ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ

By  Jashan A April 28th 2019 05:35 PM -- Updated: May 4th 2019 07:40 PM

ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਛੱਡਿਆ ਕਾਂਗਰਸ ਦਾ ਪੱਲ੍ਹਾ,ਫਤਹਿਗੜ੍ਹ ਸਾਹਿਬ: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗ ਗਿਆ ਹੈ। ਦਰਅਸਲ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੇ ਪੁੱਤਰ ਬਨੀ ਦੂਲੋ ਨੇ ਪੰਜਾਬ ਕਾਂਗਰਸ ਦੇ ਸਕੱਤਰ, ਜਨਰਲ ਸਕੱਤਰ ਕਿਸਾਨ ਮਜ਼ਦੂਰ ਸੈੱਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਹੋਰ ਪੜ੍ਹੋ:ਮਾਨਸਿਕ ਤੌਰ ‘ਤੇ ਪਰੇਸ਼ਾਨ ਕਬੱਡੀ ਖਿਡਾਰੀ ਨੇ ਲਿਆ ਫਾਹਾ, ਹੋਈ ਮੌਤ

ਇਸ ਤੋਂ ਪਹਿਲਾਂ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਅਤੇ ਬਨੀ ਦੂਲੋ ਦੀ ਮਾਤਾ ਹਰਬੰਸ ਕੌਰ ਦੂਲੋ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਬਲਜਿੰਦਰ ਸਿੰਘ ਚੌਂਦਾ ਦੀ ਜਗ੍ਹਾ ਫਤਿਹਗੜ੍ਹ ਸਾਹਿਬ ਦੇ ਮੈਦਾਨ ਵਿਚ ਉਤਾਰਿਆ ਸੀ।

-PTC News

Related Post