ਮੀਂਹ ਕਾਰਨ ਕਿਸਾਨ ਦੀ ਖ਼ਰਾਬ ਹੋਈ ਸਾਰੀ ਫ਼ਸਲ ,ਜਿਸ ਕਰਕੇ ਕਿਸਾਨ ਨੇ ਚੁੱਕਿਆ ਇਹ ਕਦਮ

By  Shanker Badra October 20th 2018 09:58 PM

ਮੀਂਹ ਕਾਰਨ ਕਿਸਾਨ ਦੀ ਖ਼ਰਾਬ ਹੋਈ ਸਾਰੀ ਫ਼ਸਲ ,ਜਿਸ ਕਰਕੇ ਕਿਸਾਨ ਨੇ ਚੁੱਕਿਆ ਇਹ ਕਦਮ:ਫ਼ਤਿਹਗੜ੍ਹ ਸਾਹਿਬ ਦੇ ਨੇੜਲੇ ਪਿੰਡ ਬਧੌਛੀ ਵਿੱਚ ਅੱਜ ਇੱਕ ਨੌਜਵਾਨ ਕਿਸਾਨ ਨੇ ਖ਼ਰਾਬ ਹੋਈ ਫ਼ਸਲ ਕਾਰਨ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਕਿਸਾਨ ਦੀ ਪਛਾਣ 30 ਸਾਲਾ ਗੁਰਵਿੰਦਰ ਸਿੰਘ ਪੁੱਤਰ ਭਾਗ ਸਿੰਘ ਨਿਵਾਸੀ ਬਧੌਛੀ ਥਾਣਾ ਮੂਲੇਪੁਰ ਵੱਜੋਂ ਹੋਈ ਹੈ। ਮ੍ਰਿਤਕ ਕਿਸਾਨ ਗੁਰਵਿੰਦਰ ਸਿੰਘ ਦੇ ਪਿਤਾ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਸ ਦਾ ਛੋਟਾ ਪੁੱਤਰ ਸੀ ਅਤੇ ਉਹ ਠੇਕੇ 'ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਨ ਦੇ ਨਾਲ-ਨਾਲ ਟਰੱਕ 'ਡਰਾਈਵਰੀ ਵੀ ਕਰਦਾ ਸੀ।ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨੀਂ ਪਏ ਲਗਾਤਾਰ ਮੀਂਹ ਕਾਰਨ ਉਨ੍ਹਾਂ ਦੀ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਗਿਆ ਸੀ ਅਤੇ ਫ਼ਸਲ ਦਾ ਝਾੜ ਵੀ ਘੱਟ ਨਿਕਲਣ ਕਾਰਨ ਗੁਰਵਿੰਦਰ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ,ਜਿਸ ਕਾਰਨ ਉਸਨੇ ਅਜਿਹਾ ਕਦਮ ਚੁੱਕਿਆ ਹੈ।ਜਾਣਕਾਰੀ ਅਨੁਸਾਰ ਜਦੋਂ ਗੁਰਵਿੰਦਰ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਜਾਂਚ ਅਧਿਕਾਰੀ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਮ੍ਰਿਤਕ ਗੁਰਵਿੰਦਰ ਸਿੰਘ ਦਾ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। -PTCNews

Related Post