ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਮਲੋਹ ਪੁਲਿਸ ਨੇ 3 ਕਿਲੋ ਅਫੀਮ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ

By  Shanker Badra May 1st 2018 02:38 PM

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਮਲੋਹ ਪੁਲਿਸ ਨੇ 3 ਕਿਲੋ ਅਫੀਮ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ:ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਅਮਲੋਹ ਪੁਲਿਸ ਨੇ ਤਿੰਨ ਕਿਲੋ ਅਫੀਮ ਸਮੇਤ ਇੱਕ ਦੋਸ਼ੀ ਨੂੰ ਕਾਬੂ ਕੀਤਾ ਹੈ।Fatehgarh Sahib Amloh Police  3 kg opium Including 1 Young Arrestedਐਸ.ਪੀ. (ਜਾਂਚ) ਹਰਪਾਲ ਸਿੰਘ ਨੇ ਦੱਸਿਆ ਕਿ ਥਾਣਾ ਅਮਲੋਹ ਦੇ ਇੰਚਾਰਜ ਇੰਸਪੈਕਟਰ ਕੁਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ ਪੁਆਇੰਟ ਸੌਂਟੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਨੌਜਵਾਨ ਜਿਸ ਦੇ ਮੋਢਿਆਂ 'ਤੇ ਕਾਲੇ ਰੰਗ ਦਾ ਪਿੱਠੂ ਬੈਗ ਪਾਇਆ ਹੋਇਆ ਸੀ।ਜੋ ਕਿ ਮੰਡੀ ਗੋਬਿੰਦਗੜ੍ਹ ਸਾਈਡ ਤੋਂ ਪੈਦਲ ਆ ਰਿਹਾ ਸੀ।Fatehgarh Sahib Amloh Police  3 kg opium Including 1 Young Arrestedਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜੇ ਵਿੱਚੋਂ ਤਿੰਨ ਕਿਲੋ ਅਫੀਮ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਤਿੰਨ ਕਿਲੋ ਅਫੀਮ ਰੱਖਣ ਬਾਰੇ ਕੋਈ ਪਰਮਿਟ ਜਾਂ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। Fatehgarh Sahib Amloh Police  3 kg opium Including 1 Young Arrestedਐਸ.ਪੀ. ਜਾਂਚ ਨੇ ਦੱਸਿਆ ਕਿ ਮੁਢਲੀ ਪੁੱਛਗਿਛ ਦੌਰਾਨ ਕਥਿਤ ਦੋਸ਼ੀ ਨੇ ਆਪਣਾ ਨਾਮ ਵਿਨੈ ਕੁਮਾਰ ਰਾਜ ਪੁੱਤਰ ਰਾਜਿੰਦਰ ਪ੍ਰਸ਼ਾਦ ਵਾਸੀ ਰਸੋਲੀਆ ਦਮਨਾ, ਥਾਣਾ ਬਹਰੀ,ਜ਼ਿਲ੍ਹਾ ਹਜਾਰੀਬਾਗ ਝਾਰਖੰਡ ਦਾ ਰਹਿਣ ਵਾਲਾ ਦੱਸਿਆ।ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਵਿਰੁੱਧ ਥਾਣਾ ਅਮਲੋਹ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ ਅਧੀਨ ਮੁਕੱਦਮਾ ਦਰਜ਼ ਕਰ ਲਿਆ ਹੈ। -PTCNews

Related Post