੈਸ਼ਨ 'ਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਸੜਕਾਂ ਤੋਂ ਉੱਠਾਂਗੇ : ਬਲਬੀਰ ਸਿੰਘ ਰਾਜੇਵਾਲ

ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਨਾਨਕ ਜੈਅੰਤੀ 'ਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਜਾਣਗੇ।

ਪਾਰਲੀਮੈਂਟ ਸੈਸ਼ਨ 'ਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਸੜਕਾਂ ਤੋਂ ਉੱਠਾਂਗੇ : ਬਲਬੀਰ ਸਿੰਘ ਰਾਜੇਵਾਲ

ਦੱਸਣਯੋਗ ਹੈ ਕਿ ਯੂਪੀ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਦੇ ਕਿਸਾਨ ਦਿੱਲੀ-ਐਨਸੀਆਰ ਦੀਆਂ ਚਾਰ ਸਰਹੱਦਾਂ (ਸ਼ਾਹਜਹਾਨਪੁਰ, ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ) 'ਤੇ ਲਗਭਗ ਪਿਛਲੇ ਇੱਕ ਸਾਲ ਤੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨ ਪ੍ਰਦਰਸ਼ਨਕਾਰੀ 26 ਨਵੰਬਰ 2020 ਤੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ।

-PTCNews

Related Post