ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਫ਼ਤਹਿਗੜ੍ਹ ਸਾਹਿਬ 'ਚ ਸਵਾਈਨ ਫਲੂ ਕਾਰਨ ਇੱਕ ਵਿਅਕਤੀ ਦੀ ਮੌਤ

By  Shanker Badra February 20th 2019 01:06 PM

ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਫ਼ਤਹਿਗੜ੍ਹ ਸਾਹਿਬ 'ਚ ਸਵਾਈਨ ਫਲੂ ਕਾਰਨ ਇੱਕ ਵਿਅਕਤੀ ਦੀ ਮੌਤ:ਫ਼ਤਹਿਗੜ੍ਹ ਸਾਹਿਬ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ।ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ।ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਹੁਣ ਫ਼ਤਹਿਗੜ੍ਹ ਸਾਹਿਬ 'ਚ ਇੱਕ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ ਦੀ ਮੌਤ ਹੋ ਗਈ ਹੈ।

Fatehgarh Sahib swine flu Due One person Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਫ਼ਤਹਿਗੜ੍ਹ ਸਾਹਿਬ 'ਚ ਸਵਾਈਨ ਫਲੂ ਕਾਰਨ ਇੱਕ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰੰਧਾਵਾਂ ਵਿੱਚ 42 ਸਾਲਾ ਸੁਖਵਿੰਦਰ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ।ਮ੍ਰਿਤਕ ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸੀ ,ਜਿਸ ਕਰਕੇ ਉਸਨੂੰ 17 ਫਰਵਰੀ ਨੂੰ ਸਵੇਰੇ 10 ਵਜੇ ਦੇ ਕਰੀਬ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲੈ ਆਏ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮੁਢਲੀ ਮੈਡੀਕਲ ਸਹਾਇਤਾ ਦੇਣ ਉਪਰੰਤ ਸਵਾਈਨ ਫਲੂ ਦਾ ਸ਼ੰਕਾ ਜ਼ਾਹਿਰ ਕਰਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਸੀ।ਜਿਸ ਤੋਂ ਬਾਅਦ ਹੁਣ ਉਸਦੀ ਮੌਤ ਹੋ ਗਈ ਹੈ।

Fatehgarh Sahib swine flu Due One person Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਫ਼ਤਹਿਗੜ੍ਹ ਸਾਹਿਬ 'ਚ ਸਵਾਈਨ ਫਲੂ ਕਾਰਨ ਇੱਕ ਵਿਅਕਤੀ ਦੀ ਮੌਤ

ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ।

Fatehgarh Sahib swine flu Due One person Death ਪੰਜਾਬ 'ਚ ਸਵਾਈਨ ਫਲੂ ਦਾ ਕਹਿਰ , ਫ਼ਤਹਿਗੜ੍ਹ ਸਾਹਿਬ 'ਚ ਸਵਾਈਨ ਫਲੂ ਕਾਰਨ ਇੱਕ ਵਿਅਕਤੀ ਦੀ ਮੌਤ

ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ।

-PTCNews

Related Post