ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ

By  Shanker Badra June 12th 2019 11:23 AM

ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ:ਚੰਡੀਗੜ੍ਹ : ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ 'ਚ ਬੋਰਵੈੱਲ ਵਿਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਨੂੰ ਜਿਊਂਦਾ ਬਾਹਰ ਕੱਢਣ 'ਚ ਅਸਫਲ ਰਹੀ ਸੂਬਾ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਲੋਕਾਂ ਵੱਲੋਂ ਭਾਰੀ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।ਮਾਸੂਮ ਫਤਿਹਵੀਰ ਸਿੰਘ ਨੂੰ ਮ੍ਰਿਤਕ ਹਾਲਤ ਵਿਚ ਜਿਸ ਤਰੀਕੇ ਨਾਲ ਬੋਰਵੈੱਲ ਵਿਚੋਂ ਸਵੇਰ ਸਮੇਂ ਕੱਢਿਆ ਗਿਆ ਸੀ , ਉਸ ਨਾਲ ਜਿੱਥੇ ਲੋਕਾਂ ਦੇ ਮਨਾਂ 'ਚ ਭਾਰੀ ਗ਼ੁੱਸਾ ਹੈ, ਉੱਥੇ ਫਤਿਹਵੀਰ ਦੇ ਵਿਛੋੜੇ ਦਾ ਹਰ ਪੰਜਾਬੀ ਦੇ ਮਨ ਵਿਚ ਦਰਦ ਹੈ।

Fatehvir pay tribute People at different places Candle March ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ

ਦੋ ਸਾਲਾ ਫਤਿਹਵੀਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੈਂਡਲ ਮਾਰਚ ਕੱਢਿਆ ਹੈ।ਇਸ ਦੌਰਾਨ ਮੋਗਾ ,ਬਰਨਾਲਾ ,ਜਲੰਧਰ ,ਪਟਿਆਲਾ ,ਅੰਮ੍ਰਿਤਸਰ ਸਮੇਤ ਹੋਰਨਾਂ ਕਈ ਥਾਵਾਂ 'ਤੇ ਲੋਕਾਂ ਵੱਲੋਂ 2 ਸਾਲ ਦੇ ਮਾਸੂਮ ਫਤਿਹਵੀਰ ਨੂੰ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ।ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਹਨ।

Fatehvir pay tribute People at different places Candle March ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ

ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰੇ ਤੰਤਰ-ਯੰਤਰਾਂ ਨੇ ਪੂਰੇ ਵਿਸ਼ਵ 'ਚ ਡਿਜ਼ਟਲ ਇੰਡੀਆ ਦੀ ਤਸਵੀਰ ਨੂੰ ਧੁੰਦਲਾ ਕਰਕੇ ਰੱਖ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਡਿਜ਼ੀਟਲ ਇੰਡੀਆ ਬਣਾਉਣ ਲਈ ਸਰਕਾਰ ਕਰੋੜਾਂ ਰੁਪਏ ਲਗਾ ਕੇ ਮੂਰਤੀਆਂ ਸਥਾਪਿਤ ਕਰ ਰਹੀ ਹੈ ਪਰ ਸਰਕਾਰਾਂ ਕੋਲ ਆਮ ਜਨਤਾ ਦੀ ਸੁਰੱਖਿਆ ਜਾਂ ਉਨ੍ਹਾਂ ਨੂੰ ਬਚਾਉਣ ਲਈ ਕੋਈ ਸਾਧਨ ਨਹੀਂ ਹਨ।

Fatehvir pay tribute People at different places Candle March ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 150 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ ਹੈ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।

Fatehvir pay tribute People at different places Candle March ਫਤਿਹਵੀਰ ਨੂੰ ਸ਼ਰਧਾਂਜਲੀ ਦੇਣ ਲਈ ਲੋਕਾਂ ਨੇ ਵੱਖ -ਵੱਖ ਥਾਵਾਂ 'ਤੇ ਕੱਢਿਆ ਕੈਂਡਲ ਮਾਰਚ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :Amazon ਅਤੇ Flipkart ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ‘ਤੇ ਸਿੱਖ ਜਥੇਬੰਦੀਆਂ ਨੇ ਬੰਦ ਕਰਵਾਏ ਦਫ਼ਤਰ

ਫਤਿਹਵੀਰ ਸਿੰਘ ਦੀ ਅਤਿਅੰਤ ਦੁਖਦਾਈ ਮੌਤ ਤੋਂ ਬਾਅਦ ਲੋਕ ਸੜਕਾਂ 'ਤੇ ਉਤਰ ਆਏ ਹਨ।ਫਤਿਹਵੀਰ ਦੀ ਮੌਤ ਦੀ ਖ਼ਬਰ ਆਉਣ ਤੋਂ ਬਾਅਦ ਪੰਜਾਬ ਭਰ ਵਿਚ ਲੋਕਾਂ 'ਚ ਰੋਸ ਪਾਇਆ ਜਾ ਰਿਹਾ ਹੈ।ਜਿਉਂ ਹੀ ਲੋਕਾਂ ਨੂੰ ਫਤਿਹਵੀਰ ਦੀ ਮੌਤ ਦਾ ਪਤਾ ਲੱਗਿਆ ਤਾਂ ਲੋਕਾਂ ਵੱਲੋਂ ਵੱਖ -ਵੱਖ ਥਾਵਾਂ ਉਤੇ ਇਕੱਠੇ ਹੋ ਕੇ ਸਰਕਾਰ, ਪ੍ਰਸ਼ਾਸਨ ਦੀ ਨਾਕਾਮੀ ਕਾਰਨ ਫੇਲ੍ਹ ਹੋਏ ਸਾਰੇ ਸਰਕਾਰੀ ਤੰਤਰ ਵਿਰੁੱਧ ਜਾਮ ਲਗਾਏ ਗਏ।ਮਾਸੂਮ ਫ਼ਤਹਿਵੀਰ ਸਿੰਘ ਦੀ ਮੌਤ ਤੋਂ ਬਾਅਦ ਸ਼ਹਿਰ ਸੁਨਾਮ 'ਚ ਮਾਹੌਲ ਤਣਾਅਪੂਰਨ ਹੋ ਗਿਆ ਹੈ।ਫਤਿਹਵੀਰ ਦੀ ਮੌਤ ਤੋਂ ਬਾਅਦ ਭੜਕੇ ਲੋਕਾਂ ਵੱਲੋਂ ਵੱਖ -ਵੱਖ ਥਾਵਾਂ 'ਤੇ ਰੋਡ ਬੰਦ ਕਰਕੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

-PTCNews

Related Post