ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਸਜਾਇਆ ਜਾ ਰਿਹੈ ਨਗਰ ਕੀਰਤਨ

By  Shanker Badra December 28th 2019 10:21 AM -- Updated: December 28th 2019 10:31 AM

ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਸਜਾਇਆ ਜਾ ਰਿਹੈ ਨਗਰ ਕੀਰਤਨ:ਫ਼ਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਫ਼ਤਹਿਗੜ੍ਹ ਸਾਹਿਬ ਵਿਖੇ ਤਿੰਨ ਦਿਨ ਤੱਕ ਚੱਲਣ ਵਾਲੇ ਸ਼ਹੀਦੀ ਜੋੜ ਮੇਲੇ ਦਾ ਅੱਜ ਆਖ਼ਰੀ ਦਿਨ ਹੈ। ਜਿਸ ਦੇ ਲਈ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। [caption id="attachment_373654" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela decorated Nagar Kirtan ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਸਜਾਇਆ ਜਾ ਰਿਹੈ ਨਗਰ ਕੀਰਤਨ[/caption] ਇਸ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਪੁੱਜੀਆਂ ਗੁਰਸਿੱਖ ਸੰਗਤਾਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਂਦਿਆਂ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾ ਰਿਹਾ ਹੈ। ਇਹ ਵਿਸ਼ਾਲ ਨਗਰ ਕੀਰਤਨ ਗੁਰਦਵਾਰਾ ਜੋਤੀ ਸਰੂਪ ਵਿਖੇ ਸੰਪੰਨ ਹੋਵੇਗਾ। [caption id="attachment_373653" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela decorated Nagar Kirtan ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਸਜਾਇਆ ਜਾ ਰਿਹੈ ਨਗਰ ਕੀਰਤਨ[/caption] ਇਸ ਦੌਰਾਨ ਸ਼ਹੀਦੀ ਜੋੜ ਮੇਲੇ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐਸਜੀਪੀਸੀ ਦੀਆਂ ਜਿੰਨੀਆਂ ਵੀ ਸਰਾਵਾਂ ਹਨ, ਉੱਥੇ ਸੰਗਤ ਦੇ ਰਹਿਣ ਦੇ ਲਈ ਸਥਾਨ ਬਣਾਏ ਗਏ ਹਨ। ਇਹ ਸਥਾਨ ਮਾਤਾ ਗੁਜਰੀ ਕਾਲਜ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਬਣਾਏ ਗਏ ਹਨ। ਉਧਰ ਗੁਰਦੁਆਰਾ ਸਾਹਿਬ ਵਿੱਚ ਵੀਰਵਾਰ ਤੋਂ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅੱਜ ਪਾਏ ਜਾਣਗੇ। [caption id="attachment_373657" align="aligncenter" width="300"]Fatehgarh Sahib Younger Sahibzade And Mata Gujari Ji Shaheedi Jor Mela decorated Nagar Kirtan ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਸ਼ਹੀਦੀ ਜੋੜ ਮੇਲੇ ਦੇ ਆਖ਼ਰੀ ਦਿਨ ਸਜਾਇਆ ਜਾ ਰਿਹੈ ਨਗਰ ਕੀਰਤਨ[/caption] ਜ਼ਿਕਰਯੋਗ ਹੈ ਕਿ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ 'ਤੇ ਹੀ ਵਜ਼ੀਰ ਖਾਨ ਦੇ ਜ਼ੁਲਮ ਅੱਗੇ ਨਾ ਝੁਕਦੇ ਹੋਏ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਥਾਨ 'ਤੇ ਹੀ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਨੂੰ ਵਜੀਰ ਖਾਨ ਵੱਲੋਂ ਜ਼ਿੰਦਾ ਦੀਵਾਰ 'ਚ ਚਿਣਵਾ ਦਿੱਤਾ ਗਿਆ ਸੀ। ਉਸ ਥਾਂ 'ਤੇ ਹੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸੁਸ਼ੋਭਿਤ ਹੈ ਅਤੇ ਜਿੱਥੇ ਨੀਹਾਂ ਵਿੱਚ ਛੋਟੇ ਸਾਹਿਬਜ਼ਾਦਿਆਂ ਨੂੰ ਚਿਣਵਾਇਆ ਗਿਆ ਸੀ ,ਉਸ ਥਾਂ 'ਤੇ ਭੋਰਾ ਸਾਹਿਬ ਹੈ। ਅੱਜ ਵੀ ਉਹ ਦੀਵਾਰ ਮੌਜੂਦ ਹੈ। -PTCNews

Related Post