ਦੋ ਸਾਲਾ ਫ਼ਤਿਹਵੀਰ ਸਿੰਘ ਦੇ ਅੱਜ ਚੁਗੇ ਗਏ ਫੁੱਲ , ਇਸ ਦਿਨ ਪਵੇਗਾ ਭੋਗ

By  Shanker Badra June 13th 2019 06:04 PM

ਦੋ ਸਾਲਾ ਫ਼ਤਿਹਵੀਰ ਸਿੰਘ ਦੇ ਅੱਜ ਚੁਗੇ ਗਏ ਫੁੱਲ , ਇਸ ਦਿਨ ਪਵੇਗਾ ਭੋਗ:ਸੁਨਾਮ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ 140 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਣ ਕਾਰਨ ਦੋ ਸਾਲਾ ਫ਼ਤਿਹਵੀਰ ਸਿੰਘ ਮੰਗਲਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।ਜਿਸ ਤੋਂ ਬਾਅਦ ਮਾਹੌਲ ਕਾਫ਼ੀ ਗਰਮਾ ਗਿਆ ਸੀ।ਮਾਸੂਮ ਫਤਿਹਵੀਰ ਸਿੰਘ ਨੂੰ ਮ੍ਰਿਤਕ ਹਾਲਤ ਵਿਚ ਜਿਸ ਤਰੀਕੇ ਨਾਲ ਬੋਰਵੈੱਲ ਵਿਚੋਂ ਸਵੇਰ ਸਮੇਂ ਕੱਢਿਆ ਗਿਆ ਸੀ , ਉਸ ਨਾਲ ਜਿੱਥੇ ਲੋਕਾਂ ਦੇ ਮਨਾਂ 'ਚ ਭਾਰੀ ਗ਼ੁੱਸਾ ਹੈ, ਉੱਥੇ ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ।

fatehveer singh Death After Sehaj Paath Da Bhog Sunam on 20 June ਦੋ ਸਾਲਾ ਫ਼ਤਿਹਵੀਰ ਸਿੰਘ ਦੇ ਅੱਜ ਚੁਗੇ ਗਏ ਫੁੱਲ , ਇਸ ਦਿਨ ਪਵੇਗਾ ਭੋਗ

ਜਿਸ ਤੋਂ ਬਾਅਦ ਅੱਜ ਫ਼ਤਿਹਵੀਰ ਦੇ ਫੁੱਲ ਚੁਗੇ ਗਏ ਹਨ।ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਮਾਸੂਮ ਦੀ ਮੌਤ ਨੂੰ ਲੈ ਕੇ ਦਰਦ ਝਲਕਦਾ ਨਜ਼ਰ ਆ ਰਿਹਾ ਸੀ।ਦੱਸਿਆ ਜਾਂਦਾ ਹੈ ਕਿ ਫ਼ਤਿਹਵੀਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਸਹਿਜ ਪਾਠ ਦੇ ਭੋਗ 20 ਜੂਨ ਦਿਨ ਵੀਰਵਾਰ ਦੁਪਹਿਰ 1 ਵਜੇ ਤੱਕ ਅਨਾਜ ਮੰਡੀ ਸੁਨਾਮ ਵਿਖੇ ਪਾਏ ਜਾਣਗੇ।

fatehveer singh Death After Sehaj Paath Da Bhog Sunam on 20 June ਦੋ ਸਾਲਾ ਫ਼ਤਿਹਵੀਰ ਸਿੰਘ ਦੇ ਅੱਜ ਚੁਗੇ ਗਏ ਫੁੱਲ , ਇਸ ਦਿਨ ਪਵੇਗਾ ਭੋਗ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।

-PTCNews

Related Post